12ਵੀਂ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਧਮਕੀਆਂ ਤੋਂ ਪਰੇਸ਼ਾਨ ਹੋ ਚੁੱਕਿਆ ਕਦਮ; ਜਾਣੋ ਪੂਰਾ ਮਾਮਲਾ
Crime News: ਫਤਿਹਗੜ੍ਹ ਸਾਹਿਬ ਵਿੱਚ 12ਵੀਂ ਜਮਾਤ ਵਲੋਂ ਵਿਦਿਆਰਥੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Crime News: ਫਤਿਹਗੜ੍ਹ ਸਾਹਿਬ ਵਿੱਚ 12ਵੀਂ ਜਮਾਤ ਵਲੋਂ ਵਿਦਿਆਰਥੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 19 ਸਾਲਾ ਨੌਜਵਾਨ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ।
ਉਸਨੂੰ ਤੁਰੰਤ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਸ਼ਿਕਾਇਤ ਵਿੱਚ ਇੱਕ ਵਿਦਿਆਰਥਣ ਦੇ ਪਰਿਵਾਰ ਵਲੋਂ ਨੌਜਵਾਨ ਨੂੰ ਧਮਕੀਆਂ ਦੇਣ ਦਾ ਦੋਸ਼ ਲਗਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇੱਕ ਮਹਿਲਾ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਪੁਲਿਸ ਟੀਮ ਦੂਜੇ ਦੋਸ਼ੀ ਦੀ ਭਾਲ ਕਰ ਰਹੀ ਹੈ ਜੋ ਫਰਾਰ ਹੈ।
DSP ਕੁਲਬੀਰ ਸਿੰਘ ਸੰਧੂ ਨੇ ਦੱਸਿਆ ਕਿ ਅਨਰੀਤ ਸਿੰਘ ਦੀ ਪਛਾਣ ਨਾਭਾ ਦੇ ਰਹਿਣ ਵਾਲੀ 8ਵੀਂ ਜਮਾਤ ਦੀ ਇੱਕ ਵਿਦਿਆਰਥਣ ਸੀ। ਕੁਝ ਦਿਨ ਪਹਿਲਾਂ, ਵਿਦਿਆਰਥਣ ਦੀ ਮਾਂ ਜਸਵੀਰ ਕੌਰ ਅਤੇ ਦਾਦਾ ਗੁਰਮੀਤ ਸਿੰਘ, ਗੁਰਧਨਪੁਰ ਵਿੱਚ ਅਨਰੀਤ ਸਿੰਘ ਦੇ ਘਰ ਗਏ ਸਨ। ਉਨ੍ਹਾਂ ਨੇ ਅਨਰੀਤ 'ਤੇ ਉਨ੍ਹਾਂ ਦੀ ਧੀ ਨੂੰ ਵਰਗਲਾ ਕੇ 5 ਤੋਲੇ ਸੋਨਾ ਚੋਰੀ ਕਰਨ ਦਾ ਦੋਸ਼ ਲਗਾਇਆ ਸੀ।
ਇਸ ਦੌਰਾਨ ਦੋਵਾਂ ਧਿਰਾਂ ਵਿਚਕਾਰ ਬਹਿਸ ਹੋ ਗਈ। ਜਸਵੀਰ ਕੌਰ ਅਤੇ ਗੁਰਮੀਤ ਸਿੰਘ ਨੇ ਅਨਰੀਤ ਸਿੰਘ ਅਤੇ ਉਸਦੇ ਪਰਿਵਾਰ ਨੂੰ ਧਮਕੀਆਂ ਦਿੱਤੀਆਂ। ਇਸ ਘਟਨਾ ਤੋਂ ਅਨਰੀਤ ਸਿੰਘ ਨੂੰ ਅਪਮਾਨਿਤ ਮਹਿਸੂਸ ਹੋਇਆ। 25 ਅਕਤੂਬਰ ਨੂੰ ਉਸ ਨੇ ਘਰ ਵਿੱਚ ਰੱਖੀ ਕੀਟਨਾਸ਼ਕ ਦਵਾਈ ਨਿਗਲ ਲਈ, ਜਿਸ ਨਾਲ ਉਸਦੀ ਹਾਲਤ ਵਿਗੜ ਗਈ।
ਡੀਐਸਪੀ ਕੁਲਬੀਰ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਗੁਰਪ੍ਰੀਤ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾ ਦਿੱਤਾ ਹੈ। ਪੁਲਿਸ ਨੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਨਾਭਾ ਦੀ ਅਰਜਨ ਕਲੋਨੀ ਦੀ ਰਹਿਣ ਵਾਲੀ ਜਸਵੀਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਗੁਰਮੀਤ ਸਿੰਘ ਫਰਾਰ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















