ਪੜਚੋਲ ਕਰੋ

Punjab news: ਡੀ-ਫਾਰਮੇਸੀ ਡਿਗਰੀ ਘੁਟਾਲੇ 'ਚ ਹੁਣ ਤੱਕ ਕੁੱਲ 17 ਮੁਲਜ਼ਮ ਗ੍ਰਿਫ਼ਤਾਰ

Punjab Vigilance: ਪੰਜਾਬ ਵਿਜੀਲੈਂਸ ਬਿਊਰੋ ਨੇ ਅਯੋਗ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਦੇ ਦੋਸ਼ ਹੇਠ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

Punjab news: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਅਯੋਗ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਦਾਖਲੇ, ਰਜਿਸਟ੍ਰੇਸ਼ਨ ਵਿੱਚ ਬੇਨਿਯਮੀਆਂ ਕਰਨ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਅਯੋਗ ਵਿਦਿਆਰਥੀਆਂ ਨੂੰ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਦੇ ਦੋਸ਼ ਹੇਠ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ ਅਤੇ ਅਧਿਕਾਰੀਆਂ ਵਿਰੁੱਧ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਅੱਜ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਬਠਿੰਡਾ ਦੇ ਮਾਲਕ ਗੁਰਪ੍ਰੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਸਰਬਜੀਤ ਸਿੰਘ ਬਰਾੜ, ਸਾਲ 2013 ਵਿੱਚ ਬਰਨਾਲਾ ਜ਼ਿਲ੍ਹੇ ਦੇ ਲਾਲਾ ਲਾਜਪਤ ਰਾਏ ਕਾਲਜ, ਸਹਿਣਾ ਵਿਖੇ ਬਤੌਰ ਪ੍ਰਿੰਸੀਪਲ ਰਹੇ ਆਰ.ਐਸ. ਰਾਮਾਕੋੜੀ ਅਤੇ 2011 ਵਿੱਚ ਲਾਲਾ ਲਾਜਪਤ ਕਾਲਜ ਆਫ਼ ਫਾਰਮੇਸੀ ਮੋਗਾ ਦੇ ਪ੍ਰਿੰਸੀਪਲ ਰਹੇ ਬਲਜਿੰਦਰ ਸਿੰਘ ਬਾਜਵਾ ਸ਼ਾਮਲ ਹਨ।

ਇਹ ਵੀ ਪੜ੍ਹੋ: Jalandhar News: ਕਿਸਾਨ ਅੰਦਲੋਨ ਦੇ 'ਹੀਰੋ' ਡਾਕਟਰ ਸਵੈਮਾਨ ਸਿੰਘ ਦਾ ਕੈਲੀਫੋਰਨੀਆ ਵਿਧਾਨ ਸਭਾ ’ਚ ਸਨਮਾਨ

ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਅਤੇ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ 9 ਫਾਰਮਾਸਿਸਟਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਆਈ.ਪੀ.ਸੀ. ਦੀ ਧਾਰਾ 409, ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8, 13(1) ਸਮੇਤ 13(2)  ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫ਼ਿਕੇਟ ਲਏ ਬਿਨਾਂ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਤੋਂ ਵੱਡੀਆਂ ਰਿਸ਼ਵਤਾਂ ਲੈ ਕੇ ਨੂੰ ਉਹਨਾਂ ਨੂੰ ਦਾਖ਼ਲ ਕੀਤਾ।

ਇਸ ਤੋਂ ਇਲਾਵਾ, ਬਹੁਤ ਸਾਰੇ ਵਿਦਿਆਰਥੀਆਂ ਨੇ ਡੀ-ਫਾਰਮੇਸੀ ਕੋਰਸ ਵਿੱਚ ਦਾਖਲਾ ਲੈਣ ਲਈ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮ ਵਿੱਚ ਲੋੜੀਂਦੀ 10+2 ਵਿਦਿਅਕ ਯੋਗਤਾ ਪ੍ਰਾਈਵੇਟ ਤੌਰ 'ਤੇ ਪਾਸ ਕੀਤੀ ਹੋਈ ਸੀ, ਜਦੋਂ ਕਿ ਇਸ ਲਈ ਰੈਗੂਲਰ ਕਲਾਸਾਂ ਅਤੇ ਵਿਗਿਆਨ ਦੇ ਪ੍ਰੈਕਟੀਕਲ ਲਗਾ ਕੇ ਪਾਸ ਹੋਣਾ ਲਾਜ਼ਮੀ ਹੁੰਦਾ ਹੈ।

ਇਹ ਮੁਲਾਜ਼ਮ ਨਿੱਜੀ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਨੂੰ ਵੱਖ-ਵੱਖ ਸੰਸਥਾਵਾਂ ਤੋਂ 10+2 ਅਤੇ ਡੀ-ਫਾਰਮੇਸੀ ਦੇ ਜਾਅਲੀ ਸਰਟੀਫਿਕੇਟ ਅਤੇ ਪੀ.ਐਸ.ਪੀ.ਸੀ. ਤੋਂ ਜਾਅਲੀ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਜਾਰੀ ਕਰਨ ਲਈ ਰਿਸ਼ਵਤ ਲੈਣ ਵਿੱਚ ਸ਼ਾਮਲ ਪਾਏ ਗਏ।

ਉਨ੍ਹਾਂ ਅੱਗੇ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੀ.ਐਸ.ਪੀ.ਸੀ. ਦੇ ਹੋਰਨਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾ ਸਕੇ।

ਇਹ ਵੀ ਪੜ੍ਹੋ: Road Accident: ਜਲੰਧਰ 'ਚ ਪਰਾਲੀ ਨਾਲ ਭਰੀ ਟਰਾਲੀ ਨਾਲ ਟਕਰਾਈ ਕਾਰ, 2 ਔਰਤਾਂ ਸਮੇਤ 3 ਦੀ ਮੌਤ

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget