Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਤੇ ਖ਼ਾਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇੱਕ ਵਾਰ ਮੁੜ ਤੋਂ ਸਵਾਲਾਂ ਦੇ ਕਟਿਹਰੇ ਵਿੱਚ ਖੜ੍ਹਾ ਕੀਤਾ ਹੈ। ਰਾਜਾ ਵੜਿੰਘ ਨੇ ਕਿਹਾ ਕਿ ਗਿੱਦੜਬਾਹਾ ਹਲਕੇ ਵਿੱਚ ਚੋਣਾਂ ਜਿੱਤਣ ਤੋਂ ਬਾਅਦ ਇੱਥੇ ਚਲਦੀਆਂ ਸਰਕਾਰੀ ਬੱਸਾਂ ਦੇ 13 ਰੂਟ ਬੰਦ ਕਰ ਦਿੱਤੇ ਹਨ।


ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਭਗਵੰਤ ਮਾਨ ਜੀ ਪੰਜਾਬ ਦਾ ਖਜ਼ਾਨਾ ਭਰਨ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਏ ਸਨ ਪਰ ਉਹਨਾਂ ਨੇ ਗਿੱਦੜਬਾਹਾ ਹਲਕੇ ਵਿੱਚ ਚੋਣਾਂ ਜਿੱਤਣ ਤੋਂ ਬਾਅਦ ਇੱਥੇ ਚਲਦੀਆਂ ਸਰਕਾਰੀ ਬੱਸਾਂ ਦੇ 13 ਰੂਟ ਬੰਦ ਕਰ ਦਿੱਤੇ ਹਨ ਜਿਸ ਨਾਲ ਪੰਜਾਬ ਦੇ ਖਜ਼ਾਨੇ ਨੂੰ ਘਾਟਾ ਪੈ ਰਿਹਾ ਹੈ। 



ਕਿਹੜੇ-ਕਿਹੜੇ ਰੂਟ ਹੋਏ ਬੰਦ ?


ਅਮਰਿੰਦਰ ਸਿੰਘ ਰਾਜਾ ਵੜਿੰਗ ਨੇ  ਦੱਸਿਆ, ਜਿਹਨਾਂ ਵਿੱਚ 6 ਟਾਇਮ ਗਿੱਦੜਬਾਹਾ ਤੋਂ ਸ੍ਰੀ ਮੁਕਤਸਰ ਸਾਹਿਬ ਵਾਇਆ ਮਧੀਰ, ਗੁਆਰਾ ਤੇ ਗਿਲਜੇਵਾਲਾ ਦੇ ਅਤੇ 3 ਟਾਇਮ ਗਿੱਦੜਬਾਹਾ ਤੋਂ ਮੁਕਤਸਰ ਦੇ ਵਾਇਆ ਕੋਟਭਾਈ, ਛੱਤੇਆਣਾ ਆਦਿ। ਇਸ ਦੇ ਨਾਲ ਹੀ 4 ਟਾਇਮਾਂ ਤੇ ਗਿੱਦੜਬਾਹਾ ਤੋਂ ਡੱਬਵਾਲੀ ਵਾਇਆ ਲਾਲਬਾਈ ਚੰਨੂ ਤੇ ਲੰਬੀ ਵੀ ਬੰਦ ਕਰ ਦਿੱਤੇ ਗਏ ਹਨ ਜਿਸ ਨਾਲ ਪ੍ਰਾਈਵੇਟ ਟਰਾਂਸਪੋਰਟਰ ਇਸ ਦਾ ਖੂਬ ਫਾਇਦਾ ਚੁੱਕ ਕੇ ਜਨਤਾ ਨੂੰ ਲੁੱਟ ਰਹੇ ਹਨ। 



ਔਰਤਾਂ ਨੂੰ ਮਿਲਣ ਵਾਲੀ ਮੁਫਤ ਸਰਵਿਸ ਵਿੱਚ ਵਿਘਨ


ਰਾਜਾ ਵੜਿੰਗ ਨੇ ਕਿਹਾ ਕਿ ਇਸ ਨਾਲ ਸਰਕਾਰੀ ਖਜ਼ਾਨੇ ਦਾ ਮਾਲੀਆ ਘਟਣ ਦੇ ਨਾਲ ਨਾਲ ਔਰਤਾਂ ਨੂੰ ਮਿਲਦੀ ਮੁਫ਼ਤ ਬਸ ਸਰਵਿਸ ਵਿੱਚ ਵੀ ਵਿਘਨ ਪੈ ਰਿਹਾ ਹੈ ਤੇ ਉਹ ਪ੍ਰਾਈਵੇਟ ਬੱਸਾਂ ਵਿੱਚ ਜਾਣ ਲਈ ਮਜ਼ਬੂਰ ਹਨ। ਮੈਂ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਅਪੀਲ ਕਰਦਾ ਹਾਂ ਕਿ ਇਹਨਾਂ ਰੂਟਾਂ ਨੂੰ ਜਲਦ ਤੋਂ ਜਲਦ ਚਲਾ ਕੇ ਆਮ ਪਬਲਿਕ ਨੂੰ ਸੁਵਿਧਾ ਪ੍ਰਦਾਨ ਕੀਤੀ ਜਾਵੇ।    



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।