ਪੜਚੋਲ ਕਰੋ

Punjab News: ਜਲੰਧਰ ਸ਼ਹਿਰ ’ਚ ਟ੍ਰੈਫਿਕ ਵਿਵਸਥਾ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 1200 ਸੀਸੀਟੀਵੀ ਕੈਮਰੇ ਲਗਾਏ ਜਾਣਗੇ

CCTV in Jalandhar: ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਸਮੂਹ ਭਾਗੀਦਾਰਾਂ ਨੂੰ ਸਾਰੇ ਖੇਤਰਾਂ ਲਈ ਸਮੇਂ ਸਿਰ ਸਾਈਟ ਸਰਵੇਖਣ ਨੂੰ ਮੁਕੰਮਲ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੁਲਿਸ ਲਾਈਨਜ਼ ਵਿਖੇ ਕੈਮਰਿਆਂ ਨਾਲ ਜੁੜਿਆ ਏਕੀਕ੍ਰਿਤ ਕਮਾਂਡ ਅਤੇ ਕੰਟਰੋਲ ਸੈਂਟਰ ਸਥਾਪਤ ਕੀਤਾ ਜਾਵੇਗਾ।

ਜਲੰਧਰ: ਸਮਾਰਟ ਸਿਟੀ ਮਿਸ਼ਨ ਤਹਿਤ ਜਲੰਧਰ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਨਿਗਰਾਨੀ ਅਤੇ ਟ੍ਰੈਫਿਕ ਵਿਵਸਥਾ ਲਈ ਜਲਦ 1200 ਸੀਸੀਟੀਵੀ ਕੈਮਰੇ ਅਤੇ ਪੁਲਿਸ ਲਾਈਨਜ਼ ਜਲੰਧਰ ਵਿਖੇ ਏਕੀਕ੍ਰਿਤ ਕਮਾਂਡ ਅਤੇ ਕੰਟਰੋਲ ਸੈਂਟਰ (ਆਈਸੀਸੀਸੀ) ਸਥਾਪਤ ਕੀਤਾ ਜਾਵੇਗਾ। ਸ਼ੁੱਕਰਵਾਰ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਗੀਦਾਰਾਂ ਨਾਲ ਪਹਿਲੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਖੇਤਰਾਂ ਲਈ ਸਾਈਟ ਦਾ ਸਰਵੇਖਣ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਇਸ ਪ੍ਰਾਜੈਕਟ ਨੂੰ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਪੂਰਾ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਦੇ ਨਾਲ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਅਤੇ ਨਗਰ ਨਿਗਮ, ਜਲੰਧਰ ਦੇ ਕਮਿਸ਼ਨਰ ਕਰਨੇਸ਼ ਸ਼ਰਮਾ ਵੀ ਮੌਜੂਦ ਰਹੇ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਿੱਚ ਮਜ਼ਬੂਤ ਸੁਰੱਖਿਆ ਵਿਵਸਥਾ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਜ਼ਰੀਏ ਤੋਂ ਇਸ ਪ੍ਰਾਜੈਕਟ ਨੂੰ ਮਹੱਤਵਪੂਰਨ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ 78 ਕਰੋੜ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਦਾ ਠੇਕਾ ਕੇਈਸੀ ਨੂੰ ਦਿੱਤਾ ਗਿਆ ਹੈ ਅਤੇ ਪ੍ਰਾਜੈਕਟ ਸ਼ੁਰੂ ਹੋਣ ਦੀ ਮਿਤੀ ਤੋਂ ਨੌਂ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਹੋਣ ਦੀ ਉਮੀਦ ਹੈ।

ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ ਸਿਟੀ ਸਰਵੇਲੈਂਸ, ਅਡੈਪਟਿਵ ਟਰੈਫਿਕ ਕੰਟਰੋਲ ਸਿਸਟਮ ਅਤੇ ਇੰਟੈਲੀਜੈਂਟ ਟਰੈਫਿਕ ਮੈਨੇਜਮੈਂਟ ਸਿਸਟਮ, ਵੇਰੀਏਬਲ ਮੈਸੇਜ ਸਾਈਨ ਬੋਰਡ ਦੀ ਸਥਾਪਨਾ, ਪਬਲਿਕ ਐਡਰੈਸ ਸਿਸਟਮ, ਐਮਰਜੈਂਸੀ ਕਾਲ ਬਾਕਸ, ਵੀਡੀਓ ਮੈਨੇਜਮੈਂਟ ਸਿਸਟਮ, ਪੋਲ ਤੇ ਜੰਕਸ਼ਨ ਬਾਕਸ, ਏਅਰ ਕੁਆਲਿਟੀ ਸੈਂਸਰ, ਏਕੀਕਰਣ, ਰੀਜਨਰ ਡਾਟਾ ਸੈਂਟਰ, ਨੈੱਟਵਰਕ ਸੈੱਟਅੱਪ ਅਤੇ ਆਈ.ਸੀ.ਸੀ.ਸੀ. ਪਲੇਟਫਾਰਮ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਹ ਵਿਸ਼ਾਲ ਬੁਨਿਆਦੀ ਢਾਂਚਾ ਈ-ਚਲਾਨ ਪ੍ਰਣਾਲੀ ਦੇ ਏਕੀਕ੍ਰਿਤ ਹੋਣ ਦੇ ਨਾਲ ਸਵੈਚਾਲਤ ਨੰਬਰ ਪਲੇਟ ਪਛਾਣ ਅਤੇ ਲਾਲ ਬੱਤੀ ਦੀ ਉਲੰਘਣਾ ਦਾ ਪਤਾ ਲਗਾਉਣ ਵਰਗੀਆਂ ਸਹੂਲਤਾਂ ਨਾਲ ਲੈਸ ਹੋਵੇਗਾ। ਇਸੇ ਤਰ੍ਹਾਂ ਫੇਸ ਰਿਕੋਗਨੇਸ਼ਨ ਸਿਸਟਮ ਸ਼ਹਿਰ ਵਿੱਚ ਕਈ ਥਾਵਾਂ 'ਤੇ ਅਪਰਾਧ ’ਤੇ ਕਾਬੂ ਰੱਖਣ ਵਿਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਇਕ ਅਨੁਕੂਲ ਟ੍ਰੈਫਿਕ ਕੰਟਰੋਲ ਪ੍ਰਣਾਲੀ ਵੀ ਸ਼ੁਰੂ ਕੀਤੀ ਜਾਵੇਗੀ। ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਵਿੱਚ ਭੀੜ-ਭੜੱਕੇ ਦੇ ਅਧਾਰ 'ਤੇ ਟ੍ਰੈਫਿਕ ਸਿਗਨਲਾਂ ਨੂੰ ਕੰਟਰੋਲ ਕਰਨਾ, ਟ੍ਰੈਫਿਕ ਉਲੰਘਣਾ ਬਾਰੇ ਪਤਾ ਲਗਾਉਣ ਦੀ ਪ੍ਰਣਾਲੀ ਅਤੇ ਸਵੈਚਲਤ ਨੰਬਰ ਪਲੇਟ ਪਛਾਣ ਰਾਹੀਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਈ-ਚਾਲਾਨ ਜਾਰੀ ਕਰਨਾ ਸ਼ਾਮਲ ਹੈ।

ਇਨ੍ਹਾਂ ਸੀਸੀਟੀਵੀ ਕੈਮਰਿਆਂ ਰਾਹੀਂ ਕੈਦ ਕੀਤੀਆਂ ਗਈਆਂ ਸਾਰੀਆਂ ਗਤੀਵਿਧੀਆਂ ਦੀ ਨਿਗਰਾਨੀ ਆਈਸੀਸੀਸੀ 'ਤੇ ਕੀਤੀ ਜਾਵੇਗੀ, ਜਿੱਥੇ ਸ਼ਹਿਰ ਦੇ ਐਂਟਰੀ-ਐਗਜ਼ਿਟ ਪੁਆਇੰਟਾਂ, ਰੈੱਡ ਅਲਰਟ ਪੁਆਇੰਟਾਂ, ਜੰਕਸ਼ਨਾਂ, ਹਸਪਤਾਲਾਂ, ਰੇਲਵੇ ਕ੍ਰਾਸਿੰਗਾਂ, ਬਾਜ਼ਾਰਾਂ, ਵਿੱਦਿਅਕ ਅਦਾਰਿਆਂ, ਸ਼ਹਿਰ ਦੀਆਂ ਮੁੱਖ ਸੜਕਾਂ ਸਮੇਤ ਸਾਰੀਆਂ ਥਾਵਾਂ ਨੂੰ ਕਵਰ ਕਰਨ ਲਈ ਵੀਡੀਓ ਵਾਲ ਸਥਾਪਤ ਕੀਤੀ ਜਾਵੇਗੀ।।

ਡਿਪਟੀ ਕਮਿਸ਼ਨਰ ਨੇ ਨਗਰ ਨਿਗਮ, ਪੀ.ਐੱਸ.ਪੀ.ਸੀ.ਐੱਲ., ਪੀ.ਡਬਲਿਊ.ਡੀ ਅਤੇ ਐੱਨ.ਐੱਚ.ਏ.ਆਈ ਦੇ ਅਧਿਕਾਰੀਆਂ ਨੂੰ ਪਬਲਿਕ ਐਡਰੈੱਸ ਸਿਸਟਮ ਲਗਾਉਣ,  ਐਮਰਜੈਂਸੀ ਕਾਲ ਬਾਕਸ ਦੀ ਸਥਾਪਨਾ, ਸਾਰੇ ਉਪਕਰਣਾਂ ਨੂੰ ਬਿਜਲੀ ਦੀ ਸਪਲਾਈ ਅਤੇ ਮਸ਼ੀਨਰੀ ਨੂੰ ਸਥਾਪਤ ਕਰਨ ਲਈ ਸਥਾਨਾਂ ਦੀ ਚੋਣ ਸਬੰਧੀ ਇਸ ਪ੍ਰਾਜੈਕਟ ਤਹਿਤ ਉਨ੍ਹਾਂ ਨੂੰ ਸੌਂਪੇ ਗਏ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਕਰਨ ਲਈ ਕਿਹਾ।  ਪ੍ਰਾਜੈਕਟ ਵਿੱਚ ਸ਼ਾਮਲ ਵਿਭਾਗਾਂ ਵੱਲੋਂ ਇਸ ਕਾਰਜ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਹਿਲਾਂ ਹੀ ਆਪਣੇ ਨੋਡਲ ਅਫ਼ਸਰਾਂ ਨੂੰ ਨਿਯੁਕਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪ੍ਰੋਫੈਸਰ ਵੱਲੋਂ 'ਸਰ' ਕਹਿਣ 'ਤੇ ਭੜਕਿਆ ਵਿਦਿਆਰਥੀ, ਅਦਾਲਤ ਨੇ ਸੁਣਾਇਆ 3 ਕਰੋੜ ਹਰਜਾਨੇ ਦਾ ਫੈਸਲਾ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget