Punjab Blast: 8 ਮਹੀਨਿਆਂ 'ਚ 16 ਗ੍ਰਨੇਡ ਹਮਲੇ, ਹਮਲਿਆਂ ਦੇ ਸਾਜ਼ਿਸ਼ਘਾੜਿਆਂ ਨੂੰ ਫੜ੍ਹਨਾ ਪੁਲਿਸ ਲਈ ਵੱਡੀ ਚੁਣੌਤੀ, ਜਾਣੋ ਕਿਉਂ ਹੋ ਰਹੇ ਨੇ ਹਮਲੇ ?
ਸਤੰਬਰ 2024 ਤੋਂ ਅਪ੍ਰੈਲ 2025 ਤੱਕ, ਰਾਜਧਾਨੀ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਕੁੱਲ 16 ਬੰਬ ਧਮਾਕੇ ਕੀਤੇ ਗਏ ਹਨ। ਹਾਲਾਂਕਿ, ਜ਼ਿਆਦਾਤਰ ਮਾਮਲਿਆਂ ਵਿੱਚ ਪੁਲਿਸ ਨੇ ਦੋਸ਼ੀਆਂ ਨੂੰ ਫੜ ਕੇ ਸਲਾਖਾਂ ਪਿੱਛੇ ਭੇਜ ਦਿੱਤਾ ਹੈ। ਇਸ ਦੇ ਬਾਵਜੂਦ, ਅੱਤਵਾਦੀਆਂ ਦੀਆਂ ਗਤੀਵਿਧੀਆਂ ਅਜੇ ਵੀ ਘੱਟ ਨਹੀਂ ਹੋ ਰਹੀਆਂ ਹਨ।

Punjab News: ਪੰਜਾਬ ਵਿੱਚ ਇੱਕ ਤੋਂ ਬਾਅਦ ਇੱਕ ਗ੍ਰਨੇਡ ਹਮਲੇ ਹੋ ਰਹੇ ਹਨ। ਇਹ ਸਾਰੇ ਹਮਲੇ ਅੱਤਵਾਦੀਆਂ ਵੱਲੋਂ ਕੀਤੇ ਜਾ ਰਹੇ ਹਨ। ਪੁਲਿਸ ਕੋਲ ਵਿਦੇਸ਼ਾਂ ਵਿੱਚ ਬੈਠੇ ਅੱਤਵਾਦੀ ਆਗੂਆਂ ਦੇ ਪੂਰੇ ਵੇਰਵੇ ਹਨ ਜੋ ਪੰਜਾਬ ਵਿੱਚ ਹੋਏ ਗ੍ਰਨੇਡ ਹਮਲਿਆਂ ਪਿੱਛੇ ਹਨ।
ਇਹ ਬੰਬ ਧਮਾਕੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ। ਸਤੰਬਰ 2024 ਤੋਂ ਅਪ੍ਰੈਲ 2025 ਤੱਕ, ਰਾਜਧਾਨੀ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਕੁੱਲ 16 ਬੰਬ ਧਮਾਕੇ ਕੀਤੇ ਗਏ ਹਨ। ਹਾਲਾਂਕਿ, ਜ਼ਿਆਦਾਤਰ ਮਾਮਲਿਆਂ ਵਿੱਚ ਪੁਲਿਸ ਨੇ ਦੋਸ਼ੀਆਂ ਨੂੰ ਫੜ ਕੇ ਸਲਾਖਾਂ ਪਿੱਛੇ ਭੇਜ ਦਿੱਤਾ ਹੈ। ਇਸ ਦੇ ਬਾਵਜੂਦ, ਅੱਤਵਾਦੀਆਂ ਦੀਆਂ ਗਤੀਵਿਧੀਆਂ ਅਜੇ ਵੀ ਘੱਟ ਨਹੀਂ ਹੋ ਰਹੀਆਂ ਹਨ।
ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਅੱਤਵਾਦੀ ਹਮਲੇ ਪਿੱਛੇ ਪਾਕਿਸਤਾਨ ਤੇ ਆਈਐਸਆਈ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਪੁਲਿਸ ਨੇ ਆਪਣੀ ਮੁੱਢਲੀ ਜਾਂਚ ਵਿੱਚ ਇਹ ਵੀ ਪਤਾ ਲਗਾਇਆ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਜ਼ੀਸ਼ਾਨ ਅਖਤਰ ਇਸ ਹਮਲੇ ਦਾ ਮਾਸਟਰਮਾਈਂਡ ਹੈ। ਇਸ ਹਮਲੇ ਵਿੱਚ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਮਾਸਟਰਮਾਈਂਡ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਗੈਂਗਸਟਰ ਹੈਪੀ ਪਾਸੀਆ ਦੇ ਸਬੰਧ ਵੀ ਸਾਹਮਣੇ ਆਏ ਹਨ, ਪਰ ਪੁਲਿਸ ਬੇਵੱਸ ਹੈ ਕਿਉਂਕਿ ਇਨ੍ਹਾਂ ਹਮਲਿਆਂ ਦੇ ਮੁੱਖ ਸੰਚਾਲਕ ਵਿਦੇਸ਼ਾਂ ਵਿੱਚ ਬੈਠੇ ਹਨ। ਪੁਲਿਸ ਬਿਨਾਂ ਇਜਾਜ਼ਤ, ਕੇਂਦਰੀ ਏਜੰਸੀਆਂ ਦੀ ਮਦਦ ਤੇ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਸੂਚਿਤ ਕੀਤੇ ਬਿਨਾਂ ਕੋਈ ਵੀ ਕਾਰਵਾਈ ਨਹੀਂ ਕਰ ਸਕਦੀ ਜਿੱਥੇ ਇਹ ਹੈਂਡਲਰ ਲੁਕੇ ਹੋਏ ਹਨ।
ਸਤੰਬਰ 2024 ਤੋਂ ਪੰਜਾਬ 'ਚ ਹੋਏ ਗ੍ਰਨੇਡ
9 ਸਤੰਬਰ 2024 ਨੂੰ ਅਮਰੀਕਾ ਸਥਿਤ ਗੈਂਗਸਟਰ ਹੈਪੀ ਪਾਸੀਆ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨੇ ਚੰਡੀਗੜ੍ਹ ਦੇ ਸੈਕਟਰ-10 ਵਿੱਚ ਇੱਕ ਗ੍ਰਨੇਡ ਹਮਲਾ ਕੀਤਾ।
23 ਨਵੰਬਰ, 2024 ਨੂੰ, ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ ਨੇੜੇ ਡੇਢ ਕਿਲੋ ਵਿਸਫੋਟਕ ਲਗਾਇਆ ਗਿਆ ਸੀ।
29 ਨਵੰਬਰ 2024 ਨੂੰ, ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਵਿੱਚ ਇੱਕ ਖਾਲੀ ਪੁਲਿਸ ਚੌਕੀ 'ਤੇ ਰਾਤ 11 ਵਜੇ ਇੱਕ ਵਿਸਫੋਟਕ ਹਮਲਾ ਕੀਤਾ ਗਿਆ।
2 ਦਸੰਬਰ 2024 ਨੂੰ ਨਵਾਂਸ਼ਹਿਰ ਵਿੱਚ ਅੰਸਾਰੋ ਪੁਲਿਸ ਚੌਕੀ 'ਤੇ ਗ੍ਰਨੇਡ ਹਮਲਾ ਕੀਤਾ ਗਿਆ ਸੀ।
4 ਦਸੰਬਰ 2024 ਨੂੰ, ਅੰਮ੍ਰਿਤਸਰ ਦੇ ਮਜੀਠਾ ਪੁਲਿਸ ਸਟੇਸ਼ਨ 'ਤੇ ਇੱਕ ਗ੍ਰਨੇਡ ਸੁੱਟਿਆ ਗਿਆ ਅਤੇ ਧਮਾਕਾ ਕੀਤਾ ਗਿਆ।
13 ਦਸੰਬਰ 2024 ਨੂੰ ਬਟਾਲਾ ਦੇ ਬਾਂਗਰ ਪੁਲਿਸ ਸਟੇਸ਼ਨ 'ਤੇ ਇੱਕ ਗ੍ਰਨੇਡ ਹਮਲਾ ਕੀਤਾ ਗਿਆ ਸੀ।
17 ਦਸੰਬਰ 2024 ਨੂੰ, ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ਨੇੜੇ ਸਵੇਰੇ ਇੱਕ ਗ੍ਰਨੇਡ ਹਮਲਾ ਕੀਤਾ ਗਿਆ, BKI ਅਤੇ ਅੱਤਵਾਦੀ ਜੀਵਨ ਫੌਜੀ ਨੇ ਇਸਦੀ ਜ਼ਿੰਮੇਵਾਰੀ ਲਈ।
18 ਦਸੰਬਰ 2024 ਨੂੰ ਗੁਰਦਾਸਪੁਰ ਦੇ ਕਲਾਨੌਰ ਸਥਿਤ ਬਖਸ਼ੀਵਾਲਾ ਪੁਲਿਸ ਚੌਕੀ 'ਤੇ ਗ੍ਰਨੇਡ ਹਮਲਾ।
20 ਦਸੰਬਰ 2024 ਨੂੰ ਗੁਰਦਾਸਪੁਰ ਦੇ ਕਲਾਨੌਰ ਸਥਿਤ ਵਡਾਲਾ ਬਾਂਗਰ ਪੁਲਿਸ ਚੌਕੀ 'ਤੇ ਗ੍ਰਨੇਡ ਹਮਲਾ।
9 ਜਨਵਰੀ 2025 ਨੂੰ ਅੰਮ੍ਰਿਤਸਰ ਦੇ ਗੁਮਟਾਲਾ ਪੁਲਿਸ ਚੌਕੀ 'ਤੇ ਗ੍ਰਨੇਡ ਹਮਲਾ।
16 ਜਨਵਰੀ 2025 ਨੂੰ ਸ਼ਰਾਬ ਕਾਰੋਬਾਰੀ ਦੇ ਘਰ 'ਤੇ ਗ੍ਰਨੇਡ ਹਮਲਾ।
3 ਫਰਵਰੀ 2025 ਨੂੰ ਫਤਿਹਗੜ੍ਹ ਚੂੜੀਆਂ ਬਾਈਪਾਸ ਪੁਲਿਸ ਚੌਂਕੀ 'ਤੇ ਗ੍ਰਨੇਡ ਹਮਲਾ।
15 ਮਾਰਚ 2025 ਨੂੰ ਅੰਮ੍ਰਿਤਸਰ ਦੇ ਇੱਕ ਮੰਦਰ 'ਤੇ ਗ੍ਰਨੇਡ ਹਮਲਾ ਕੀਤਾ ਗਿਆ ਸੀ।
16 ਮਾਰਚ 2025 ਨੂੰ ਜਲੰਧਰ ਦੇ ਪਿੰਡ ਰਾਏਪੁਰ ਰਸੂਲਪੁਰ ਵਿੱਚ ਯੂਟਿਊਬਰ ਰੋਜਰ ਸੰਧੂ 'ਤੇ ਗ੍ਰਨੇਡ ਹਮਲਾ।
2 ਅਪ੍ਰੈਲ 2025 ਨੂੰ ਪਟਿਆਲਾ ਦੇ ਬਾਦਸ਼ਾਹਪੁਰ ਪੁਲਿਸ ਸਟੇਸ਼ਨ ਦੇ ਬਾਹਰ ਵਿਸਫੋਟਕ ਹਮਲਾ।
8 ਅਪ੍ਰੈਲ 2025 ਨੂੰ ਸਵੇਰੇ 1 ਵਜੇ ਜਲੰਧਰ ਵਿੱਚ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
