ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Fatehgarh Sahib News : ਫ਼ਤਹਿਗੜ੍ਹ ਸਾਹਿਬ ਵਿਖੇ ਮਜ਼ਦੂਰ ਪਰਿਵਾਰ ਦੀ 14 ਸਾਲਾ ਨਾਬਾਲਿਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ
Fatehgarh Sahib News : ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਮਜ਼ਦੂਰ ਪਰਿਵਾਰ ਦੀ 14 ਸਾਲਾ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਪੱਤਰਕਾਰਾਂ ਵੱਲੋ ਪੁੱਛੇ ਜਾਣ 'ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਇਸ ਦੀ ਪੁਸ਼ਟੀ ਕਰਦੇ
![Fatehgarh Sahib News : ਫ਼ਤਹਿਗੜ੍ਹ ਸਾਹਿਬ ਵਿਖੇ ਮਜ਼ਦੂਰ ਪਰਿਵਾਰ ਦੀ 14 ਸਾਲਾ ਨਾਬਾਲਿਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ 14-year-old Minor Girl gave birth to a Child at Civil hospital in Fatehgarh Sahib Fatehgarh Sahib News : ਫ਼ਤਹਿਗੜ੍ਹ ਸਾਹਿਬ ਵਿਖੇ ਮਜ਼ਦੂਰ ਪਰਿਵਾਰ ਦੀ 14 ਸਾਲਾ ਨਾਬਾਲਿਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ](https://feeds.abplive.com/onecms/images/uploaded-images/2023/02/18/058af89a7cbbb586ec22bce8af582f051676697996785345_original.jpg?impolicy=abp_cdn&imwidth=1200&height=675)
Fatehgarh Sahib
Fatehgarh Sahib News : ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਮਜ਼ਦੂਰ ਪਰਿਵਾਰ ਦੀ 14 ਸਾਲਾ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਪੱਤਰਕਾਰਾਂ ਵੱਲੋ ਪੁੱਛੇ ਜਾਣ 'ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਕਰੀਬ 14 ਸਾਲ ਦੀ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ।
ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਨਾਬਾਲਗ ਲੜਕੀ ਕੁਝ ਸਮਾਂ ਪਹਿਲਾਂ ਇਕ ਲੜਕੇ ਨਾਲ ਘਰੋਂ ਚਲੀ ਗਈ ਸੀ। ਕਾਫ਼ੀ ਸਮੇਂ ਤਕ ਉਸ ਦੇ ਨਾਲ ਰਹਿਣ ਤੋਂ ਬਾਅਦ ਜਦੋਂ ਉਹ ਘਰ ਵਾਪਸ ਆਈ ਤਾਂ ਉਸ ਦੀ ਮਾਤਾ ਆਪਣੀ ਬੇਟੀ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਈ ,ਜਿੱਥੇ ਉਸ ਦੀ ਕੁੱਖੋਂ ਇਕ ਲੜਕੇ ਨੇ ਜਨਮ ਲਿਆ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੇ 2 ਬਦਮਾਸ਼ਾਂ ਨੂੰ ਕੀਤਾ ਕਾਬੂ , 1 ਪਿਸਤੌਲ ਅਤੇ 1 ਰੌਂਦ ਬਰਾਮਦ , ਮਜੀਠਾ ਰੋਡ 'ਤੇ ਤੋੜਿਆ ਸੀ ਨਾਕਾ
ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਪੀੜਤ ਲੜਕੀ ਨੇ ਆਪਣੀ ਉਮਰ 14 ਸਾਲ ਦੇ ਕਰੀਬ ਦੱਸੀ ਹੈ। ਇਸ ਸਬੰਧੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਗਲੇਰੀ ਕਾਰਵਾਈ ਲਈ ਸਬੰਧਤ ਥਾਣੇ ਦੀ ਪੁਲਿਸ ਤੇ ਚਾਈਲਡ ਪਲਾਈ ਕਮੇਟੀ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤ ਲੜਕੀ ਤੇ ਉਸ ਦਾ ਪਰਿਵਾਰ ਉਨ੍ਹਾਂ ਦੇ ਸੰਪਰਕ ਵਿਚ ਹੈ ਅਤੇ ਸਮੇਂ ਤੋਂ ਪਹਿਲਾਂ ਜਨਮੇ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਸਬੰਧੀ ਉਸ ਨੂੰ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ 'ਚ ਪੀੜਤ ਲੜਕੀ ਦੀ ਕਾਊਂਸਿਲੰਗ ਵੀ ਕੀਤੀ ਜਾਵੇਗੀ ਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਵਿਸ਼ਵ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)