ਵੱਡੀ ਖ਼ਬਰ! ਲੰਗਰ ਦੇ Noodles ਖਾਣ ਨਾਲ ਬਿਮਾਰ ਪਏ 17 ਬੱਚੇ
Punjab News: ਗੜ੍ਹਸ਼ੰਕਰ ਦੇ ਸਿਵਲ ਹਸਪਤਾਲ ਵਿੱਚ 17 ਬੱਚੇ ਸਿਹਤ ਖ਼ਰਾਬ ਹੋਣ ਕਰਕੇ ਦਾਖ਼ਲ ਹੋਏ ਹਨ, ਜਿਹੜੇ ਇੱਕ ਲੰਗਰ ਵਿੱਚ ਨੂਡਲਜ਼ ਖਾਨ ਨਾਲ ਬਿਮਾਰ ਪੈ ਗਏ ਸਨ।

Punjab News: ਗੜ੍ਹਸ਼ੰਕਰ ਦੇ ਸਿਵਲ ਹਸਪਤਾਲ ਵਿੱਚ 17 ਬੱਚੇ ਸਿਹਤ ਖ਼ਰਾਬ ਹੋਣ ਕਰਕੇ ਦਾਖ਼ਲ ਹੋਏ ਹਨ, ਜਿਹੜੇ ਇੱਕ ਲੰਗਰ ਵਿੱਚ ਨੂਡਲਜ਼ ਖਾਨ ਨਾਲ ਬਿਮਾਰ ਪੈ ਗਏ ਸਨ। ਦੱਸ ਦਈਏ ਕਿ ਸਿਵਲ ਹਸਪਤਾਲ 'ਚ ਡਿਊਟੀ 'ਤੇ ਮੌਜੂਦ ਡਾਕਟਰਾਂ ਵਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਗੜ੍ਹਸ਼ੰਕਰ ਦੇ ਪਿੰਡ ਬਿਨੇਵਾਲ ਦੇ ਕੋਲ਼ ਨੂਡਲਜ਼ ਦਾ ਲੰਗਰ ਲਗਾਇਆ ਹੋਇਆ ਸੀ, ਜਿੱਥੇ ਇਨ੍ਹਾਂ ਬੱਚਿਆਂ ਦੀ ਨੂਡਲਜ਼ ਖਾਣ ਤੋਂ ਬਾਅਦ ਸਿਹਤ ਵਿਗੜਨ ਲੱਗ ਪਈ ਅਤੇ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ।
ਇਨ੍ਹਾਂ ਬੱਚਿਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿੱਚ ਲਿਆਂਦਾ ਗਿਆ, ਜਿੱਥੇ ਕਿ ਹੁਣ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਮੌਕੇ ਸਿਵਿਲ ਹਸਪਤਾਲ ਗੜ੍ਹਸ਼ੰਕਰ ਵਿੱਚ ਮੌਜੂਦ ਡਾਕਟਰ ਅਮਿਤ ਨੇ ਦੱਸਿਆ ਕਿ ਬਿਮਾਰ ਬੱਚਿਆਂ ਦਾ ਇਲਾਜ਼ ਚੱਲ ਰਿਹਾ ਹੈ ਅਤੇ ਸਾਰੇ ਬੱਚੇ ਖ਼ਤਰੇ ਤੋਂ ਬਾਹਰ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















