School holidays: ਜ਼ਿਲ੍ਹਾ ਰੋਪੜ ਦੇ ਹੜ੍ਹ ਪ੍ਰਭਾਵਿਤ ਖੇਤਰ ਜੋ ਹੁਣ ਵੀ ਪਾਣੀ ਵਿਚ ਪੂਰੀ ਤਰ੍ਹਾਂ ਡੁੱਬੇ ਹੋਏ ਹਨ। ਜਿਸ ਕਰਕੇ ਹੁਣ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਕਰ ਦਿੱਤੇ ਗਏ ਹਨ।
ਹੜ੍ਹ ਪ੍ਰਭਾਵਿਤ ਖੇਤਰ ’ਚ ਨੰਗਲ, ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਇਲਾਕਿਆਂ ਦੇ ਸਕੂਲ ਅਤੇ ਵਿੱਦਿਅਕ ਸੰਸਥਾਵਾਂ ਆਉਂਦੀਆਂ ਹਨ। ਡੀ. ਸੀ. ਰੋਪੜ ਪ੍ਰੀਤੀ ਯਾਦਵ ਵੱਲੋਂ ਪੱਤਰ ਜਾਰੀ ਕਰਕੇ 37 ਸਰਕਾਰੀ ਸੰਸਥਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
17 ਤੇ 18 ਨੂੰ ਇਸ ਜ਼ਿਲ੍ਹੇ ’ਚ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਛੁੱਟੀ ਦਾ ਐਲਾਨ
ਮਿਲੀ ਜਾਣਕਾਰੀ ਅਨੁਸਾਰ 17 ਅਤੇ 18 ਅਗਸਤ ਨੂੰ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜੇਕਰ ਅਗਲੇ ਦੋ ਦਿਨਾਂ ਤੱਕ ਵੀ ਪਾਣੀ ਦਾ ਪੱਧਰ ਨਹੀਂ ਘਟਦਾ ਤਾਂ ਇਸ ਪੱਤਰ ਦੀ ਮਿਆਦ ਵੀ ਵਧਾਈ ਜਾ ਸਕਦੀ ਹੈ। ਜਿਸ ਵਿਚ ਇਨ੍ਹਾਂ ਵਿੱਦਿਅਕ ਸੰਸਥਾਵਾਂ ਤੋਂ ਇਲਾਵਾ ਹੋਰ ਸੰਸਥਾਵਾਂ ਨੂੰ ਅਗਲੇ ਹੋਰ ਦਿਨਾਂ ਲਈ ਬੰਦ ਰਹਿਣ ਲਈ ਪੱਤਰ ਜਾਰੀ ਹੋ ਸਕਦੇ ਹਨ।
ਹਿਮਾਚਲ ਦੀ ਬਾਰਿਸ਼ ਦਾ ਪੰਜਾਬ 'ਚ 'ਕਹਿਰ'
ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਪਹਾੜੀ ਇਲਾਕੇ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਨਾਲ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਬੀਬੀਐਮਬੀ ਵੱਲੋਂ ਸਤਲੁਜ ਦਰਿਆ ਵਿੱਚ ਛੱਡੇ ਜਾ ਰਹੇ ਪਾਣੀ ਨੇ ਸਤਲੁਜ ਕੰਢੇ ਵੱਸੇ ਪਿੰਡਾਂ ਦੇ ਲੋਕਾਂ ਲਈ ਦਿੱਕਤਾਂ ਖੜ੍ਹੀਆਂ ਕਰ ਦਿੱਤੀਆਂ ਹਨ। ਨੰਗਲ ਇਲਾਕੇ ਵਿੱਚ ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਦਰਅਸਲ ਪਿਛਲੇ ਦਿਨੀਂ ਹਿਮਾਚਲ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਰਕੇ ਭਾਖੜਾ ਡੈਮ ਦੇ ਪਿੱਛੇ ਬਣੀ ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦੀ ਆਮਦ ਜ਼ਿਆਦਾ ਹੋ ਗਈ ਹੈ। ਇਸ ਕਰਕੇ ਭਾਖੜਾ ਡੈਮ ਵਿੱਚ ਪਾਣੀ ਦਾ ਲੈਵਲ ਵੀ ਲਗਾਤਾਰ ਵਧਦਾ ਜਾ ਰਿਹਾ ਸੀ। ਪਾਣੀ ਦਾ ਲੈਵਲ ਖਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੀ ਹੇਠਾਂ ਰਹਿ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।