ਪਾਕਿਸਤਾਨ ਤੋਂ ਸਮਰਥਨ ਪ੍ਰਾਪਤ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਹੈਰੋਇਨ ਦੀ ਖੇਪ ਸਮੇਤ ਦੋ ਗ੍ਰਿਫ਼ਤਾਰ
ਇੱਕ ਖੁਫ਼ੀਆ ਆਪਰੇਸ਼ਨ ਵਿੱਚ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਤਰਨਤਾਰਨ ਦੇ ਖੇਮਕਰਨ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਕੋਲੋਂ ਪਾਕਿਸਤਾਨ ਤੋਂ ਸਮਰਥਨ ਪ੍ਰਾਪਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
![ਪਾਕਿਸਤਾਨ ਤੋਂ ਸਮਰਥਨ ਪ੍ਰਾਪਤ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਹੈਰੋਇਨ ਦੀ ਖੇਪ ਸਮੇਤ ਦੋ ਗ੍ਰਿਫ਼ਤਾਰ 13 KG CONTRABAND SEIZED FROM DUO IN A JOINT OPERATION WITH THE BSF ਪਾਕਿਸਤਾਨ ਤੋਂ ਸਮਰਥਨ ਪ੍ਰਾਪਤ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਹੈਰੋਇਨ ਦੀ ਖੇਪ ਸਮੇਤ ਦੋ ਗ੍ਰਿਫ਼ਤਾਰ](https://static.abplive.com/wp-content/uploads/sites/5/2020/02/28233131/Heroin.jpg?impolicy=abp_cdn&imwidth=1200&height=675)
ਚੰਡੀਗੜ੍ਹ:ਇੱਕ ਖੁਫ਼ੀਆ ਆਪਰੇਸ਼ਨ ਵਿੱਚ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਤਰਨਤਾਰਨ ਦੇ ਖੇਮਕਰਨ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਕੋਲੋਂ ਪਾਕਿਸਤਾਨ ਤੋਂ ਸਮਰਥਨ ਪ੍ਰਾਪਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਨੇ ਉਨ੍ਹਾਂ ਕੋਲੋਂ 13 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ।ਉਨ੍ਹਾਂ ਦੇ ਤੀਜੇ ਸਾਥੀ ਦੀ ਗਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਜ਼ੋਰਾ ਸਿੰਘ ਅਤੇ ਉਸ ਦੇ ਸਾਥੀ ਰਣਜੀਤ ਸਿੰਘ ਉਰਫ ਰਾਣਾ ਸਿੰਘ, ਜੋ ਕਿ ਸੂਬੇ ਭਰ ਵਿੱਚ ਡਰੱਗ ਸਿੰਡੀਕੇਟਜ਼ ਅਤੇ ਸਪਲਾਇਰਾਂ ਨੂੰ ਖੇਪ ਪਹੁੰਚਾਉਣ ਦੀ ਯੋਜਨਾ ਬਣਾ ਰਹੇ ਸੀ, ਦੀ ਗ੍ਰਿਫਤਾਰੀ ਨਾਲ ਪੰਜਾਬ ਵਿੱਚ ਆਪਰੇਟ ਕਰ ਰਹੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਪਾਕਿਸਤਾਨੀ ਹੈਂਡਲਰਾਂ ਵਿਚਲੀ ਗੰਢਤੁੱਪ ਉਜਾਗਰ ਹੋਈ ਹੈ।ਇਹ ਸਾਰੀ ਕਾਰਵਾਈ ਧਰੂਮਨ ਨਿੰਬਲੇ, ਐਸਐਸਪੀ ਤਰਨ ਤਾਰਨ ਦੀ ਅਗਵਾਈ ਵਾਲੀ ਟੀਮ ਵੱਲੋਂ ਕੀਤੀ ਗਈ।
ਇਸ ਕੇਸ ਵਿਚ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 29 ਤਹਿਤ ਐਫਆਈਆਰ ਪੁਲੀਸ ਥਾਣਾ ਖੇਮਕਰਨ ਵਿਖੇ ਦਰਜ ਕੀਤੀ ਗਈ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)