ਪ੍ਰਾਈਵੇਟ ਬੱਸ ਦਾ ਕਹਿਰ, ਗੁਰਦੁਆਰੇ ਮੱਥਾ ਟੇਕਣ ਆਏ 14 ਸਾਲਾ ਮਾਸੂਮ ਨੂੰ ਦਰੜਿਆ
ਏਬੀਪੀ ਸਾਂਝਾ | 18 Jan 2019 06:22 PM (IST)
ਸੰਕੇਤਕ ਤਸਵੀਰ
ਲੁਧਿਆਣਾ: ਸ਼ਹਿਰ ਦੀ ਡਾਬਾ ਲੋਹਾਰਾ ਰੋਡ 'ਤੇ ਪ੍ਰਾਈਵੇਟ ਕੰਪਨੀ ਦੀ ਬੱਸ ਹੇਠ ਆਉਣ ਕਾਰਨ 14 ਸਾਲ ਦੇ ਬੱਚੇ ਦੀ ਮੌਤ ਹੋਣ ਦੀ ਖ਼ਬਰ ਹੈ। ਬੱਸ ਚਾਲਕ ਘਟਨਾ ਮਗਰੋਂ ਫਰਾਰ ਹੋ ਗਿਆ। ਘਟਨਾ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਬੱਸ ਦੀ ਭੰਨ-ਤੋੜ ਕੀਤੀ। ਮ੍ਰਿਤਕ ਦੀ ਪਛਾਣ ਪ੍ਰਿੰਸ ਵਜੋਂ ਹੋਈ ਹੈ, ਜੋ ਆਪਣੇ ਪਰਿਵਾਰ ਨਾਲ ਗੁਰਦੁਆਰਾ ਮੰਜੀ ਸਾਹਿਬ, ਆਲਮਗੀਰ ਦੇ ਦਰਸ਼ਨਾਂ ਲਈ ਆਏ ਸਨ। ਪ੍ਰਿੰਸ ਦੇ ਪਿਤਾ ਨੇ ਦੱਸਿਆ ਕਿ ਸੜਕ ਪਾਰ ਕਰਨ ਸਮੇਂ ਉਨ੍ਹਾਂ ਦਾ ਪੁੱਤਰ ਤੇਜ਼ ਰਫ਼ਤਾਰ ਬੱਸ ਦੀ ਲਪੇਟ ਵਿੱਚ ਆ ਗਿਆ। ਮੌਕੇ 'ਤੇ ਪਹੁੰਚੇ ਐਸਪੀ ਰਮਨਦੀਪ ਸਿੰਘ ਭੁੱਲਰ ਨੇ ਕਿਹਾ ਹੈ ਕਿ ਬੱਸ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਫਰਾਰ ਡਰਾਈਵਰ ਦੀ ਤਲਾਸ਼ ਕੀਤੀ ਜਾ ਰਹੀ ਹੈ ਤੇ ਮਾਮਲੇ ਦੀ ਪੜਤਾਲ ਜਾਰੀ ਹੈ।