ਪੜਚੋਲ ਕਰੋ
(Source: ECI/ABP News)
ਮੋਗਾ ਜ਼ਿਲ੍ਹੇ ਦੇ 12 ਨੌਜਵਾਨ ਟ੍ਰੈਕਟਰ ਪਰੇਡ ਮਗਰੋਂ ਲਾਪਤਾ
ਪਿੰਡ ਵਿੱਚ ਸਹਿਮ ਦਾ ਮਾਹੌਲ ਹੈ, ਪਰਿਵਾਰਕ ਮੈਂਬਰਾਂ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਾਡੇ ਪਰਿਵਾਰਕ ਮੈਂਬਰਾਂ ਨੂੰ ਜਲਦੀ ਘਰ ਪਹੁੰਚਾਇਆ ਜਾਵੇ। ਪਿੰਡ ਦੇ ਇਨ੍ਹਾਂ ਨੌਜਵਾਨਾਂ ‘ਤੇ ਨਾ ਕੋਈ ਪਰਚਾ ਹੈ ਤੇ ਨਾ ਹੀ ਇਹ ਕਿਸੇ ਪਾਰਟੀ ਨਾਲ ਸਬੰਧਤ ਹਨ।
![ਮੋਗਾ ਜ਼ਿਲ੍ਹੇ ਦੇ 12 ਨੌਜਵਾਨ ਟ੍ਰੈਕਟਰ ਪਰੇਡ ਮਗਰੋਂ ਲਾਪਤਾ 12 youths from Moga district missing after tractor parade on 26th in Delhi ਮੋਗਾ ਜ਼ਿਲ੍ਹੇ ਦੇ 12 ਨੌਜਵਾਨ ਟ੍ਰੈਕਟਰ ਪਰੇਡ ਮਗਰੋਂ ਲਾਪਤਾ](https://static.abplive.com/wp-content/uploads/sites/5/2021/01/29194748/Moga-missing-Farmers.jpg?impolicy=abp_cdn&imwidth=1200&height=675)
ਮੋਗਾ: ਬੀਤੀ 24 ਜਨਵਰੀ ਤੋਂ ਮੋਗਾ ਜ਼ਿਲ੍ਹੇ ਦੇ ਪਿੰਡ ਤਤਾਰੀਏਵਾਲਾ ਤੋਂ ਕਰੀਬ 17 ਨੌਜਵਾਨ ਦਿੱਲੀ ਦੇ ਟਿੱਕਰੀ ਬਾਰਡਰ ਲਈ ਰਵਾਨਾ ਹੋਏ ਸੀ। ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਵੱਲੋਂ ਉਲੀਕੀ 26 ਜਰਨਰੀ ਦੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣਾ ਸੀ। ਪਿੰਡ ਵਾਸੀ ਮੁਖਤਿਆਰ ਸਿੰਘ ਨੇ ਦੱਸਿਆ ਕਿ ਪਿੰਡ ਦੇ 12 ਦੇ ਕਰੀਬ ਨੌਜਵਾਨਾਂ ਦਾ ਕੋਈ ਪਤਾ ਨਹੀਂ ਲੱਗ ਰਿਹਾ ਕਿ ਉਹ ਕਿੱਥੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਦਿੱਲੀ ਦੇ ਟਿੱਕਰੀ ਬਾਰਡਰ ਤੋਂ ਪਿੰਡ ਦੇ ਕੁਝ ਨੌਜਵਾਨਾਂ ਨੇ ਫੋਨ ‘ਤੇ ਦੱਸਿਆ ਹੈ ਕਿ ਪਿੰਡ ਦੇ ਕਰੀਬ 12 ਨੌਜਵਾਨਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦਾ ਕਿਸੇ ਪਾਰਟੀ ਜਾਂ ਕਿਸੇ ਹੋਰ ਜਥੇਬੰਦੀ ਨਾਲ ਸਬੰਧ ਨਹੀਂ। ਇਹ ਕੇਵਲ ਕਿਸਾਨ ਜਥੇਬੰਦੀਆਂ ਦੇ ਸੱਦੇ ਅਨੁਸਾਰ ਹੀ ਦਿੱਲੀ ਗਏ ਸੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਵਿੱਚ ਸਹਿਮ ਦਾ ਮਾਹੌਲ ਹੈ। ਪਰਿਵਾਰਕ ਮੈਂਬਰ ਚਿੰਤਾ ਵਿੱਚ ਹਨ। ਇਸ ਮੌਕੇ ਉਨ੍ਹਾਂ ਸਮੂਹ ਪਿੰਡ ਵਾਸੀਆਂ ਨੇ ਵੱਡਾ ਇਕੱਠ ਕਰਕੇ ਉਕਤ ਨੌਜਵਾਨਾਂ ਦੇ ਘਰ ਜਾ ਕੇ ਪਰਿਵਾਰਾਂ ਨੂੰ ਹੌਂਸਲਾ ਦਿੱਤਾ, ਉੱਥੇ ਹੀ ਉਨ੍ਹਾਂ ਵੱਲੋਂ ਵੱਖ-ਵੱਖ ਜਥੇਬੰਦੀਆਂ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਉਕਤ ਨੌਜਵਾਨਾਂ ਨਾਲ ਗੱਲਬਾਤ ਕਰਕੇ ਤੁਰੰਤ ਪਰਿਵਾਰ ਨਾਲ ਰਾਬਤਾ ਕਾਇਮ ਕਰਵਾਉਣ ਤੇ ਜਲਦ ਨੌਜਵਾਨਾਂ ਦੀ ਘਰ ਵਾਪਸੀ ਕਰਵਾਉਣ ‘ਚ ਮਦਦ ਕਰਨ।
ਮੀਡੀਆ ਨਾਲ ਗੱਲ ਕਰਦਿਆਂ ਪਿੰਡ ਵਾਸੀ ਮੁਖਤਿਆਰ ਸਿੰਘ ਤਤਾਰੀਏਵਾਲਾ ਇਸ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਪਤਾ ਲੱਗਾ ਹੈ ਕਿ ਉਕਤ ਨੌਜਵਾਨਾਂ ਨੂੰ ਜਾਣਬੁੱਝ ਕੇ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਸਮੁੱਚੀ ਪੰਚਾਇਤ ਵੱਲੋਂ ਉਕਤ ਨੌਜਵਾਨਾਂ ਦੀ ਸਫ਼ਾਈ ਪੇਸ਼ ਕਰਦੇ ਹਾਂ ਕਿ ਉਕਤ ਨੌਜਵਾਨਾਂ ਉੱਪਰ ਕਿਸੇ ਵੀ ਤਰ੍ਹਾਂ ਦਾ ਕੋਈ ਪਰਚਾ ਨਹੀਂ ਤੇ ਨਾ ਹੀ ਉਕਤ ਨੌਜਵਾਨਾ ਦਾ ਕਿਸੇ ਭੜਕਾਊ ਜਥੇਬੰਦੀ ਨਾਲ ਸਬੰਧ ਹੈ। ਉਨ੍ਹਾਂ ਕਿਹਾ ਕਿ ਉਕਤ ਨੌਜਵਾਨ ਕਿਸਾਨੀ ਪੇਸ਼ੇ ਨਾਲ ਸਬੰਧਤ ਹਨ ਤੇ ਗਰੀਬ ਘਰਾਂ ਦੇ ਵਿਅਕਤੀ ਹਨ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਲਈ ਪਿੰਡ ਵਿਰਕ ਦੀ ਵੱਡਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
![ਮੋਗਾ ਜ਼ਿਲ੍ਹੇ ਦੇ 12 ਨੌਜਵਾਨ ਟ੍ਰੈਕਟਰ ਪਰੇਡ ਮਗਰੋਂ ਲਾਪਤਾ](https://static.abplive.com/wp-content/uploads/sites/5/2021/01/29194715/1-Moga-missing-Farmers.jpg)
![ਮੋਗਾ ਜ਼ਿਲ੍ਹੇ ਦੇ 12 ਨੌਜਵਾਨ ਟ੍ਰੈਕਟਰ ਪਰੇਡ ਮਗਰੋਂ ਲਾਪਤਾ](https://static.abplive.com/wp-content/uploads/sites/5/2021/01/29194802/2-Moga-missing-Farmers.jpg)
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)