Punjab News: ਹੁਸ਼ਿਆਰਪੁਰ 'ਚ ਪੰਜਾਬ ਸਰਕਾਰ ਲਾਏਗੀ 140 ਕਰੋੜ, 40 ਏਕੜ ਰੱਖੀ ਜ਼ਮੀਨ, 200 ਵਿਅਕਤੀਆਂ ਨੂੰ ਮਿਲੇਗਾ ਰੁਜ਼ਗਾਰ
ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਰੋਟੀ ਵਿਖੇ ਪ੍ਰਤੀ ਦਿਨ 20 ਟਨ ਤੋਂ ਵੱਧ ਸੀ.ਬੀ.ਜੀ. ਸਮਰੱਥਾ ਵਾਲਾ ਪ੍ਰਾਜੈਕਟ ਅਲਾਟ ਕੀਤਾ ਹੈ। ਇਸ ਪ੍ਰਾਜੈਕਟ ਦੇ ਦਸੰਬਰ 2023 ਤੱਕ ਚਾਲੂ ਹੋਣ ਦੀ ਸੰਭਾਵਨਾ ਹੈ।
Punjab News: ਸੂਬੇ ਵਿੱਚ ਕਿਫਾਇਤੀ ਦਰਾਂ ‘ਤੇ ਗਰੀਨ ਊਰਜਾ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 140 ਕਰੋੜ ਰੁਪਏ ਦੀ ਲਾਗਤ ਨਾਲ ਕੰਪਰੈੱਸਡ ਬਾਇਓ-ਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕੀਤਾ ਜਾਵੇਗਾ।
ਇਸ ਪ੍ਰਾਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਰੋਟੀ ਵਿਖੇ ਪ੍ਰਤੀ ਦਿਨ 20 ਟਨ ਤੋਂ ਵੱਧ ਸੀ.ਬੀ.ਜੀ. ਸਮਰੱਥਾ ਵਾਲਾ ਪ੍ਰਾਜੈਕਟ ਅਲਾਟ ਕੀਤਾ ਹੈ। ਇਸ ਪ੍ਰਾਜੈਕਟ ਦੇ ਦਸੰਬਰ 2023 ਤੱਕ ਚਾਲੂ ਹੋਣ ਦੀ ਸੰਭਾਵਨਾ ਹੈ।
ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੇਡਾ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਰੋਟੀ ਵਿਖੇ ਪ੍ਰਤੀ ਦਿਨ 20 ਟਨ ਤੋਂ ਵੱਧ ਸੀ.ਬੀ.ਜੀ. ਸਮਰੱਥਾ ਵਾਲਾ ਪ੍ਰਾਜੈਕਟ ਅਲਾਟ ਕੀਤਾ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਹੁਸ਼ਿਆਰਪੁਰ ਵਿੱਚ 140 ਕਰੋੜ ਰੁਪਏ ਦੀ ਲਾਗਤ ਨਾਲ ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕੀਤਾ ਜਾਵੇਗਾ। pic.twitter.com/ScbaU6WDgF
— Government of Punjab (@PunjabGovtIndia) September 24, 2023
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸੀ.ਬੀ.ਜੀ. ਪਲਾਂਟ ਲਈ ਤਕਰੀਬਨ 40 ਏਕੜ ਜ਼ਮੀਨ ਰੱਖੀ ਗਈ ਹੈ ਅਤੇ ਇਹ ਪਲਾਂਟ ਸਾਲਾਨਾ ਲਗਭਗ 49,350 ਮੀਟਰਕ ਟਨ ਖੇਤੀ ਰਹਿੰਦ-ਖੂੰਹਦ, ਉਦਯੋਗਿਕ/ਮਿਉਂਸਪਲ ਵੇਸਟ ਅਤੇ ਪ੍ਰੈਸ ਮੱਡ ਦੀ ਖਪਤ ਕਰਨ ਤੋਂ ਇਲਾਵਾ ਪ੍ਰਤੀ ਦਿਨ 91 ਟਨ ਜੈਵਿਕ ਖਾਦ ਵੀ ਪੈਦਾ ਕਰੇਗਾ। ਇਸ ਪ੍ਰੋਜੈਕਟ ਨਾਲ ਸਿੱਧੇ ਜਾਂ ਅਸਿੱਧੇ ਤੌਰ 'ਤੇ ਲਗਭਗ 200 ਵਿਅਕਤੀਆਂ ਨੂੰ ਰੋਜ਼ਗਾਰ ਵੀ ਮਿਲੇਗਾ।
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਕਿਸਾਨਾਂ ਲਈ ਮਾਲੀਏ ਦਾ ਵਾਧੂ ਸਰੋਤ ਪੈਦਾ ਕਰਨ ਦੇ ਨਾਲ-ਨਾਲ ਸਸਤੀ ਗਰੀਨ ਊਰਜਾ ਦੀ ਉਪਲਬਧਤਾ, ਖੇਤੀ ਰਹਿੰਦ-ਖੂੰਹਦ, ਪਸ਼ੂਆਂ ਦੇ ਗੋਹੇ ਅਤੇ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਜਿੱਥੇ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ ਉਥੇ ਹੀ ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।