ਪੜਚੋਲ ਕਰੋ

Punjab News: 15 ਉੱਘੀਆਂ ਸ਼ਖਸੀਅਤਾਂ ਤੇ 21 ਪੁਲਿਸ ਅਧਿਕਾਰੀ ਨੂੰ CM ਮਾਨ ਨੇ ਮੈਡਲ ਨਾਲ ਕੀਤਾ ਸਨਮਾਨਿਤ, ਦੇਖੋ ਪੂਰੀ ਸੂਚੀ

ਪੁਰਸਕਾਰ ਜੇਤੂਆਂ ਵਿੱਚ ਸਮਾਜਿਕ ਕਾਰਕੁਨ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ ਅਤੇ ਸਰਕਾਰੀ ਅਧਿਕਾਰੀ/ਕਰਮਚਾਰੀ ਅਤੇ ਇੱਕ ਵਿਦਿਆਰਥੀ ਸ਼ਾਮਲ ਹੈ, ਜਿਨ੍ਹਾਂ ਨੇ ਵਡੇਰੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖੇਤਰਾਂ ‘ਚ ਸ਼ਾਨਦਾਰ ਯੋਗਦਾਨ ਪਾਇਆ ਹੈ।

Punjab News: ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ 'ਮੁੱਖ ਮੰਤਰੀ ਰਕਸ਼ਕ ਪਦਕ', 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ  ਲਈ 'ਮੁੱਖ ਮੰਤਰੀ ਮੈਡਲ' ਅਤੇ ਦੋ ਮੁਲਾਜ਼ਮਾਂ ਨੂੰ 'ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ' ਨਾਲ ਸਨਮਾਨਿਤ ਕੀਤਾ। 

ਇਨ੍ਹਾਂ ਪੁਰਸਕਾਰ ਜੇਤੂਆਂ ਵਿੱਚ ਸਮਾਜਿਕ ਕਾਰਕੁਨ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ ਅਤੇ ਸਰਕਾਰੀ ਅਧਿਕਾਰੀ/ਕਰਮਚਾਰੀ ਅਤੇ ਇੱਕ ਵਿਦਿਆਰਥੀ ਸ਼ਾਮਲ ਹੈ, ਜਿਨ੍ਹਾਂ ਨੇ ਵਡੇਰੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖੇਤਰਾਂ ‘ਚ ਸ਼ਾਨਦਾਰ ਯੋਗਦਾਨ ਪਾਇਆ ਹੈ।

 ਮੁੱਖ ਮੰਤਰੀ ਨੇ ਡਾ. ਜਸਵੀਰ ਸਿੰਘ ਗਿੱਲ (ਲੁਧਿਆਣਾ), ਯੁੱਧਵਿੰਦਰ ਸਿੰਘ (ਲੁਧਿਆਣਾ), ਅਵਤਾਰ ਸਿੰਘ (ਖੁਸਰੋਪੁਰ, ਜਲੰਧਰ), ਗੁਰਵਿੰਦਰਵੀਰ ਸਿੰਘ (ਪੱਤੇਵਾਲ, ਜਲੰਧਰ), ਮਾਸਟਰ ਅਜ਼ਨ ਕਪੂਰ (ਅੰਮ੍ਰਿਤਸਰ), ਵਿਨਾਇਕ ਮਿੱਤਲ (ਲੁਧਿਆਣਾ), ਸੁਨੀਤਾ ਸੱਭਰਵਾਲ (ਪਟਿਆਲਾ), ਰਛਪਾਲ ਕੌਰ ਸਿੱਧੂ (ਪਟਿਆਲਾ), ਮਨੀਤ ਦੀਵਾਨ (ਲੁਧਿਆਣਾ), ਬਰਿੰਦਰ ਸਿੰਘ (ਪਿੰਡ ਮਸਤੀ ਪਾਲ ਕੋਟ, ਹੁਸ਼ਿਆਰਪੁਰ), ਵਿਨੋਦ ਕੁਮਾਰ ਸ਼ਰਮਾ (ਪਟਿਆਲਾ), ਸ਼ਾਮ ਕੁਮਾਰ (ਪਠਾਨਕੋਟ) ਅਤੇ ਲਾਂਬੜਾ ਕਾਂਗੜੀ ਬਹੁਮੰਤਵੀ ਸਹਿਕਾਰੀ ਸੇਵਾ ਸੁਸਾਇਟੀ ਲਾਂਬੜਾ ਨੂੰ ਸਰਟੀਫਿਕੇਟ ਅਤੇ ਪੁਰਸਕਾਰ ਪ੍ਰਦਾਨ ਕੀਤੇ।

 ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅਮਨਦੀਪ ਕੁਮਾਰ ਐਸ.ਆਈ., ਜਸਬੀਰ ਸਿੰਘ ਏ.ਐਸ.ਆਈ ਅਤੇ ਰਣਜੀਤ ਸਿੰਘ ਕਾਂਸਟੇਬਲ ਸਮੇਤ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਵੱਕਾਰੀ 'ਮੁੱਖ ਮੰਤਰੀ ਰਕਸ਼ਕ ਪਦਕ' ਨਾਲ ਸਨਮਾਨਿਤ ਕੀਤਾ। ਭਗਵੰਤ ਸਿੰਘ ਮਾਨ ਨੇ ਜਗਵਿੰਦਰ ਸਿੰਘ ਕਮਾਂਡੈਂਟ, ਜਸਕਿਰਨਜੀਤ ਸਿੰਘ ਤੇਜਾ ਡੀ.ਸੀ.ਪੀ ਲੁਧਿਆਣਾ, ਸਵਰਨਦੀਪ ਸਿੰਘ ਏ.ਆਈ.ਜੀ., ਵਿਕਾਸ ਸੱਭਰਵਾਲ ਏ.ਆਈ.ਜੀ., ਮਨੀਸ਼ ਕੁਮਾਰ ਡੀ.ਐਸ.ਪੀ. ਵਿਜੀਲੈਂਸ ਬਿਊਰੋ, ਸੁਖਵਿੰਦਰ ਸਿੰਘ ਇੰਸਪੈਕਟਰ, ਪਰਮਜੀਤ ਸਿੰਘ ਇੰਸਪੈਕਟਰ, ਅਮਰਜੀਤ ਸਿੰਘ ਇੰਸਪੈਕਟਰ, ਨਵਜੋਤ ਸਿੰਘ ਸਿੱਧੂ ਇੰਸਪੈਕਟਰ, ਕੁਲਵਿੰਦਰ ਸਿੰਘ ਇੰਸਪੈਕਟਰ, ਜਤਿੰਦਰ ਸਿੰਘ ਇੰਸਪੈਕਟਰ, ਜਗਨਦੀਪ ਸਿੰਘ ਸਬ-ਇੰਸਪੈਕਟਰ, ਭੋਲਾ ਨਾਥ ਸਬ-ਇੰਸਪੈਕਟਰ, ਜਗਦੀਸ਼ ਸਿੰਘ ਏ.ਐੱਸ.ਆਈ., ਹਰਪ੍ਰੀਤ ਕੌਰ ਏ.ਐੱਸ.ਆਈ., ਹਰਜੀਤ ਸਿੰਘ ਏ.ਐੱਸ.ਆਈ., ਰਤਨ ਲਾਲ ਏ.ਐੱਸ.ਆਈ ਅਤੇ ਸੁਖਜੀਤ ਸਿੰਘ ਹੈੱਡ ਕਾਂਸਟੇਬਲ ਸਮੇਤ 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਬੇਮਿਸਾਲ ਸੇਵਾਵਾਂ ਲਈ 'ਮੁੱਖ ਮੰਤਰੀ ਮੈਡਲ' ਨਾਲ ਸਨਮਾਨਿਤ ਕੀਤਾ। 

 ਇਸ ਦੌਰਾਨ ਮੁੱਖ ਮੰਤਰੀ ਨੇ ਗ੍ਰਾਮ ਪੰਚਾਇਤ ਰੁੜਕਾਂ ਕਲਾਂ ਅਤੇ ਸੁਮਿਤਰੀ ਦੇਵੀ ਆਸ਼ਾ ਵਰਕਰ ਪਿੰਡ ਬੁਲੰਦਪੁਰ (ਜਲੰਧਰ) ਨੂੰ ਵੀ 'ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ' ਨਾਲ ਸਨਮਾਨਿਤ ਕੀਤਾ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਡੀ.ਆਈ.ਜੀ ਇੰਦਰਬੀਰ ਸਿੰਘ, ਪਰੇਡ ਕਮਾਂਡਰ ਵੈਭਵ ਚੌਧਰੀ ਆਈ.ਪੀ.ਐਸ ਅਤੇ ਦੀਪਕਰਨ ਸਿੰਘ ਪੀ.ਪੀ.ਐਸ ਦੀ ਅਗਵਾਈ ਵਾਲੀ ਟੈਂਟ ਪੈੱਗਿੰਗ ਟੀਮ ਨੂੰ ਵੀ ਸਨਮਾਨਿਤ ਕੀਤਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List

ਵੀਡੀਓਜ਼

ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann
ਧਾਮੀ ਸੁਖਬੀਰ ਬਾਦਲ ਦਾ ਸਿਪਾਹੀ ਹੈ, ਭੜਕੇ CM ਮਾਨ
ਅਕਾਲੀ ਮੁੜ ਪੰਜਾਬ ‘ਚ ਗੁੰਡਾਗਰਦੀ ਕਰਨਾ ਚਾਹੁੰਦੇ: CM ਮਾਨ
328 ਸਰੂਪਾਂ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ
ਮਜੀਠੀਆ ‘ਚ ਗੱਜੇ CM ਮਾਨ, AAP ਨਾਲ ਖੜ੍ਹਾ ਹਰ ਬੰਦਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Embed widget