Mansa News : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਰਿਵਾਰ ਲਗਾਤਰ ਇਨਸਾਫ਼ ਦੀ ਮੰਗ ਕਰ ਰਿਹਾ ਹੈ ਅਤੇ ਪਰਿਵਾਰ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕੁੱਝ ਦਿਨ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਜਿਸ ਤੋਂ ਬਾਅਦ ਮਾਨਸਾ ਪੁਲਿਸ ਨੇ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ।


 

ਮਾਨਸਾ ਦੇ ਐਸਐਸਪੀ ਡਾ.ਨਾਨਕ ਸਿੰਘ ਨੇ ਦੱਸਿਆ ਕਿ ਬਲਕੌਰ ਸਿੰਘ ਨੇ 4 ਮਾਰਚ ਨੂੰ ਮਾਨਸਾ ਥਾਣਾ ਸਦਰ ਵਿਖੇ ਬਿਆਨ ਦਰਜ ਕਰਵਾਏ ਸਨ ਕਿ 18, 24, 26, 27 ਫਰਵਰੀ ਨੂੰ ਉਸ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੀ ਈਮੇਲ ਆਈਡੀ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ ਅਤੇ ਫਿਰੌਤੀ ਦੀ ਮੰਗ ਕੀਤੀ ਗਈ ਸੀ |

 

 ਜਿਸ 'ਤੇ ਥਾਣਾ ਸਦਰ ਮਾਨਸਾ 'ਚ ਮਾਮਲਾ ਦਰਜ ਕੀਤਾ ਗਿਆ ਅਤੇ ਮਾਨਸਾ ਪੁਲਸ ਨੇ ਸਾਈਬਰ ਸੈੱਲ ਦੀ ਮਦਦ ਨਾਲ ਈਮੇਲ ਕਰਨ ਵਾਲੇ 14 ਸਾਲਾ ਲੜਕੇ ਨੂੰ ਗ੍ਰਿਫਤਾਰ ਕੀਤਾ ਹੈ , ਜੋ ਕਿ 10ਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਇਕ ਮਜ਼ਦੂਰ ਪਰਿਵਾਰ ਨਾਲ ਸਬੰਧ ਰੱਖਦਾ ਹੈ, ਜੋ ਕਿ ਰਾਜਸਥਾਨ ਦੇ ਜੋਧਪੁਰ ਦਾ ਰਹਿਣ ਵਾਲਾ ਹੈ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਇਕ ਸਮਾਰਟਫੋਨ ਬਰਾਮਦ ਕੀਤਾ ਅਤੇ ਇਸ ਮਾਮਲੇ ਵਿਚ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 

 


 

ਐਸਐਸਪੀ ਮਾਨਸਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਜੋ ਵੀ ਵਿਅਕਤੀ ਜੁੜਿਆ ਹੋਇਆ ਹੈ , ਉਸ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਗਾਇਕਾਂ ਜਿਨ੍ਹਾਂ 'ਤੇ ਪਰਿਵਾਰ ਨੂੰ ਸ਼ੱਕ ਸੀ, ਨੂੰ ਵੀ ਬੁਲਾ ਕੇ ਪੁੱਛਗਿੱਛ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਜੋ ਵੀ ਵਿਅਕਤੀ ਜੁੜਿਆ ਹੋਵੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮੂਸੇਵਾਲਾ ਦੀ ਸੁਰੱਖਿਆ ਜਨਤਕ ਕਰਨ ਵਾਲੇ ਦੀ ਵੀ ਜਾਂਚ ਕੀਤੀ ਜਾਵੇਗੀ, ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਸਮੇਤ ਹੋਰ ਲੋਕਾਂ ਨੂੰ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

 


 


 ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਕਤਲ ਕੀਤਾ ਸੀ। ਸਿੱਧੂ ਮੂਸੇਵਾਲਾ ਦੀ ਮੌਤ ਨੂੰ 9 ਮਹੀਨੇ ਹੋ ਗਏ ਹਨ ਪਰ ਹੁਣ ਤੱਕ ਉਸਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ ਹੈ। ਇਸਦੇ ਨਾਲ ਹੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਸੋਸ਼ਲ ਮੀਡੀਆ 'ਤੇ ਮੁਹਿੰਮ ਸ਼ੁਰੂ ਕੀਤੀ ਹੋਈ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।