ਪਠਾਨਕੋਟ
  : ਪੰਜਾਬ ਵਿੱਚ ਇਨ੍ਹੀਂ ਦਿਨੀਂ ਧਰਮ ਪਰਿਵਰਤਨ ਦਾ ਮੁੱਦਾ ਕਾਫੀ ਗਰਮ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਕਈ ਮੀਟਿੰਗਾਂ ਵੀ ਬੁਲਾਈਆਂ ਗਈਆਂ ਹਨ ਤਾਂ ਜੋ ਸਿੱਖ ਧਰਮ ਤੋਂ ਇਲਾਵਾ ਹੋਰ ਧਰਮਾਂ ਨੂੰ ਅਪਣਾ ਰਹੇ ਲੋਕਾਂ ਨਾਲ ਗੱਲਬਾਤ ਕੀਤੀ ਜਾਵੇ। ਕਿਸੇ ਤਰ੍ਹਾਂ ਇਸ 'ਤੇ ਕਾਬੂ ਪਾਇਆ ਜਾ ਸਕਦਾ ਹੈ ਪਰ ਅੱਜ ਵੀ ਲੋਕ ਇਸਾਈ ਭਾਈਚਾਰੇ ਦੀ ਤਰਫੋਂ ਆਪਣੇ ਧਰਮ ਦਾ ਪ੍ਰਚਾਰ ਕਰਦੇ ਹੋਏ ਇਸਾਈ ਧਰਮ ਨਾਲ ਜੁੜ ਰਹੇ ਹਨ ਅਤੇ ਅਜਿਹਾ ਹੀ ਇਕ ਮਾਮਲਾ ਜ਼ਿਲਾ ਪਠਾਨਕੋਟ ਦੇ ਪਿੰਡ ਜੈਨੀ 'ਚ ਦੇਖਣ ਨੂੰ ਮਿਲਿਆ। 

 

ਜਿੱਥੇ 14 ਸਾਲਾ ਲੜਕੀ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਇਆ ਗਿਆ, ਜਿਸ ਨੂੰ ਲੈ ਕੇ ਪਰਿਵਾਰ 'ਚ ਗੁੱਸਾ ਹੈ ਅਤੇ ਇਸ ਗੁੱਸੇ ਕਾਰਨ ਪੀੜਤ ਪਰਿਵਾਰ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।

ਜਦੋਂ ਇਸ ਸਬੰਧੀ ਸਿੱਖ ਜਥੇਬੰਦੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਿੱਖ ਪਰਿਵਾਰ ਨਾਲ ਸਬੰਧਤ 14 ਸਾਲਾ ਲੜਕੀ, ਜੋ ਅੰਮ੍ਰਿਤ ਛਕ ਰਹੀ ਹੈ, ਦਾ ਇੱਕ ਔਰਤ ਵੱਲੋਂ ਧਰਮ ਪਰਿਵਰਤਨ ਕਰਵਾਇਆ ਗਿਆ। ਜਿਸ ਕਾਰਨ ਉਨ੍ਹਾਂ ਵੱਲੋਂ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ।

ਦੂਜੇ ਪਾਸੇ ਜਦੋਂ ਇਸ ਸਬੰਧੀ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਡੇ ਕੋਲ ਇੱਕ ਸ਼ਿਕਾਇਤ ਆਈ ਸੀ ,ਜਿਸ ਵਿੱਚ ਪਰਿਵਾਰ ਵੱਲੋਂ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਦੀ ਲੜਕੀ ਨਾਨਕੇ ਆਪਣੇ ਮਾਮਾ ਦੇ ਘਰ ਗਈ ਹੋਈ ਸੀ। ਜਿੱਥੇ ਪਿੰਡ ਦੀ ਰਹਿਣ ਵਾਲੀ ਇੱਕ ਔਰਤ ਨੇ ਉਨ੍ਹਾਂ ਦੀ ਧੀ ਦਾ ਧਰਮ ਪਰਿਵਰਤਨ ਕਰਵਾ ਦਿੱਤਾ, ਜਿਸ ਕਾਰਨ ਪੁਲਿਸ ਨੇ ਧਾਰਾ 295 ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਗ੍ਰਿਫ਼ਤਾਰੀ ਪਾ ਕੇ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।