Punjab News: ਸੁਖਪਾਲ ਖਹਿਰਾ ਦੀ 14 ਦਿਨਾਂ ਨਿਆਂਇਕ ਹਿਰਾਸਤ, ਪੁਲਿਸ ਨੇ ਮੰਗਿਆ ਸੀ ਪੰਜ ਦਿਨਾਂ ਦਾ ਰਿਮਾਂਡ
Punjab News: ਸੁਖਪਾਲ ਖਹਿਰਾ ਦੇ ਵਕੀਲ ਕੰਵਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪੰਜ ਦਿਨਾਂ ਦਾ ਹੋਰ ਰਿਮਾਂਡ ਮੰਗਿਆ ਹੈ ਪਰ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
Punjab News: ਪੁਲਿਸ ਨੇ ਇੱਕ ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਪੂਰਥਲਾ ਅਦਾਲਤ ਵਿੱਚ ਪੇਸ਼ ਕੀਤਾ। ਇਸ ਤੋਂ ਪਹਿਲਾਂ ਪੁਲਿਸ ਖਹਿਰਾ ਨੂੰ ਮੈਡੀਕਲ ਕਰਵਾਉਣ ਲਈ ਲੈ ਗਈ। ਸਿਵਲ ਹਸਪਤਾਲ ਕਪੂਰਥਲਾ 'ਚ ਮੀਡੀਆ ਨਾਲ ਗੱਲਬਾਤ ਦੌਰਾਨ ਖਹਿਰਾ ਨੇ ਕਿਹਾ ਕਿ ਜੇਲ 'ਚੋਂ ਬਾਹਰ ਆਉਣ ਤੋਂ ਬਾਅਦ ਮੈਂ ਸ਼ਾਂਤੀ ਨਾਲ ਗੱਲ ਕਰਾਂਗਾ, ਕਿਉਂਕਿ ਭਗਵੰਤ ਮਾਨ ਪੁਲਿਸ ਅਧਿਕਾਰੀਆਂ ਨਾਲ ਲੜਦਾ ਹੈ ਤੇ ਉਹ (ਭਗਵੰਤ) ਆਪਣਾ ਸੰਤੁਲਨ ਗੁਆ ਚੁੱਕੇ ਹਨ।
ਮੈਡੀਕਲ ਤੋਂ ਬਾਅਦ ਪੁਲਿਸ ਨੇ ਖਹਿਰਾ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਸੁਖਪਾਲ ਖਹਿਰਾ ਦੇ ਵਕੀਲ ਕੰਵਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪੰਜ ਦਿਨਾਂ ਦਾ ਹੋਰ ਰਿਮਾਂਡ ਮੰਗਿਆ ਹੈ ਪਰ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਨੂੰ ਡਰੱਗ ਤਸਕਰੀ ਮਾਮਲੇ 'ਚ 90 ਦਿਨਾਂ ਬਾਅਦ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਜੇਲ੍ਹ ਤੋਂ ਬਾਹਰ ਆਉਂਦੇ ਹੀ ਖਹਿਰਾ ਨੂੰ ਇੱਕ ਹੋਰ ਕੇਸ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਕਪੂਰਥਲਾ ਪੁਲਿਸ ਨੇ ਉਸ ਨੂੰ ਸ਼ਾਮ ਵੇਲੇ ਨਿਊ ਜੁਡੀਸ਼ੀਅਲ ਕੰਪਲੈਕਸ ਵਿਖੇ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਸੁਪ੍ਰੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਖਹਿਰਾ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।
ਜ਼ਿਕਰ ਕਰ ਦਈਏ ਕਿ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਵੀਰਵਾਰ ਸਵੇਰੇ ਪਿੰਡ ਡੋਗਰਾਂਵਾਲ ਦੀ ਰਹਿਣ ਵਾਲੀ ਔਰਤ ਰਣਜੀਤ ਕੌਰ ਦੀ ਸ਼ਿਕਾਇਤ ’ਤੇ ਖਹਿਰਾ ਖ਼ਿਲਾਫ਼ ਧਾਰਾ 195-ਏ (ਝੂਠੀ ਗਵਾਹੀ ਲਈ ਧਮਕਾਉਣਾ) ਅਤੇ ਧਾਰਾ 506 (ਅਪਰਾਧਿਕ ਧਮਕੀ) ਤਹਿਤ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਵਿਧਾਇਕ ਸੁਖਪਾਲ ਖਹਿਰਾ ਉਸ (ਸ਼ਿਕਾਇਤਕਰਤਾ) ਨੂੰ ਝੂਠੀ ਗਵਾਹੀ ਦੇਣ ਲਈ ਧਮਕੀਆਂ ਦੇ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।