Paddy procurement in Punjab: ਪੰਜਾਬ ਦੇ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਚਾਰ ਹਫ਼ਤਿਆਂ ਅੰਦਰ 105 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 104 ਲੱਖ ਮੀਟਰਕ ਟਨ ਦੇ ਕਰੀਬ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਬਾਰਦਾਨੇ, ਮੰਡੀ ਲੇਬਰ ਤੇ ਆਵਾਜਾਈ ਦੇ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।
ਕਟਾਰੂਚੱਕ ਨੇ ਦੱਸਿਆ ਕਿ ਪਿਛਲੇ ਚਾਰ ਹਫ਼ਤਿਆਂ ਦੌਰਾਨ ਉਨ੍ਹਾਂ ਲਗਪਗ ਹਰ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕੀਤਾ ਹੈ ਤੇ ਸਾਰੇ ਭਾਈਵਾਲਾਂ ਨੇ ਦੌਰੇ ਦੌਰਾਨ ਖਰੀਦ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ ਹੈ। ਖੁਰਾਕ ਮੰਤਰੀ ਨੇ ਕਿਹਾ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਹਰ ਦਿਨ ਲਗਪਗ 7.5 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਉਸੇ ਦਿਨ ਹੀ ਸਾਰੇ ਝੋਨੇ ਦੀ ਖਰੀਦ ਕਰ ਲਈ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ ਸਿਰਫ਼ ਇੱਕ ਲੱਖ ਮੀਟਰਕ ਟਨ ਤੋਂ ਵੀ ਘੱਟ ਝੋਨੇ ਦੀ ਖਰੀਦ ਬਕਾਇਆ ਹੈ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਆਮਦ ਦੇ ਦਿਨ ਹੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਤਕਰੀਬਨ 15,400 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਤੇ ਹੋਰ 2000 ਕਰੋੜ ਰੁਪਏ ਦੀ ਅਦਾਇਗੀ ਲਈ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦੇਗੀ।
ਪਰਾਲੀ ਸਾੜਨ ਦੀਆਂ ਘਟਨਾਵਾਂ ਵਧੀਆਂ
ਦੀਵਾਲੀ ਮਗਰੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਅਚਾਨਕ ਵਾਧਾ ਹੋਣ ਕਾਰਨ ਹਵਾ ਜ਼ਹਿਰੀਲੀ ਹੋ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਦੇ ਹੋਰ ਪ੍ਰਦੂਸ਼ਿਤ ਹੋਣ ਦਾ ਖਤਰਾ ਹੈ। ਪੰਜਾਬ ਵਿੱਚ 15 ਸਤੰਬਰ ਤੋਂ 28 ਅਕਤੂਬਰ ਤੱਕ ਪਰਾਲੀ ਸਾੜਨ ਦੇ 10,214 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 7100 ਤੋਂ ਵੱਧ ਯਾਨੀ ਤਕਰੀਬਨ 70% ਪਿਛਲੇ 5 ਦਿਨਾਂ ਵਿੱਚ ਹੀ ਸਾਹਮਣੇ ਆਏ ਹਨ।
ਭਾਰਤੀ ਖੇਤੀ ਖੋਜ ਸੰਸਥਾਨ ਆਈਏਆਰਆਈ (IARI-Indian Agricultural Research Institute) ਨੇ ਸ਼ੁੱਕਰਵਾਰ ਨੂੰ ਪੰਜਾਬ 'ਚ 2067 ਖੇਤਾਂ 'ਚ ਅੱਗ ਲੱਗਣ ਦੀ ਰਿਪੋਰਟ ਦਿੱਤੀ, ਜੋ ਇਸ ਸੀਜ਼ਨ 'ਚ ਹੁਣ ਤੱਕ ਦੀ ਸਭ ਤੋਂ ਵੱਧ ਹੈ। ਇਸ ਨੇ ਸ਼ੁੱਕਰਵਾਰ ਨੂੰ ਹਰਿਆਣਾ ਤੇ ਉੱਤਰ ਪ੍ਰਦੇਸ਼ 'ਚ ਪਰਾਲੀ ਸਾੜਨ ਦੇ ਕ੍ਰਮਵਾਰ 124 ਤੇ 34 ਮਾਮਲੇ ਦਰਜ ਕੀਤੇ