ਪੜਚੋਲ ਕਰੋ

Punjab News: ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ ; 1548 ਕਿਲੋ ਹੈਰੋਇਨ ਬਰਾਮਦ

Punjab News:ਪੰਜਾਬ ਦੇ CM ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ  ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 14 ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2778 ...

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ  ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 14 ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ 14179 ਐਫਆਈਆਰਜ਼ ਦਰਜ ਕੀਤੀਆਂ ਹਨ ਜਿਨ੍ਹਾਂ ਵਿੱਚੋਂ 1717 ਵਪਾਰਕ ਮਾਤਰਾ ਨਾਲ ਸਬੰਧਤ ਹਨ।

ਰਾਜ ਭਰ ਵਿੱਚ ਸੰਵੇਦਨਸ਼ੀਲ ਰੂਟਾਂ ’ਤੇ ਨਾਕੇ  ਲਗਾ ਕੇ 1400.77 ਕਿਲੋ ਹੈਰੋਇਨ ਬਰਾਮਦ

 ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਸੋਮਵਾਰ ਨੂੰ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਅਤੇ ਰਾਜ ਭਰ ਵਿੱਚ ਸੰਵੇਦਨਸ਼ੀਲ ਰੂਟਾਂ ’ਤੇ ਨਾਕੇ  ਲਗਾ ਕੇ 1400.77 ਕਿਲੋ ਹੈਰੋਇਨ ਬਰਾਮਦ ਕੀਤੀ ।  ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਮਹਿਜ਼ 14 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 1548.27 ਕਿਲੋ ਤੱਕ ਪਹੁੰਚ ਗਈ ਹੈ। ਉਨ੍ਹਾਂ ਅੱਗੇ ਕਿਹਾ, “ਪੁਲਿਸ ਟੀਮਾਂ ਨੇ ਇਕੱਲੇ ਅਗਸਤ ਮਹੀਨੇ ਵਿੱਚ ਸੂਬੇ ਭਰ ਚੋਂ ਲਗਭਗ 240 ਕਿਲੋ ਹੈਰੋਇਨ ਬਰਾਮਦ ਕੀਤੀ ਹੈ।”

ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਵਿੱਚੋਂ 871.82 ਕਿਲੋ ਅਫੀਮ, 446.30 ਕੁਇੰਟਲ ਭੁੱਕੀ ਅਤੇ 90.59 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ 14 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 13.96 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਪੰਜਾਬ ਪੁਲਿਸ ਨੇ ਤਿੰਨ-ਨੁਕਾਤੀ ਰਣਨੀਤੀ ਲਾਗੂ ਕੀਤੀ

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦਾ  ਪੂਰੀ ਤਰ੍ਹਾਂ ਸਫਾਇਆ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਤਿੰਨ-ਨੁਕਾਤੀ ਰਣਨੀਤੀ ਲਾਗੂ ਕੀਤੀ ਹੈ , ਜਿਸ ਵਿੱਚ ਪੁਲਿਸ ਦੀ ਸ਼ਾਮੂਲੀਅਤ, ਲੋਕ ਸੰਪਰਕ ਪ੍ਰੋਗਰਾਮ ਅਤੇ ਨਸ਼ਿਆਂ ਦੀ ਮੰਗ ਘਟਾਉਣ, ਜਿਹੇ ਤਿੰਨ ਅਹਿਮ ਪਹਿਲੂ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਰਣਨੀਤੀ ਲਾਗੂ ਕਰਨ ਦੇ ਹਿੱਸੇ  ਤਹਿਤ, ਸੀਪੀਜ਼/ਐਸਐਸਪੀਜ਼ ਨੂੰ ਮੁਹੱਲਿਆਂ ਅਤੇ ਪਿੰਡਾਂ ਵਿੱਚ ਨਸ਼ਿਆਂ ਦੀ ਸਪਲਾਈ ’ਤੇ ਠੱਲ੍ਹ ਪਾਉਣ ਲਈ ਗਲੀ-ਮੁਹੱਲਿਆਂ ਅਤੇ ਸਪਲਾਇਰਾਂ ਵਿਰੁੱਧ ਵੱਡੇ ਪੱਧਰ ’ਤੇ ਆਲ-ਆਊਟ ਆਪ੍ਰੇਸ਼ਨ ਵਿੱਢਣ ਲਈ ਕਿਹਾ ਗਿਆ ਹੈ। ਇਸ ਰਣਨੀਤੀ ਦੇ ਹਿੱਸੇ ਵਜੋਂ, ਕੁਝ  ਕੁ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਦੇ ਨਾਲ ਫੜੇ ਗਏ ਵਿਅਕਤੀਆਂ ਨੂੰ ਪੀੜਤ ਮੰਨਿਆ ਜਾਵੇਗਾ ਅਤੇ  ਉਸਨੂੰ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ ਗ੍ਰਿਫਤਾਰੀ ਤੋਂ ਛੋਟ ਦਿੰਦਿਆਂ ਇਲਾਜ ਅਤੇ ਮੁੜਵਸੇਬੇ ਦਾ ਵਿਕਲਪ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਫਾਰਮਾਸਿਊਟੀਕਲ ਦਵਾਈਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਲੋਕ ਸੰਪਰਕ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ  ਕਿ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਜਾਂ ਪੁਲਿਸ ਸਟੇਸ਼ਨ ਪੱਧਰ ਤੇ ਵਿਸ਼ੇਸ਼ ਯੋਜਨਾ ਹੋਵੇਗੀ, ਜਿਸ ਤਹਿਤ ਪੁਲਿਸ ਟੀਮਾਂ ਸਾਰੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੀਆਂ। ੳਹਨਾਂ ਦੱਸਿਆ ਕਿ ਰੈਲੀਆਂ, ਵਰਕਸ਼ਾਪਾਂ, ਸੈਮੀਨਾਰ, ਦੌੜਾਂ, ਸਾਈਕਲ ਰੈਲੀਆਂ ਆਦਿ ਸਮੇਤ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕਰਨ ਲਈ ਸਕੂਲੀ ਬੱਚਿਆਂ, ਕਾਲਜ ਦੇ ਵਿਦਿਆਰਥੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਨੂੰ ਸ਼ਾਮਲ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਮੰਗ ਨੂੰ ਘਟਾਉਣ ਲਈ  ਪੁਲਿਸ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਨੂੰ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਨਸ਼ੇ ਦਾ ਸੇਵਨ ਕਰਨ ਵਾਲਿਆਂ  ਦੀ ਪਛਾਣ ਕੀਤੀ ਜਾ ਸਕੇ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜਕੇ ਉਨ੍ਹਾਂ ਦਾ ਮੁੜਵਸੇਬਾ ਕੀਤਾ ਜਾ ਸਕੇ।

ਹਫਤਾਵਾਰੀ ਅਪਡੇਟ ਦਿੰਦੇ ਹੋਏ, ਆਈਜੀਪੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 242 ਐਫਆਈਆਰਜ਼, ਜਿਹਨਾਂ ਵਿਚ 27 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 333 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ  ਅਤੇ ਉਹਨਾਂ ਕੋਲੋਂ 28.88-ਕਿਲੋ ਹੈਰੋਇਨ, 3.17-ਕਿਲੋ ਅਫੀਮ, 6.36 ਕੁਇੰਟਲ ਭੁੱਕੀ, 1.21 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 10.12 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ।  

ਜ਼ਿਕਰਯੋਗ ਹੈ ਕਿ  ਪਿਛਲੇ ਹਫਤੇ ਐਨਡੀਪੀਐਸ ਕੇਸਾਂ  ਵਿੱਚ 11 ਹੋਰ ਪੀਓਜ਼/ਭਗੌੜਿਆਂ ਦੀ ਗ੍ਰਿਫਤਾਰੀ ਨਾਲ, 5 ਜੁਲਾਈ, 2022  ਤੋਂ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ  ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 1062 ਤੱਕ ਪਹੁੰਚ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Embed widget