ਪੜਚੋਲ ਕਰੋ

ਪੰਜਾਬ ਦੀਆਂ ਸੜਕਾਂ 'ਤੇ ਨਹੀਂ ਚੱਲਣਗੇ 15 ਸਾਲ ਪੁਰਾਣੇ ਵਾਹਨ

ਪੰਜਾਬ ਵਿੱਚ ਹੁਣ 15 ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨ ਨਹੀਂ ਚੱਲਣਗੇ। ਪੰਜਾਬ ਸਰਕਾਰ ਨੇ 15 ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨਾਂ ਨੂੰ ਇਲੈਕਟ੍ਰਿਕ/ਸੀਐਨਜੀ ਤਿੰਨ ਪਹੀਆ ਵਾਹਨਾਂ ਨਾਲ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂ ਨੇ ਦਿੱਤੀ।

ਚੰਡੀਗੜ੍ਹ: ਪੰਜਾਬ ਵਿੱਚ ਹੁਣ 15 ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨ ਨਹੀਂ ਚੱਲਣਗੇ। ਪੰਜਾਬ ਸਰਕਾਰ ਨੇ 15 ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨਾਂ ਨੂੰ ਇਲੈਕਟ੍ਰਿਕ/ਸੀਐਨਜੀ ਤਿੰਨ ਪਹੀਆ ਵਾਹਨਾਂ ਨਾਲ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂ ਨੇ ਦਿੱਤੀ। ਪੰਨੂ ਨੇ ਦੱਸਿਆ ਕਿ ਸੂਬੇ ਵਿੱਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਵਿਭਾਗ ਨੇ 15 ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨਾਂ ਨੂੰ ਇਲੈਕਟ੍ਰਿਕ/ਸੀਐਨਜੀ ਤਿੰਨ ਪਹੀਆ ਵਾਹਨਾਂ ਨਾਲ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਦੇਖਿਆ ਗਿਆ ਹੈ ਕਿ ਸੂਬੇ ਵਿੱਚ 15 ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨ ਵੱਡੀ ਗਿਣਤੀ ਵਿੱਚ ਚੱਲ ਰਹੇ ਹਨ। ਪੰਜਾਬ ਮੋਟਰ ਵਾਹਨ ਨਿਯਮ-1989 ਦੇ ਨਿਯਮ-68 ਸੀ ਮੁਤਾਬਕ ਕੋਈ ਵੀ ਤਿੰਨ ਪਹੀਆ ਵਾਹਨ (ਆਟੋ ਰਿਕਸ਼ਾ) 15 ਸਾਲਾਂ ਤੋਂ ਵੱਧ ਸਮੇਂ ਤੱਕ ਨਹੀਂ ਚਲਾਇਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਹਿਲਾਂ ਹੀ ਜਨਵਰੀ 2019 ਤੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਤਹਿਗੜ੍ਹ ਸਾਹਿਬ ਤੇ ਮੁਹਾਲੀ ਜ਼ਿਲ੍ਹੇ ਵਿੱਚ ਨਵੇਂ ਡੀਜ਼ਲ/ਪੈਟਰੋਲ ਥ੍ਰੀ-ਵ੍ਹੀਲਰਾਂ ਦੀ ਰਜਿਸਟ੍ਰੇਸ਼ਨ ’ਤੇ ਪਾਬੰਦੀ ਲਾ ਦਿੱਤੀ ਹੈ। ਦਰਅਸਲ, ਪਟਿਆਲਾ ਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਵੀ ਅਜਿਹੇ ਵਾਹਨਾਂ ’ਤੇ ਪਾਬੰਦੀ ਲਾਉਣ ਦਾ ਮਾਮਲਾ ਬੋਰਡ ਦੇ ਵਿਚਾਰ ਅਧੀਨ ਹੈ। ਹਾਲ ਹੀ ਵਿੱਚ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਸੀਐਨਜੀ ਸਪਲਾਈ ਸਟੇਸ਼ਨ ਸਥਾਪਤ ਕੀਤੇ ਗਏ ਹਨ। ਪੰਨੂ ਨੇ ਕਿਹਾ ਕਿ ਸੂਬੇ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੇ 15 ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨ ਨਾ ਸਿਰਫ਼ ਪ੍ਰਦੂਸ਼ਣ ਦਾ ਵੱਡਾ ਖ਼ਤਰਾ ਹਨ ਬਲਕਿ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਇਸ ਲਈ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸੀਐਨਜੀ ਸਪਲਾਈ ਸਟੇਸ਼ਨ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਇਲੈਕਟ੍ਰਿਕ ਥ੍ਰੀ-ਵ੍ਹੀਲਰ ਵੀ ਉਪਲਬਧ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਵੱਡੇ ਸ਼ਹਿਰਾਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੁਰਾਣੇ ਤਿੰਨ ਪਹੀਆ ਵਾਹਨਾਂ ਨੂੰ ਖ਼ਤਮ ਕਰਨ ਤੇ ਇਨ੍ਹਾਂ ਦੇ ਮਾਲਕਾਂ ਨੂੰ ਗੈਸ/ਇਲੈਕਟ੍ਰਿਕ ਤਿੰਨ ਪਹੀਆ ਵਾਹਨ ਚਲਾਉਣ ਦਾ ਮੌਕਾ ਉਪਲਬਧ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਰਾਣੇ ਤਿੰਨ ਪਹੀਆ ਵਾਹਨ ਚਾਲਕਾਂ ਦੀ ਬਕਾਇਆ ਕੀਮਤ ਬਹੁਤ ਘੱਟ ਹੈ ਕਿਉਂਕਿ ਇਨ੍ਹਾਂ ਦੀ ਮਿਆਦ ਪੁੱਗ ਚੁੱਕੀ ਹੈ। ਵੱਡੀਆਂ ਗੈਸ/ਇਲੈਕਟ੍ਰਿਕ ਤਿੰਨ ਪਹੀਆ ਵਾਹਨ ਕੰਪਨੀਆਂ ਨੇ ਪੁਰਾਣੇ ਤਿੰਨ ਪਹੀਆ ਵਾਹਨਾਂ ਦੀ ਕੀਮਤ 20,000 ਤੋਂ ਲੈ ਕੇ 25,000 ਰੁਪਏ ਦੇਣ ਲਈ ਸਹਿਮਤੀ ਪ੍ਰਗਟਾਈ ਹੈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget