ਚੰਡੀਗੜ੍ਹ: ਆਪ ਦਾ ਦਾਅਵਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।ਇਸ ਦਿਸ਼ਾ ਵਿੱਚ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ, ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਰੇਟਾ ਦੇ ਵਿਕਾਸ ਅਤੇ ਸੰਦਰੀਕਰਨ ਲਈ 167.71 ਲੱਖ ਰੁਪਏ ਖਰਚੇ ਜਾਣਗੇ। ਇਨ੍ਹਾਂ ਕੰਮਾਂ ਲਈ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ।


ਵਧੇਰੇ ਜਾਣਕਾਰੀ ਦਿੰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਬਰੇਟਾ ਵਿੱਖੇ ਸਾਫ਼ ਸਫ਼ਾਈ ਅਤੇ ਹੋਰ ਕੰਮ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਜਦੂਰਾਂ ਦੀਆਂ ਸੇਵਾਵਾਂ ਲਈਆਂ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ਤੇ ਪਾਣੀ ਦੀ ਨਿਕਾਸੀ ਲਈ ਨਾਲੀਆ ਦਾ ਨਿਰਮਾਣ ਅਤੇ ਰਿਪੇਅਰ ਕੀਤੀ ਜਾਵੇਗੀ। ਇਸੇ ਤਰ੍ਹਾਂ ਵੱਖ-ਵੱਖ ਥਾਵਾਂ ਤੇ ਪ੍ਰੀ-ਕਾਸਟ ਸੀਮੇਂਟ ਦੀਆਂ ਪਾਈਪਾਂ ਐਨ.ਪੀ.-2 ਲਗਾਈਆਂ ਜਾਣਗੀਆਂ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ ਕੰਮ ਕੀਤੇ ਜਾਣਗੇ।


ਡਾ. ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁੱਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਵਿੱਚ ਗੁਣਵੱਤਾ ਲਿਆਂਦੀ ਜਾਵੇ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ