ਸ੍ਰੀ ਮੁਕਤਸਰ ਸਾਹਿਬ: ਅਗਲੇਰੀ ਪੜ੍ਹਾਈ ਲਈ ਪ੍ਰੇਸ਼ਾਨ 12ਵੀਂ ਪਾਸ ਵਿਦਿਆਰਥੀ ਨੇ ਆਤਮ ਹੱਤਿਆ ਕਰ ਲਈ ਹੈ। ਆਰਥਿਕ ਤੌਰ 'ਤੇ ਕਮਜ਼ੋਰ ਹੋਣ ਕਾਰਨ ਉਹ ਅਗਲੇਰੀ ਪੜ੍ਹਾਈ ਨਹੀਂ ਕਰ ਸਕਿਆ ਸੀ। ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਚੱਕ ਸ਼ੇਰੇਵਾਲਾ ਦੀ ਇਸ ਘਟਨਾ ਨੇ ਪੰਜਾਬ ਦੇ ਸਿੱਖਿਆ ਪ੍ਰਬੰਧਾਂ ਉੱਪਰ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। 



ਦੱਸ ਦਈਏ ਕਿ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਚੱਕ ਸ਼ੇਰੇਵਾਲਾ ਦੇ ਇੱਕ ਨੌਜਵਾਨ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਗਮੀਤ ਸਿੰਘ ਉਰਫ ਵਿੱਕੀ ਨੇ 2019 'ਚ ਆਪਣੀ 12ਵੀਂ ਸ਼੍ਰੇਣੀ ਦੀ ਪ੍ਰੀਖਿਆ ਚੰਗੇ ਨੰਬਰਾਂ ਨਾਲ ਪਿੰਡ ਦੇ ਸਰਕਾਰੀ ਸਕੂਲ ਤੋਂ ਪਾਸ ਕੀਤੀ ਸੀ। ਇਸ ਉਪਰੰਤ ਉਹ ਅੱਗੇ ਪੜ੍ਹਾਈ ਕਰਨੀ ਚਾਹੁੰਦਾ ਸੀ ਪਰ ਘਰ ਦੇ ਆਰਥਿਕ ਹਾਲਾਤ ਠੀਕ ਨਾ ਹੋਣ ਕਾਰਨ ਉਹ ਅੱਗੇ ਪੜ੍ਹਾਈ ਨਾ ਕਰ ਸਕਿਆ। 


ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ 27 ਸਤੰਬਰ ਨੂੰ ਮੁੜ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ , CM ਮਾਨ ਨੇ ਕੈਬਨਿਟ ਮੀਟਿੰਗ 'ਚ ਲਿਆ ਫੈਸਲਾ


ਹੁਣ ਜਦ ਉਸ ਦੇ ਨਾਲ ਦੇ ਦੋਸਤ ਕਾਲਜ ਵਿੱਚ ਪੜ੍ਹਦੇ ਸਨ ਤਾਂ ਉਹ ਅਕਸਰ ਆਪਣੀ ਅਗਲੇਰੀ ਪੜ੍ਹਾਈ ਨੂੰ ਲੈ ਕੇ ਪ੍ਰੇਸ਼ਾਨ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਰੋਜਾਨਾ ਵਾਂਗ ਸਵੇਰੇ ਕਰੀਬ 8 ਕੁ ਵਜੇ ਗਰਾਊਂਡ ਵਿੱਚ ਕਸਰਤ ਕਰਨ ਉਪਰੰਤ ਘਰੇ ਆਇਆ ਤੇ ਉਦੋਂ ਘਰ ਵਿੱਚ ਕੋਈ ਨਹੀਂ ਸੀ। ਉਸ ਨੇ ਛੱਤ ਤੇ ਲੱਗੀ ਪੱਖੇ ਵਾਲੀ ਕੁੰਡੀ (ਹੁੱਕ) ਨਾਲ ਕੱਪੜਾ ਬੰਨ੍ਹ ਕੇ ਫਾਹਾ ਲੈ ਲਿਆ। ਜਦ ਤਕ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਮਿਲੀ ਉਸ ਦੀ ਮੌਤ ਹੋ ਚੁੱਕੀ ਸੀ।


ਇਹ ਵੀ ਪੜ੍ਹੋ- ਠੇਕੇ 'ਤੇ ਰੱਖੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਜਲਦ ਮਿਲ ਸਕਦੀ ਵੱਡੀ ਖੁਸ਼ਖਬਰੀ, ਪੰਜਾਬ ਸਰਕਾਰ ਨੇ ਖਿੱਚੀ ਤਿਆਰੀ



ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।