ਅੰਮ੍ਰਿਤਸਰ: ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਲਈ 124 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ। ਪਾਕਿਸਤਾਨ ਜਾਣ ਲਈ 629 ਸ਼ਰਧਾਲੂਆਂ ਨੇ ਪਾਸਪੋਰਟ ਵੀਜ਼ਿਆਂ ਲਈ ਪਾਕਿ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚ 505 ਸ਼ਰਧਾਲੂਆਂ ਲਈ ਵੀਜ਼ੇ ਜਾਰੀ ਕੀਤੇ ਗਏ ਹਨ।
ਇਨ੍ਹਾਂ ਸ਼ਰਧਾਲੂਆਂ ਨੇ ਸ਼੍ਰੋਮਣੀ ਕਮੇਟੀ ਦੇ ਜੱਥੇ ਰਾਹੀਂ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਜਾਣਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਸ਼ਤਾਬਦੀ ਮੌਕੇ ਪਾਕਿਸਤਾਨ ਵਿਖੇ ਭੇਜੇ ਜਾ ਰਹੇ ਵਿਸ਼ੇਸ਼ ਜਥੇ ਲਈ 629 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਿਆਂ ਲਈ ਪਾਕਿ ਦੂਤਾਵਾਸ ਨੂੰ ਭੇਜੇ ਗਏ ਸਨ। ਇਨ੍ਹਾਂ ਵਿੱਚੋਂ 124 ਸ਼ਰਧਾਲੂਆਂ ਨੂੰ ਵੀਜੇ ਨਹੀਂ ਮਿਲੇ।
ਇਹ ਜਥਾ 18 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਪਾਕਿਸਤਾਨ ਲਈ ਰਵਾਨਾ ਹੋਵੇਗਾ ਤੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਤੋਂ ਇਲਾਵਾ ਉੱਥੋਂ ਦੇ ਗੁਰਧਾਮਾਂ ਦੇ ਦਰਸ਼ਨ ਕਰਕੇ 25 ਫਰਵਰੀ ਨੂੰ ਦੇਸ਼ ਪਰਤ ਆਵੇਗਾ।
124 ਸਿੱਖ ਸ਼ਰਧਾਲੂ ਨਹੀਂ ਜਾ ਸਕਣਗੇ ਪਾਕਿਸਤਾਨ, 505 ਨੂੰ ਮਿਲੇ ਵੀਜ਼ੇ
ਏਬੀਪੀ ਸਾਂਝਾ
Updated at:
16 Feb 2021 11:11 AM (IST)
ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਲਈ 124 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ। ਪਾਕਿਸਤਾਨ ਜਾਣ ਲਈ 629 ਸ਼ਰਧਾਲੂਆਂ ਨੇ ਪਾਸਪੋਰਟ ਵੀਜ਼ਿਆਂ ਲਈ ਪਾਕਿ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚ 505 ਸ਼ਰਧਾਲੂਆਂ ਲਈ ਵੀਜ਼ੇ ਜਾਰੀ ਕੀਤੇ ਗਏ ਹਨ।
Pakistan Visa_getty-images
NEXT
PREV
- - - - - - - - - Advertisement - - - - - - - - -