Sangrur 'ਚ ਟਰੈਕਟਰ ਤੋਂ ਡਿੱਗਣ ਨਾਲ 15 ਸਾਲਾ ਲੜਕੇ ਦੀ ਮੌਤ ,ਖੇਤ ਨੂੰ ਜਾਂਦੇ ਸਮੇਂ ਵਾਪਰਿਆ ਹਾਦਸਾ
Tractor Accident : ਸੰਗਰੂਰ (Sangrur) ਜ਼ਿਲ੍ਹੇ ਦੇ ਪਿੰਡ ਮੂਲੋਵਾਲ ਵਿੱਚ ਟਰੈਕਟਰ ਤੋਂ ਡਿੱਗਣ ਨਾਲ ਇੱਕ 15 ਸਾਲਾ ਲੜਕੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਟਰੈਕਟਰ ਚਲਾ ਰਿਹਾ ਸੀ।

Tractor Accident : ਸੰਗਰੂਰ (Sangrur) ਜ਼ਿਲ੍ਹੇ ਦੇ ਪਿੰਡ ਮੂਲੋਵਾਲ ਵਿੱਚ ਟਰੈਕਟਰ ਤੋਂ ਡਿੱਗਣ ਨਾਲ ਇੱਕ 15 ਸਾਲਾ ਲੜਕੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਟਰੈਕਟਰ ਚਲਾ ਰਿਹਾ ਸੀ। ਜਾਣਕਾਰੀ ਅਨੁਸਾਰ ਲੜਕਾ ਕਿਸੇ ਕੰਮ ਲਈ ਟਰੈਕਟਰ 'ਤੇ ਜਾ ਰਿਹਾ ਸੀ ਕਿ ਅਚਾਨਕ ਆਪਣਾ ਸੰਤੁਲਨ ਗੁਆ ਬੈਠਾ ਅਤੇ ਟਰੈਕਟਰ ਤੋਂ ਹੇਠਾਂ ਡਿੱਗ ਗਿਆ ।
ਇਸ ਹਾਦਸੇ ਵਿੱਚ ਉਸਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਰਾਹਗੀਰਾਂ ਨੇ ਤੁਰੰਤ ਮਦਦ ਕਰਨ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਲੜਕੇ ਦੀ ਮੌਤ ਹੋ ਚੁੱਕੀ ਸੀ। ਇਸ ਘਟਨਾ ਦੀ ਖ਼ਬਰ ਮਿਲਦੇ ਹੀ ਪਿੰਡ ਵਾਸੀ ਮੌਕੇ 'ਤੇ ਇਕੱਠੇ ਹੋ ਗਏ। ਮ੍ਰਿਤਕ ਦੇ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਟ੍ਰੈਂਡਿੰਗ ਟੌਪਿਕ






















