ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਮਾਮਲੇ 'ਚ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਪੁਲਿਸ ਨੇ 12 ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਹੁਣ ਇਸ ਮਾਮਲੇ 'ਚ ਕੁੱਲ 35 ਗ੍ਰਿਫਤਾਰੀਆਂ ਹੋ ਚੁੱਕੀਆਂ ਹਨ।ਸੋਮਵਾਰ ਨੂੰ ਗ੍ਰਿਫਤਾਰ ਕੀਤੇ ਮੁਲਜ਼ਮਾਂ 'ਚ 2 ਕਾਰੋਬਾਰੀ ਵੀ ਸ਼ਾਮਲ ਹਨ।ਪੁਲਿਸ ਨੇ ਇੱਕ ਲੁਧਿਆਣਾ ਦੇ ਪੇਂਟ ਕਾਰੋਬਾਰੀ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਹੈ ਜਿਸ ਨੇ ਸ਼ੁਰੂ 'ਚ ਤਿੰਨ ਡਰਮ ਜ਼ਹਿਰੀਲੀ ਸ਼ਰਾਬ ਦੇ ਸਪਲਾਈ ਕੀਤੇ ਸਨ ਜਿਸ ਨਾਲ ਮੌਤਾਂ ਦਾ ਸਿਲਸਿਲਾ ਸ਼ੁਰੂ ਹੋਇਆ।


ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਹਦਾਇਤ ਕੀਤੀ ਕਿ ਉਹ ਪੁਲਿਸ ਫੋਰਸ ਦੀ ਪੂਰੀ ਤਾਕਤ ਨੂੰ ਇਸ ਕੇਸ ਵਿੱਚ ਲੈ ਕੇ ਹਰ ਵਿਅਕਤੀ ਦੀ ਭਾਲ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰ ਉਨ੍ਹਾਂ ਸਾੋਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਣਾ ਚਾਹੀਦਾ, ਇਥੋਂ ਤੱਕ ਕਿ ਪੰਜਾਬ ਪੁਲਿਸ ਨੇ ਲਾਪ੍ਰਵਾਹੀ ਲਈ ਮੁਅੱਤਲ ਕੀਤੇ 2 ਡੀਐਸਪੀਜ਼ ਅਤੇ ਚਾਰ ਐਸਐਚਓ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕੀਤੀ। ਮੁੱਖ ਮੰਤਰੀ ਵਲੋਂ ਆਦੇਸ਼ ਦਿੱਤੇ ਮੈਜਿਸਟਰੇਟ ਜਾਂਚ ਵਿੱਚ ਸਾਰੇ ਸ਼ੱਕੀ ਵਿਅਕਤੀਆਂ ਦੀ ਸ਼ਮੂਲੀਅਤ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ, ਨਾਲ ਹੀ 6 ਪੁਲਿਸ ਅਤੇ 7 ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਇਨ੍ਹਾਂ ਨੂੰ ਬੀਤੇ ਸ਼ਨੀਵਾਰ ਮੁਅੱਤਲ ਕੀਤਾ ਗਿਆ ਸੀ।


ਇਸ ਮਾਮਲੇ 'ਚ ਕੁੱਲ 37 ਗ੍ਰਿਫਤਾਰੀਆਂ ਹੋ ਚੁੱਕੀਆਂ ਹਨ।ਜਿਸ 'ਚ ਨਾਜਾਇਜ਼ ਸ਼ਰਾਬ ਮਾਫੀਆ ਦੇ ਪੰਜ ਕਿੰਗਪਿਨ ਸ਼ਾਮਲ ਹਨ ਜੋ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਫੈਲੇ ਹੋਏ ਸਨ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਲੁਧਿਆਣਾ ਅਧਾਰਤ ਪੇਂਟ ਦੁਕਾਨ ਮਾਲਕ ਰਾਜੇਸ਼ ਜੋਸ਼ੀ ਸਮੇਤ 8 ਹੋਰ ਪਛਾਣੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।ਰਾਜੇਸ਼ ਜੋਸ਼ੀ ਦੀ ਇਸ ਮਾਮਲੇ 'ਚ ਅਹਿਮ ਭੂਮੀਕਾ ਦੱਸੀ ਜਾ ਰਹੀ ਹੈ।