ਕੈਪਟਨ ਦੇ ਰਾਜ 'ਚ 14 ਵਾਰ ਵਧੀਆਂ ਬਿਜਲੀ ਦਰਾਂ, 'ਆਪ' ਵਿਧਾਇਕਾਂ ਵੱਲੋਂ ਵਿਧਾਨ ਸਭਾ ਵੱਲ ਪੈਦਲ ਮਾਰਚ
ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਿਹਾ ਸੀ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਜੋ ਨਿੱਜੀ ਕੰਪਨੀਆਂ ਨਾਲ ਸਮਝੌਤੇ ਕੀਤੇ ਗਏ ਹਨ ਉਨ੍ਹਾਂ ਨੂੰ ਰਿਵਿਊ ਕਰਕੇ ਰੱਦ ਕੀਤਾ ਜਾਵੇਗਾ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਅੱਜ ਬਿਜਲੀ ਦਰਾਂ ਵਿੱਚ ਵਾਧੇ ਖਿਲਾਫ ਐਮਐਲਏ ਹੋਸਟਲ ਤੋਂ ਵਿਧਾਨ ਸਭਾ ਵੱਲ ਪੈਦਲ ਮਾਰਚ ਕੀਤਾ ਗਿਆ। ਵਿਧਾਇਕਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਉੱਤੇ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਾਇਆ।
ਇਸ ਮੌਕੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਵਿਧਾਇਕ ਅਮਨ ਅਰੋੜਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਬਿਜਲੀ ਦੀਆਂ ਕੀਮਤਾਂ ਘੱਟ ਕਰਨ ਦੇ ਵਾਅਦੇ ਕੀਤੇ ਸਨ, ਉਸੇ ਕੈਪਟਨ ਨੇ ਆਪਣੇ 4 ਸਾਲ ਦੇ ਸ਼ਾਸਨ ਦੌਰਾਨ 14 ਵਾਰ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ।
ਇਹ ਵੀ ਪੜ੍ਹੋ: ਕੀ ਪਤੀ-ਪਤਨੀ ਵਾਂਗ ਰਹਿੰਦੀਆਂ ਸੈਕਸ ਨੂੰ ਕਿਹਾ ਜਾਏਗਾ ਰੇਪ? ਜਾਣੋ ਸੁਪਰੀਮ ਕੋਰਟ ਵਲੋਂ ਕੀਤੀ ਅਹਿਮ ਟਿਪੱਣੀ
ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਿਹਾ ਸੀ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਜੋ ਨਿੱਜੀ ਕੰਪਨੀਆਂ ਨਾਲ ਸਮਝੌਤੇ ਕੀਤੇ ਗਏ ਹਨ ਉਨ੍ਹਾਂ ਨੂੰ ਰਿਵਿਊ ਕਰਕੇ ਰੱਦ ਕੀਤਾ ਜਾਵੇਗਾ। ਪਰ ਸੱਤਾ ਵਿਚ ਆਇਆ ਕੈਪਟਨ ਅਮਰਿੰਦਰ ਸਿੰਘ ਨੂੰ 4 ਸਾਲ ਹੋ ਚੁੱਕੇ ਹਨ, ਪਰ ਵਾਅਦੇ ਤੋਂ ਮੁਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਇਸ ਲਈ ਕੋਈ ਕਦਮ ਨਹੀਂ ਚੁੱਕਿਆ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਬਿਜਲੀ ਕੀਮਤਾਂ ਸਬੰਧੀ ਵਾਈਟ ਪੇਪਰ ਲਿਆਂਦਾ ਜਾਵੇਗਾ, ਪਰ ਕੈਪਟਨ ਅਮਰਿੰਦਰ ਹਰ ਵਾਅਦਾ ਕਰਕੇ ਭੁੱਲ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਲੋਕ ਮਹਿੰਗੀ ਬਿਜਲੀ ਖਰੀਦ ਰਹੇ ਹਨ, ਮਹਿੰਗਾਈ ਦੇ ਦੌਰ ਵਿਚ ਲੋਕਾਂ ਉੱਤੇ ਸਰਕਾਰ ਹੋਰ ਬੋਝ ਪਾ ਰਹੀ ਹੈ।
ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਚਲ ਰਹੇ ਵਿਧਾਨ ਸਭਾ ਸੈਸ਼ਨ 'ਚ ਬਿੱਲ ਲਗਾਏ ਸਨ, ਪਰ ਸਪੀਕਰ ਸਾਹਿਬ ਨੇ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਹੈ ਕਿ ਇਹ ਤਾਜ਼ਾ ਮਸਲਾ ਨਹੀਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਿਛਲੇ 4 ਸਾਲਾਂ ਤੋਂ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ ਕਰ ਰਹੀ ਹੈ, ਪਰ ਸਰਕਾਰ ਕੁੰਭਕਰਨੀ ਨੀਂਦ ਸੋ ਰਹੀ ਹੈ।
ਇਹ ਵੀ ਪੜ੍ਹੋ: ਬਾਲੀਵੁੱਡ ਸਿਤਾਰਿਆਂ 'ਤੇ ਇਨਕਮ ਟੈਕਟ ਦੀ ਰੇਡ ਮਗਰੋਂ ਉੱਠੇ ਸਵਾਲ, ਸਰਕਾਰੀ ਨੀਤੀਆਂ ਖਿਲਾਫ ਬੋਲਣ ਵਾਲੇ ਬਣ ਰਹੇ ਨਿਸ਼ਾਨਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904