ਪੜਚੋਲ ਕਰੋ

Punjab News: ਪੰਜਾਬ ਸਰਕਾਰ ਦੇ ਖ਼ਜ਼ਾਨੇ 'ਚ ਆਏ 12322.71 ਕਰੋੜ, ਪਿਛਲੇ ਵਿੱਤੀ ਵਰ੍ਹੇ ਨਾਲੋਂ 11.65 ਫ਼ੀਸਦ ਦਾ ਵਾਧਾ, ਜਾਣੋ ਅੰਕੜੇ

ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਜੀਐਸਟੀ ਤੋਂ 6810.76 ਕਰੋੜ ਰੁਪਏ, ਆਬਕਾਰੀ ਤੋਂ 3033.78 ਕਰੋੜ ਰੁਪਏ, ਵੈਟ ਤੋਂ 2348.55 ਕਰੋੜ ਰੁਪਏ, ਸੀਐਸਟੀ ਤੋਂ 76.91 ਕਰੋੜ ਰੁਪਏ ਅਤੇ ਪੀਐਸਡੀਟੀ ਤੋਂ 52.71 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤੇ ਹਨ।

Punjab News: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕ੍ਰਮਵਾਰ 16.5 ਫੀਸਦੀ ਅਤੇ 20.87 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਦੌਰਾਨ ਸੂਬੇ ਨੂੰ ਜੀਐਸਟੀ ਤੋਂ 5846.31 ਕਰੋੜ ਰੁਪਏ, ਆਬਕਾਰੀ ਤੋਂ 2772.08 ਕਰੋੜ ਰੁਪਏ, ਵੈਟ ਤੋਂ 2286.32 ਕਰੋੜ ਰੁਪਏ, ਸੀ.ਐਸ.ਟੀ ਤੋਂ 80.84 ਕਰੋੜ ਰੁਪਏ ਅਤੇ ਪੀ.ਐਸ.ਡੀ.ਟੀ ਤੋਂ 51.62 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ ਸੀ। ਉਨ੍ਹਾਂ ਕਿਹਾ ਕਿ ਬੀਤੇ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਇੰਨ੍ਹਾਂ ਵਸੀਲਿਆਂ ਤੋਂ ਕੁੱਲ 11037.17 ਕਰੋੜ ਰੁਪਏ ਪ੍ਰਾਪਤ ਹੋਏ ਸਨ।

ਵਿੱਤ ਮੰਤਰੀ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਨੇ ਆਪਣੀ ਕਾਰਗੁਜਾਰੀ ਵਿੱਚ ਲਗਾਤਾਰ ਸੁਧਾਰ ਕਰਦਿਆਂ ਇਸ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਜੀਐਸਟੀ ਤੋਂ 6810.76 ਕਰੋੜ ਰੁਪਏ, ਆਬਕਾਰੀ ਤੋਂ 3033.78 ਕਰੋੜ ਰੁਪਏ, ਵੈਟ ਤੋਂ 2348.55 ਕਰੋੜ ਰੁਪਏ, ਸੀਐਸਟੀ ਤੋਂ 76.91 ਕਰੋੜ ਰੁਪਏ ਅਤੇ ਪੀਐਸਡੀਟੀ ਤੋਂ 52.71 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਉਪਰੋਕਤ ਵਸੀਲਿਆਂ ਤੋਂ ਕੁੱਲ 12322.71 ਕਰੋੜ ਪ੍ਰਾਪਤ ਹੋਏ ਹਨ, ਜੋ ਵਿੱਤੀ ਵਰ੍ਹੇ 2022-23 ਦੇ ਇਸੇ ਸਮੇਂ ਦੇ ਮੁਕਾਬਲੇ 11.65 ਫੀਸਦੀ ਵੱਧ ਹੈ।

ਟੈਕਸ ਇੰਟੈਲੀਜੈਂਸ ਯੂਨਿਟ (ਟੀਆਈਯੂ) ਅਤੇ ਹੋਰ ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰਾ ਸਦਕਾ ਜੀਐਸਟੀ ਵਿੱਚ ਲਗਾਤਰ ਹੋ ਰਹੇ ਵਾਧੇ ਦਾ ਜਿਕਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਿੱਥੇ ਜੀਐਸਟੀ ਵਿੱਚ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ ਕੁੱਲ 16.5 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ ਹੈ ਉਥੇ ਹੀ ਬੀਤੇ ਵਰ੍ਹੇ ਦੇ ਮੁਕਾਬਲੇ ਇਸ ਸਾਲ ਜੁਲਾਈ ਮਹੀਨੇ ਦੌਰਾਨ ਜੀਐਸਟੀ ਤੋਂ ਪ੍ਰਾਪਤ ਮਾਲੀਏ ਵਿੱਚ 36.07 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਰ ਵਿਭਾਗ ਇਮਾਨਦਾਰ ਕਰਦਾਤਾਵਾਂ ਦੀ ਸਹੂਲਤ ਅਤੇ ਕਰ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਲਈ ਤਕਨੀਕ ਦੀ ਹੋਰ ਬੇਹਤਰ ਵਰਤੋਂ ਕਰਨ ਵੱਲ ਮਹੱਤਵਪੂਰਨ ਕਦਮ ਪੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਦਿਸ਼ਾ ਵਿੱਚ ਜਲਦੀ ਹੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਨਵੀਂ ਮੁਬਾਈਲ ਐਪ ਵੀ ਜਾਰੀ ਕੀਤੀ ਜਾਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀ ਸੂਬਾ ਸਰਕਾਰ ਸਿਰਫ ਜੀ.ਐਸ.ਟੀ ਮੁਆਵਜੇ ‘ਤੇ ਨਿਰਭਰ ਰਹੀ ਅਤੇ ਇਸ ਵੱਲੋਂ ਮਾਲੀਏ ਨੂੰ ਵਧਾਉਣ ਲਈ ਲੋੜੀਂਦੇ ਕਦਮ ਨਹੀਂ ਪੁੱਟੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਰਥਕ ਪੱਖੋਂ ਆਤਮਨਿਰਭਰ ਬਨਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget