ਪੰਜਾਬ 'ਚ ਕੈਪਟਨ ਸਰਕਾਰ ਨੇ ਕੀਤਾ ਸਭ ਤੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ
ਏਬੀਪੀ ਸਾਂਝਾ | 14 Jul 2018 11:07 AM (IST)
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸ਼ੁੱਕਰਵਾਰ ਦੇਰ ਰਾਤ ਵੱਡੇ ਪ੍ਰਸ਼ਾਸਨਿਕ ਫੇਰਬਦਲ ਨੂੰ ਅੰਜਾਮ ਦਿੱਤਾ ਹੈ। ਸਰਕਾਰ ਨੇ 11 ਡਿਪਟੀ ਕਮਿਸ਼ਰਾਂ, 47 ਆਈਏਐਸ ਅਧਿਕਾਰੀਆਂ ਅਤੇ 89 ਸਮੇਤ ਕੁੱਲ 147 ਅਧਿਕਾਰੀਆਂ ਦੀ ਬਦਲੀ ਕਰ ਦਿੱਤੀ ਹੈ। ਨਵੇਂ ਹੁਕਮਾਂ ਵਿੱਚ ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ ਤੇ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਦੀ ਬਦਲੀ ਹੋਈ ਹੈ। ਹੇਠਾਂ ਬਦਲੇ ਗਏ ਅਧਿਕਾਰੀਆਂ ਦੀ ਪੂਰੀ ਸੂਚੀ ਵੇਖੀ ਜਾ ਸਕਦੀ ਹੈ।