ਪੜਚੋਲ ਕਰੋ

ਸਿਸਵਾਂ ਪਿੰਡ 'ਚ ਕਰੋੜਾਂ ਰੁਪਏ ਦੀ ਕੀਮਤ ਵਾਲੀ 125 ਏਕੜ ਜ਼ਮੀਨ ਨੂੰ ਨਜ਼ਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ : ਕੁਲਦੀਪ ਸਿੰਘ ਧਾਲੀਵਾਲ

ਕੁਲਦੀਪ ਸਿੰਘ ਧਾਲੀਵਾਲ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਅੱਜ ਸਿਸਵਾ ਡੈਮ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਪੱਤਕਾਰਾਂ ਨੂੰ ਸੰਬੋਧਨ ਕਰਦਿਆ ਦਿੱਤੀ ਗਈ।

ਐਸਏਐਸ ਨਗਰ : ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ ਦੀ ਜੂਹ ਤੇ ਵਸੇ ਸਿਸਵਾਂ ਪਿੰਡ ਦੀ 125 ਏਕੜ ਜ਼ੀਮਨ ਨੂੰ ਨਜ਼ਾਇਜ਼ ਕਬਜਿਆ ਤੋਂ ਮੁਕਤ ਕਰਵਾ ਕੇ ਕਬਜ਼ੇ ਹੇਠ ਲਿਆ ਗਿਆ ਹੈ। ਇਸ ਜ਼ਮੀਨ ਦੀ ਕੀਮਤ ਸੈਂਕੜੇ ਕਰੋੜ ਰੁਪਏ ਦੀ ਬਣਦੀ ਹੈ ਜਿਸ ਉੱਤੇ 13 ਵਿਅਕਤੀਆਂ ਵਲੋਂ ਨਜ਼ਾਇਜ਼ ਤੌਰ ਤੇ ਕਬਜਾ ਕੀਤਾ ਗਿਆ ਸੀ। 

 ਇਹ ਜਾਣਕਾਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਅੱਜ ਸਿਸਵਾ ਡੈਮ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਪੱਤਕਾਰਾਂ ਨੂੰ ਸੰਬੋਧਨ ਕਰਦਿਆ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਤੇ ਅਮਲ ਕਰਦਿਆ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸਿਸਵਾ ਪਿੰਡ ਦੀ ਇਸ ਪੰਚਾਇਤੀ ਜ਼ਮੀਨ ਨੂੰ ਕਾਨੂੰਨੀ ਪ੍ਰਕਿਰਿਆ ਰਾਹੀ ਨਜ਼ਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਕੇ ਮਾਲ ਵਿਭਾਗ ਦੇ ਰਿਕਾਰਡ ਵਿੱਚ ਇੰਦਰਾਜ਼ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦੇ ਨਾਲ ਲਗਦੀ ਇਸ ਜ਼ਮੀਨ ਨੂੰ 13 ਵਿਅਕਤੀਆਂ ਨੇ ਨਜ਼ਾਇਜ਼ ਕਬਜ਼ੇ ਹੇਠ ਲਿਆ ਹੋਇਆ ਸੀ । ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ਦੀ ਕੀਮਤ ਅਨੁਮਾਨਿਤ 2 ਜਾਂ 2.5 ਕਰੋੜ ਪ੍ਰਤੀ ਏਕੜ ਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਇਸ ਖੇਤਰ ਵਿੱਚ 8 ਹਜ਼ਾਰ ਏਕੜ ਦੀ ਹੋਰ ਅਜਿਹੀ ਜ਼ਮੀਨ ਜਿਸਨੂੰ ਗੈਰਕਾਨੂੰਨੀ ਢੰਗ ਨਾਲ ਦੱਬਿਆ ਗਿਆ ਹੈ ਨੂੰ ਕਾਨੂੰਨੀ ਪ੍ਰਕਿਰਿਆ ਰਾਹੀ ਨਜ਼ਾਇਜ਼ ਕਬਜ਼ਿਆਂ ਤੋਂ ਮੁਕਤ ਮਾਲਕੀ ਹੇਠ ਲਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਈ ਮਹੀਨੇ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੰਜਾਬ ਦੀ ਵਾਹੀਯੋਗ ਅਤੇ ਕਮਰਸ਼ੀਅਲ ਜ਼ਮੀਨਾਂ ਜਿਨ੍ਹਾਂ ਤੇ ਨਜ਼ਾਇਜ਼ ਕਬਜ਼ੇ ਕੀਤੇ ਗਏ ਹਨ ਦੀ ਨਿਸ਼ਾਨਦੇਹੀ ਕਰਕੇ ਇਨ੍ਹਾਂ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਵਿਭਾਗ ਨੇ 1 ਮਈ ਨੂੰ ਆਪਣੀ ਮੁਹਿੰਮ ਸ਼ੁਰੂ ਕੀਤੀ ਸੀ ਅਤੇ ਜੂਨ ਮਹੀਨੇ ਤੱਕ 5 ਹਜ਼ਾਰ ਏਕੜ ਜ਼ਮੀਨ ਨੂੰ ਨਜ਼ਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਸੀ ਪਰ ਵਿਭਾਗ ਵੱਲੋਂ ਜੂਨ ਮਹੀਨੇ ਤੱਕ 6100 ਏਕੜ ਜ਼ਮੀਨ ਨਜ਼ਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ।

 ਹੁਣ ਸਿਸਵਾ ਵਿਖੇ 125 ਏਕੜ ਜ਼ਮੀਨ  ਨੂੰ ਨਜ਼ਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਾਲ ਹੁਣ ਤੱਕ 6225 ਏਕੜ ਜ਼ਮੀਨ ਨੂੰ ਨਜ਼ਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾ ਨੂੰ ਨਜ਼ਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਸਮੇਂ ਕਿਸੇ ਤਰ੍ਹਾਂ ਦਾ ਧੱਕਾ ਜਾਂ ਤਾਕਤ ਦਾ ਪ੍ਰਯੋਗ ਨਹੀਂ ਕੀਤਾ ਜਾ ਰਿਹਾ ਸਗੋਂ ਪੂਰੀ ਕਾਨੂੰਨੀ ਪ੍ਰਕਿਰਿਆ ਰਾਹੀ ਹੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਜਸਟਿਸ ਕੁਲਦੀਪ ਸਿੰਘ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਦੀ ਬਰੀਕੀ ਨਾਲ ਸਮੀਖਿਆ ਕੀਤੀ ਗਈ ਹੈ। 

ਉਸ ਵਿੱਚ ਜੋ ਦੱਸਿਆ ਗਿਆ ਹੈ ਉਸ ਮੁਤਾਬਿਕ ਵੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਪੁਛੇ ਗਏ ਸਵਾਲ ਦੇ ਜਵਾਬ ਵਿੰਚ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਜ਼ਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਗਈ ਜਿਸ ਜ਼ਮੀਨ ਨੂੰ ਲੀਜ਼ ਤੇ ਦਿੱਤਾ ਜਾ ਸਕਦਾ ਹੋਵੇਗਾ ਉਸ ਨੂੰ ਲੀਜ਼ ਤੇ ਦਿੱਤਾ ਜਾਵੇਗਾ ਅਤੇ ਜੇਕਰ ਉਸ ਜ਼ਮੀਨ ਨੂੰ ਵੇਚਿਆ ਜਾ ਸਕਦਾ ਹੋਵੇਗਾ ਤਾਂ ਸਰਕਾਰ ਪਾਲਿਸੀ ਬਣਾ ਕੇ ਉਚਿਤ ਕਾਰਵਾਈ ਕੀਤੀ ਜਾਵੇਗੀ। ਸ੍ਰੀ ਧਾਲੀਵਾਲ ਨੇ ਪੰਜਾਬ ਵਾਸੀਆਂ ਨੂੰ ਇਹ ਵਿਸ਼ਵਾਸ਼ ਵੀ ਦਿਵਾਇਆ ਕਿ ਜਿੱਥੇ ਪੰਚਾਇਤ ਜ਼ਮੀਨਾ ਤੇ ਕੀਤੇ ਗਏ ਨਜ਼ਾਇਜ਼ ਕਬਜ਼ਿਆਂ ਨੂੰ ਹਟਵਾਇਆ ਜਾਵੇਗਾ ਉੱਥੇ ਹੀ ਭਵਿੱਖ ਵਿੱਚ ਕਿਸੇ ਨੂੰ ਨਜ਼ਾਇਜ਼ ਕਬਜ਼ਾ ਕਰਨ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget