Punjab Police: 18 ਪਿਸਤੌਲ, 66 ਕਾਰਤੂਸਾਂ ਸਮੇਤ 17 ਅਪਰਾਧੀ ਗ੍ਰਿਫ਼ਤਾਰ, ਜਲੰਧਰ ਪੁਲਿਸ ਨੇ ਵੱਡੀ ਵਾਰਦਾਤ ਤੋਂ ਪਹਿਲਾਂ ਕਾਬੂ ਕੀਤਾ ਅੰਤਰਰਾਜੀ ਗਿਰੋਹ, ਜਾਣੋ ਕੌਣ ਨੇ ਇਹ ਬਦਮਾਸ਼ !
ਫੜੇ ਗਏ ਦੋਸ਼ੀਆਂ ਖਿਲਾਫ 38 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਦਾ ਮੰਨਣਾ ਹੈ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਰ ਵੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ।
Punjab Police: ਜਲੰਧਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਜੀ ਹਥਿਆਰ ਅਤੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕੁੱਲ 17 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਤਸਕਰਾਂ ਨੂੰ ਫੜਨ ਲਈ ਕਰੀਬ ਦੋ ਹਫ਼ਤਿਆਂ ਤੋਂ ਇਹ ਅਪਰੇਸ਼ਨ ਚਲਾਇਆ ਗਿਆ ਸੀ, ਜਿਸ ਵਿੱਚ ਇਹ ਸਫ਼ਲਤਾ ਹਾਸਲ ਹੋਈ ਸੀ।
ਪੁਲਿਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੁਲਿਸ ਨੇ ਵੱਡੀ ਮਾਤਰਾ ਵਿੱਚ ਨਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਪੁਲਿਸ ਨੇ ਗਰੋਹ ਨਾਲ ਜੁੜੇ 17 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 18 ਪਿਸਤੌਲ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮ ਇਹ ਹਥਿਆਰ ਦੂਜੇ ਰਾਜਾਂ ਤੋਂ ਲੈ ਕੇ ਆਏ ਸਨ।
In a major breakthrough, the Jalandhar Commissionerate Police busts an inter-state illegal gun module after a 2 week operation, arrests 17 persons and recovers 18 Weapons, 66 cartridges & 1.1 Kg Heroin
— DGP Punjab Police (@DGPPunjabPolice) September 22, 2024
They were involved in multiple heinous crimes and many other criminal… pic.twitter.com/NqVDZdaKso
ਫੜੇ ਗਏ ਦੋਸ਼ੀਆਂ ਖਿਲਾਫ 38 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਦਾ ਮੰਨਣਾ ਹੈ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਰ ਵੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ।