ਫਿਰ ਹੋਏ 12 IAS ਅਤੇ PCS ਦੇ ਤਬਾਦਲੇ, ਜਾਣੋ ਕਿਹੜੇ ਅਧਿਕਾਰੀ ਨੂੰ ਕਿੱਥੇ ਕੀਤਾ ਸ਼ਿਫਟ
Punjab News: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ 'ਤੇ ਤਬਾਦਲੇ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਫਿਰ ਪੰਜਾਬ ਵਿਚ ਵੱਡੇ ਪੱਧਰ 'ਤੇ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
Punjab News: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ 'ਤੇ ਤਬਾਦਲੇ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਫਿਰ ਪੰਜਾਬ ਵਿਚ ਵੱਡੇ ਪੱਧਰ 'ਤੇ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਆਈ. ਏ. ਐੱਸ. (IAS) ਅਤੇ ਪੀ.ਸੀ.ਐੱਸ. (PCS) ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਕੁੱਲ੍ਹ 12 ਆਈ. ਏ. ਐੱਸ. (IAS) ਅਤੇ ਪੀ. ਸੀ. ਐੱਸ. (PCS) ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।
ਇਸੇ ਤਰ੍ਹਾਂ, ਆਈਏਐਸ ਅਧਿਕਾਰੀ ਪੱਲਵੀ, ਜੋ ਪਹਿਲਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਵਿਸ਼ੇਸ਼ ਸਕੱਤਰ ਅਤੇ ਜਲ ਸਪਲਾਈ ਵਿਭਾਗ ਦੇ ਵਧੀਕ ਮੁਖੀ ਦੀ ਜ਼ਿੰਮੇਵਾਰੀ ਸੰਭਾਲ ਰਹੀ ਸੀ। ਹੁਣ ਉਨ੍ਹਾਂ ਨੂੰ ਵਿਸ਼ੇਸ਼ ਸਕੱਤਰ, ਜਲ ਸਪਲਾਈ ਅਤੇ ਸੈਨੀਟੇਸ਼ਨ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ, ਇਸ ਤੋਂ ਇਲਾਵਾ ਵਿਸ਼ੇਸ਼ ਸਕੱਤਰ, ਬਿਜਲੀ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।
ਸੁਖਜੀਤ ਸਿੰਘ ਨੂੰ ਸਿਹਤ ਅਤੇ ਪਰਿਵਾਰ ਭਲਾਈ ਦੇ ਵਧੀਕ ਸਕੱਤਰ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਦੇ ਵਧੀਕ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਪਹਿਲਾਂ ਉਹ ਸਿਹਤ ਅਤੇ ਪਰਿਵਾਰ ਭਲਾਈ ਦੇ ਵਧੀਕ ਸਕੱਤਰ, ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਵਧੀਕ ਸਕੱਤਰ, ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸਕੱਤਰ ਦਾ ਕਾਰਜਭਾਰ ਸੰਭਾਲ ਰਹੇ ਸਨ। ਜਦੋਂ ਕਿ ਜਗਦੀਪ ਸਿੰਘ ਸਹਿਗਲ ਨੂੰ ਸੰਯੁਕਤ ਡਾਇਰੈਕਟਰ ਸਥਾਨਕ ਸੰਸਥਾ ਨਿਯੁਕਤ ਕੀਤਾ ਗਿਆ ਹੈ।



























