Toll Free in Punjab:  : ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਪਿਛਲੇ ਇੱਕ ਸਾਲ ਤੋਂ ਮੁਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ 'ਤੇ ਕੌਮੀ ਇਨਸਾਫ਼ ਮੋਰਚਾ ਚੱਲਿਆ ਹੋਇਆ ਹੈ। 6 ਜਨਵਰੀ 2024 ਨੂੰ ਕੌਮੀ ਇਨਸਾਫ਼ ਮੋਰਚੇ ਨੂੰ ਲੱਗੇ ਇੱਕ ਸਾਲ ਹੋ ਗਿਆ ਸੀ। ਪ੍ਰਦਰਸ਼ਨਕਾਰੀਆਂ ਦਾ ਰੋਸ ਹਾਲੇ ਵੀ ਲਗਾਤਾਰ ਜਾਰੀ ਹੈ। 



ਹੁਣ ਕੌਮੀ ਇਨਸਾਫ਼ ਮੋਰਚੇ ਨੇ ਆਪਣੀਆਂ ਮੰਗਾ ਪੂਰੀਆਂ ਕਰਵਾਉਣ ਦੇ ਲਈ ਨਵੀਂ ਰਣਨੀਤੀ ਤਿਆਰ ਕਰ ਲਈ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਕੇਂਦਰ ਤੇ ਨਾ ਹੀ ਰਾਜ ਸਰਕਾਰ ਸੁਲਝਾ ਰਹੀ ਹੈ। ਜਿਸ ਕਾਰਨ ਹੁਣ  20 ਜਨਵਰੀ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ਨੂੰ 3 ਘੰਟਿਆਂ ਲਈ ਫ੍ਰੀ ਕਰਵਾਇਆ ਜਾਵੇਗਾ ਤਾਂ ਕਿ ਸਰਕਾਰਾਂ ਦੇ ਕੰਨਾਂ ਤੱਕ ਆਵਾਜ਼ ਪਹੁੰਚ ਸਕੇ।


ਇਸ ਸਬੰਧੀ ਮੋਰਚੇ ਦੇ ਕਨਵੀਨਰ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਸਿੱਖ ਸੰਗਤ ਅਤੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਟੋਲ ਪਲਾਜ਼ਾ ਨੂੰ ਫ੍ਰੀ ਕਰਵਾਇਆ ਜਾਵੇਗਾ। ਜਿਨ੍ਹਾਂ ਟੋਲ ਪਲਾਜ਼ਿਆਂ ਨੂੰ ਵੀ ਕਰਵਾਇਆ ਜਾਵੇਗਾ ਉਨ੍ਹਾਂ ਵਿਚ ਫਿਰੋਜ਼ਪੁਰ ਦਾ ਫਿਰੋਜ਼ਸ਼ਾਹ ਟੋਲ ਪਲਾਜ਼ਾ ਅਤੇ ਤਾਰਾਪੁਰ ਟੋਲ ਪਲਾਜ਼ਾ, ਮੁਹਾਲੀ ਦਾ ਅਜੀਜਪੁਰ ਟੋਲਪਲਾਜ਼ਾ, ਭਾਗੋਮਾਜਰਾ ਟੋਲ ਪਲਾਜ਼ਾ, ਸੋਲਖੀਆਂ ਟੋਲ ਪਲਾਜ਼ਾ, ਬੜੋਦੀ ਟੋਲ ਪਲਾਜ਼ਾ, ਪਟਿਆਲਾ ਜ਼ਿਲ੍ਹੇ ਦੇ ਪਰੇੜੀ ਜੱਟਾ ਟੋਲ ਪਲਾਜ਼ਾ, ਜਲੰਧਰ ਦਾ ਬਾਮਨੀਵਾਲ ਟੋਲ ਪਲਾਜ਼ਾ, ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ, ਘਲਾਲ ਟੋਲ ਪਲਾਜ਼ਾ, ਫਰੀਦਕੋਟ ਦਾ ਤਲਵੰਡੀ ਭਾਈ ਟੋਲ ਪਲਾਜ਼ਾ ਅਤੇ ਨਵਾਂਸ਼ਹਿਰ ਦਾ ਟੋਲ ਪਲਾਜ਼ਾ ਸ਼ਾਮਲ ਹਨ।


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial  


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ