Punjab News: ਖਨੌਰੀ ਬਾਰਡਰ ਤੋਂ ਹਿਰਾਸਤ ਚ ਲਏ 132 ਕਿਸਾਨ ਪਟਿਆਲਾ ਜੇਲ੍ਹ 'ਚੋਂ ਰਿਹਾਅ, ਜੇਲ੍ਹਰ ਬੋਲੇ- ਹੁਣ ਹਿਰਾਸਤ 'ਚ ਸਿਰਫ਼ 17 ਕਿਸਾਨ
ਪੰਜਾਬ ਦੇ ਪਟਿਆਲਾ ਜੇਲ੍ਹ 'ਚੋਂ ਦੂਜੀ ਰਾਤ ਹਿਰਾਸਤ 'ਚ ਲਏ ਗਏ 150 ਕਿਸਾਨਾਂ ਵਿਚੋਂ 132 ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਹ ਰਿਹਾਈ ਸੋਮਵਾਰ ਦੀ ਰਾਤ ਕੀਤੀ ਗਈ। ਇਸ ਤੋਂ ਪਹਿਲਾਂ, ਪੰਜਾਬ ਸਰਕਾਰ ਨੇ ਬਿਆਨ ਜਾਰੀ...

Farmers Released: ਪੰਜਾਬ ਦੇ ਪਟਿਆਲਾ ਜੇਲ੍ਹ 'ਚੋਂ ਦੂਜੀ ਰਾਤ ਹਿਰਾਸਤ 'ਚ ਲਏ ਗਏ 150 ਕਿਸਾਨਾਂ ਵਿਚੋਂ 132 ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਹ ਰਿਹਾਈ ਸੋਮਵਾਰ ਦੀ ਰਾਤ ਕੀਤੀ ਗਈ। ਇਸ ਤੋਂ ਪਹਿਲਾਂ, ਪੰਜਾਬ ਸਰਕਾਰ ਨੇ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਹਿਰਾਸਤ 'ਚ ਲਏ ਗਏ ਕਿਸਾਨਾਂ ਨੂੰ ਜਲਦੀ ਰਿਹਾਅ ਕੀਤਾ ਜਾਵੇਗਾ।
ਕਿਸਾਨ ਸੰਘਰਸ਼ ਨਾਲ ਜੁੜੇ ਲਗਭਗ 150 ਕਿਸਾਨ ਪਿਛਲੇ ਕੁਝ ਦਿਨਾਂ ਤੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ 'ਚ ਬੰਦ ਸਨ। 19 ਮਾਰਚ ਦੀ ਰਾਤ ਖਨੌਰੀ ਬਾਰਡਰ ਤੋਂ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਇੱਥੇ ਰੱਖਿਆ ਗਿਆ ਸੀ। ਜਾਣਕਾਰੀ ਮੁਤਾਬਕ, 150 ਕਿਸਾਨਾਂ ਵਿਚੋਂ ਇੱਕ ਕਿਸਾਨ ਪਹਿਲਾਂ ਹੀ ਜ਼ਮਾਨਤ 'ਤੇ ਛੱਡ ਦਿੱਤਾ ਗਿਆ ਸੀ। ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਤੋਂ ਰਿਹਾਅ ਕੀਤੇ ਗਏ 132 ਕਿਸਾਨ ਵੱਖ-ਵੱਖ ਜ਼ਿਲ੍ਹਿਆਂ ਨਾਲ ਸੰਬੰਧਤ ਹਨ। ਜੇਲ੍ਹ ਅਧੀਖਕ ਇੰਦਰਜੀਤ ਸਿੰਘ ਕਹਲੋਂ ਨੇ ਦੱਸਿਆ ਕਿ ਹੁਣ ਉਨ੍ਹਾਂ ਕੋਲ ਕੇਵਲ 17 ਕਿਸਾਨ ਹੀ ਹਿਰਾਸਤ 'ਚ ਹਨ।
13 ਮਹੀਨੇ ਬਾਅਦ ਖਾਲੀ ਕਰਵਾਇਆ ਗਿਆ ਬਾਰਡਰ
ਪੰਜਾਬ ਪੁਲਿਸ ਨੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਖਾਲੀ ਕਰਵਾ ਦਿੱਤਾ ਸੀ। ਇਸ ਦੌਰਾਨ, ਜੋ ਕਿਸਾਨ ਪੁਲਿਸ ਨਾਲ ਬਹਿਸ ਕਰਦੇ ਜਾਂ ਵਿਰੋਧ ਕਰਦੇ ਨਜ਼ਰ ਆਏ, ਉਨ੍ਹਾਂ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਅਭਿਆਨ ਦੌਰਾਨ ਕੁੱਲ 200 ਕਿਸਾਨਾਂ ਨੂੰ ਹਿਰਾਸਤ 'ਚ ਲਿਆ ਗਿਆ। ਪੁਲਿਸ ਨੇ ਬੁਲਡੋਜ਼ਰ ਦੀ ਮਦਦ ਨਾਲ ਕਿਸਾਨਾਂ ਵੱਲੋਂ ਬਣਾਏ ਗਏ ਸ਼ੈਡ ਵੀ ਢਾਹ ਦਿੱਤੇ।
ਇਸ ਤੋਂ ਪਹਿਲਾਂ, ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 7ਵੀਂ ਗੱਲਬਾਤ ਬੇਸਿੱਟਾ ਰਹੀ ਸੀ। ਇਸ ਵਿਚ ਕਿਸਾਨ ਆਗੂਆਂ ਦੇ ਨਾਲ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪੀਯੂਸ਼ ਗੋਯਲ ਅਤੇ ਪ੍ਰਹਲਾਦ ਜੋਸ਼ੀ ਸ਼ਾਮਲ ਹੋਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















