Punjab News: ਬਠਿੰਡਾ ਵਿੱਚ ਜਾਅਲੀ ਟਰੈਵਲ ਏਜੰਟਾਂ ਨੇ ਇੱਕ ਨੌਜਵਾਨ ਨੂੰ ਕੈਨੇਡਾ ਦਾ ਵਰਕ ਪਰਮਿਟ ਦਿਵਾਉਣ ਦੇ ਨਾਂਅ ’ਤੇ 15 ਲੱਖ 28 ਹਜ਼ਾਰ ਰੁਪਏ ਹੜੱਪ ਲਏ। ਸਿਵਲ ਲਾਈਨ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਜੈ ਸਿੰਘ ਵਾਲਾ ਦੇ ਰਹਿਣ ਵਾਲੇ ਰਾਮ ਸਿੰਘ ਨੇ ਦੱਸਿਆ ਕਿ ਉਸ ਨੇ ਬੀਏ ਦੀ ਪੜ੍ਹਾਈ ਕੀਤੀ ਹੈ ਤੇ ਕੈਨੇਡਾ ਦਾ ਵਰਕ ਪਰਮਿਟ ਲੈਣ ਲਈ ਉਹ ਮਹੇਸ਼ਵਰੀ ਚੌਕ ਸਥਿਤ ਵੀਜ਼ਾ ਐਕਸਪਰਟ ਦੇ ਮਾਲਕ ਮੁਲਜ਼ਮ ਨਵਪ੍ਰੀਤ ਸਿੰਘ ਤੇ ਗੁਰਮੇਲ ਸਿੰਘ ਨੂੰ ਮਿਲਿਆ।


ਉਨ੍ਹਾਂ ਨੇ ਉਸ ਨੂੰ ਭਰੋਸਾ ਦਿਵਾਇਆ ਕਿ ਉਸ ਨੂੰ ਕੈਨੇਡੀਅਨ ਵਰਕ ਪਰਮਿਟ ਮਿਲ ਜਾਵੇਗਾ। ਇਸ 'ਤੇ 24 ਲੱਖ ਰੁਪਏ ਖਰਚ ਹੋਣਗੇ। ਉਹ ਕੈਨੇਡਾ ਜਾਣ ਲਈ ਪੈਸੇ ਦੇਣ ਲਈ ਰਾਜ਼ੀ ਹੋ ਗਿਆ ਤੇ ਮੁਲਜ਼ਮਾਂ ਨੂੰ 4 ਲੱਖ ਰੁਪਏ ਐਡਵਾਂਸ ਵੀ ਦੇ ਦਿੱਤੇ। ਪੈਸੇ ਲੈਣ ਤੋਂ ਬਾਅਦ ਮੁਲਜ਼ਮ ਨੇ ਕਿਹਾ ਕਿ ਉਸ ਦਾ ਵੀਜ਼ਾ 6 ਤੋਂ 8 ਮਹੀਨਿਆਂ ਵਿੱਚ ਆ ਜਾਵੇਗਾ।


ਪੀੜਤਾ ਅਨੁਸਾਰ ਉਸ ਨੇ ਉਨ੍ਹਾਂ 'ਤੇ ਭਰੋਸਾ ਕੀਤਾ ਤੇ ਉਸ ਨੇ ਸਾਰੇ ਦਸਤਾਵੇਜ਼ ਮੁਲਜ਼ਮਾਂ ਨੂੰ ਦੇ ਦਿੱਤੇ। ਮੁਲਜ਼ਮਾਂ ਨੇ ਉਸ ਨੂੰ LMIA (Labour Market Impact Assessment) ਰਾਹੀਂ ਵੀਜ਼ਾ ਦਿੱਤਾ ਤੇ ਬਦਲੇ ਵਿੱਚ ਉਸ ਤੋਂ 10 ਲੱਖ ਰੁਪਏ ਲਏ ਜਿਸ ਤੋਂ ਬਾਅਦ ਦੋਸ਼ੀਆਂ ਨੇ ਉਸਦੇ ਪਾਸਪੋਰਟ 'ਤੇ ਜਾਅਲੀ ਮੋਹਰ ਲਗਾ ਦਿੱਤੀ ਤੇ ਕਿਹਾ ਕਿ ਉਸਦਾ ਵੀਜ਼ਾ ਆ ਗਿਆ ਤੇ ਉਸ ਨੂੰ ਬਾਕੀ ਦੀ ਰਕਮ ਜਮ੍ਹਾ ਕਰਵਾਉਣ ਲਈ ਕਿਹਾ। ਵੀਜ਼ਾ ਆਉਣ ਦੀ ਗੱਲ ਸੁਣ ਕੇ ਉਸ ਨੇ ਬਕਾਇਆ ਰਕਮ ਅਦਾ ਕਰ ਦਿੱਤੀ। ਜਦੋਂ ਉਸ ਦਾ ਵੀਜ਼ਾ ਚੈੱਕ ਕਰਵਾਇਆ ਤਾਂ ਇਹ ਜਾਅਲੀ ਨਿਕਲਿਆ।


ਇਸ ਤੋਂ ਬਾਅਦ ਉਸ ਨੇ ਮੁਲਜ਼ਮਾਂ ਤੋਂ ਆਪਣੇ ਪੈਸੇ ਵਾਪਸ ਮੰਗੇ ਜਿਸ ਤੋਂ ਬਾਅਦ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਮੁਲਜ਼ਮ ਨੇ 8 ਲੱਖ 56 ਹਜ਼ਾਰ ਰੁਪਏ ਵਾਪਸ ਕਰ ਦਿੱਤੇ ਪਰ 15 ਲੱਖ 28 ਹਜ਼ਾਰ ਰੁਪਏ ਵਾਪਸ ਨਹੀਂ ਕੀਤੇ। ਪੁਲਸ ਨੇ ਪੀੜਤ ਦੀ ਸ਼ਿਕਾਇਤ 'ਤੇ ਦੋਸ਼ੀ ਇਮੀਗ੍ਰੇਸ਼ਨ ਮਾਲਕ ਨਵਪ੍ਰੀਤ ਸਿੰਘ ਤੇ ਉਸ ਦੇ ਸਾਥੀ ਗੁਰਮੇਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।