Punjab News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਤਾਂ ਉਸ ਸਮੇਂ ਵਿਰਾਸਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ 30 ਫੀਸਦੀ ਆਸਾਮੀਆਂ ਖਾਲ੍ਹੀ ਸਨ ਤੇ ਹੁਣ ਸਰਕਾਰ ਵੱਲੋਂ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਦੂਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।


ਹੋਰ ਪੜ੍ਹੋ : CM ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਦੇਖੀ ਪੰਜਾਬੀ ਫ਼ਿਲਮ 'ਮਸਤਾਨੇ'



16000 ਅਧਿਆਪਕਾਂ ਦੀ ਭਰਤੀ ਕੀਤੀ ਜਾ ਚੁੱਕੀ


ਪਿੰਡ ਗਰਦਲੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰਜੋਤ ਸਿੰਘ ਬੈਂਸ ਦੱਸਿਆ ਕਿ ਸਿੱਖਿਆ ਵਿਭਾਗ ਦੁਆਰਾ 16000 ਅਧਿਆਪਕਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ ਅਤੇ ਹੋਰ ਨਵੇਂ ਅਧਿਆਪਕ ਭਰਤੀ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲਦੀ ਹੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲ੍ਹੀ ਆਸਾਮੀਆਂ 100 ਫੀਸਦੀ ਭਰੀਆਂ ਜਾਣਗੀਆਂ।


ਨੁਕਸਾਨੀ ਫਸਲ ਦਾ ਮੁਲਾਂਕਣ ਕਰਕੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਲਈ ਹੋਰ ਫੰਡ ਹਾਸਲ ਕੀਤੇ


ਇਸੇ ਦੌਰਾਨ ਉਨ੍ਹਾਂ ਰੂਪਨਗਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਘੱਟ ਮੁਆਵਜ਼ਾ ਮਿਲਣ ਬਾਰੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਅੰਦਰ ਹਾਲੇ ਗਿਰਦਾਵਰੀਆਂ ਜਾਰੀ ਹਨ, ਕਿਉਂਕਿ ਖੇਤਾਂ ਵਿੱਚ ਪਾਣੀ ਖੜ੍ਹਾ ਹੋਣ ਕਰਕੇ ਗਿਰਦਾਵਰੀ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਗਿਰਦਾਵਰੀਆਂ ਉਪਰੰਤ ਨੁਕਸਾਨੀ ਫਸਲ ਦਾ ਮੁਲਾਂਕਣ ਕਰਕੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਲਈ ਹੋਰ ਫੰਡ ਹਾਸਲ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨੇ ਨਾਲ ਮਾਰਕੀਟ ਕਮੇਟੀ ਸ੍ਰੀ ਆਨੰਦਪੁਰ ਸਾਹਿਬ ਦੇ ਚੇਅਰਮੈਨ ਕਮਿੱਕਰ ਸਿੰਘ ਡਾਢੀ, ਕੇਸਰ ਸਿੰਘ ਸੰਧੂ ਬਲਾਕ ਪ੍ਰਧਾਨ ਸ੍ਰੀ ਕੀਰਤਪੁਰ ਸਾਹਿਬ, ਜੁਝਾਰ ਸਿੰਘ ਆਸਪੁਰ ਸਰਕਲ ਪ੍ਰਧਾਨ ਭਰਤਗੜ੍ਹ ਤੇ ਆਪ ਆਗੂ ਰਾਜਿੰਦਰ ਸਿੰਘ ਬੜਾ ਪਿੰਡ ਵੀ ਹਾਜ਼ਰ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ