Faridkot News : ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਅੰਦਰੋਂ ਮੋਬਾਇਲ ਫੋਨ ਅਤੇ ਨਸ਼ੇ ਦਾ ਸਮਾਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇੱਕ ਵਾਰ ਫਿਰ ਜੇਲ੍ਹ 'ਚ ਚੱਲੇ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਅੰਦਰੋਂ 15 ਮੋਬਾਇਲ ਬਰਾਮਦ ਕੀਤੇ ਗਏ ਹਨ ਅਤੇ ਇਸ ਤੋਂ ਇਲਾਵਾ ਵੱਡੀ ਮਾਤਰਾ 'ਚ ਜਰਦਾ -ਬੀੜੀਆਂ ਬਰਾਮਦ ਕੀਤੀਆਂ ਗਈਆਂ ਹਨ।
ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣਾ ਮੁਖੀ ਜਸਕਰਨ ਸਿਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਜੋ ਸ਼ਿਕਾਇਤ ਪੱਤਰ ਬਰਾਮਦ ਹੋਇਆ ,ਉਸ ਮੁਤਾਬਿਕ ਜੇਲ੍ਹ ਅੰਦਰ ਤਲਾਸ਼ੀ ਦੌਰਾਨ 15 ਮੋਬਾਇਲ ਫੋਨ ,ਜਿਸ 'ਚ 11 ਕੀਪੈੜ ਫੋਨ ਅਤੇ 4 ਮਲਟੀ ਮੀਡਿਆ ਫੋਨ ਬਰਾਮਦ ਕੀਤੇ ਗਏ ਹਨ ਅਤੇ ਇਸ ਤੋਂ ਇਲਾਵਾ ਵੱਡੀ ਮਾਤਰਾ 'ਚ ਬੀੜੀਆਂ ਅਤੇ ਜਰਦਾ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : RBI ਦੀ ਵੱਡੀ ਕਾਰਵਾਈ, ਹੁਣ ਇਨ੍ਹਾਂ 5 ਸਹਿਕਾਰੀ ਬੈਂਕਾਂ 'ਤੇ ਲਗਾਈਆਂ ਵੱਡੀਆਂ ਪਾਬੰਦੀਆਂ, ਜਾਣੋ ਕੀ ਹੈ ਕਾਰਨ
ਉਨ੍ਹਾਂ ਦੱਸਿਆ ਕਿ 5 ਫੋਨ ਵੱਖ - ਵੱਖ ਹਵਾਲਤੀਆਂ ਦੀਆਂ ਬੈਰਕਾਂ 'ਚੋਂ ਬ੍ਰਾਮਦ ਕੀਤੇ ਗਏ ,ਜਿਨ੍ਹਾਂ ਨੂੰ ਲੈਕੇ ਪੰਜ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ ,ਜਦਕਿ ਦੁਜੇ ਮਾਮਲੇ 'ਚ ਜੇਲ੍ਹ ਅੰਦਰੋਂ 10 ਮੋਬਾਇਲ ਫੋਨ ਲਾਵਾਰਿਸ ਹਾਲਤ 'ਚ ਪਾਏ ਗਏ ਅਤੇ ਵੱਡੀ ਮਾਤਰਾ 'ਚ ਬੀੜੀਆਂ ਅਤੇ ਜਰਦਾ ਬਰਾਮਦ ਕੀਤਾ ਗਿਆ ਹੈ ,ਜਿਸ ਨੂੰ ਲੈ ਕੇ ਕੁੱਝ ਅਗਿਆਤ ਕੈਦੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਫ਼ਰੀਦਕੋਟ ਜ਼ਿਲ੍ਹੇ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ 10 ਮੋਬਾਇਲ, 5 ਸਿਮ, ਬੈਟਰੀ, ਹੋਰ ਅਸੈਸਰੀਜ਼ ਸਣੇ ਕੁਝ ਮਾਤਰਾ ਵਿੱਚ ਨਸ਼ੀਲਾ ਪਦਾਰਥ ਵੀ ਬਰਾਮਦ ਕੀਤੇ ਗਏ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਤੇ ਵੱਡਾ ਐਕਸ਼ਨ, ਸੋਸ਼ਲ ਮੀਡੀਆ ਖਾਤੇ ਕੀਤੇ ਬੈਨ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।