Amritsar News: ਕੈਲੀਫੋਰਨੀਆ ਦੀ ਪੁਲਿਸ ਵੱਲੋਂ ਵੱਖ-ਵੱਖ ਹਿੰਸਕ ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ 17 ਸਿੱਖ ਵਿਅਕਤੀਆਂ ’ਚ ਸ਼ਾਮਲ ਕਥਿਤ ਗੈਂਗਸਟਰ ਪਵਿੱਤਰ ਸਿੰਘ ਨੂੰ ਭਾਰਤ ਲਿਆਉਣ ਵਾਸਤੇ ਪੰਜਾਬ ਪੁਲਿਸ ਵੱਲੋਂ ਹਵਾਲਗੀ ਪ੍ਰਕਿਰਿਆ ਆਰੰਭੀ ਜਾਵੇਗੀ। ਇਸ ਦੀ ਪੁਸ਼ਟੀ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਐਸਐਸਪੀ ਸਤਿੰਦਰ ਸਿੰਘ ਨੇ ਕੀਤੀ ਹੈ। 



ਉਨ੍ਹਾਂ ਦੱਸਿਆ ਕਿ ਪੁਲਿਸ ਅਜਿਹੇ ਵਿਅਕਤੀਆਂ ਦੇ ਅਪਰਾਧਕ ਰਿਕਾਰਡ ਦੀ ਜਾਂਚ ਕਰ ਰਹੀ ਹੈ ਤੇ ਛੇਤੀ ਹੀ ਉਨ੍ਹਾਂ ਦੀ ਹਵਾਲਗੀ ਲਈ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਮਾਮਲਿਆਂ ਨੂੰ ਉੱਚ ਪੱਧਰ ’ਤੇ ਵਿਚਾਰਿਆ ਜਾ ਰਿਹਾ ਹੈ। ਕੈਲੀਫੋਰਨੀਆ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਬਟਾਲਾ ਦਾ ਹੁਸਨਦੀਪ ਵੀ ਸ਼ਾਮਲ ਹੈ। ਇਹ ਦੋਵੇਂ ਮੁਲਜ਼ਮ ਪੰਜਾਬ ਪੁਲਿਸ ਨੂੰ ਲੋੜੀਂਦੇ ਹਨ। 


 


ਗੁਰਦਾਸਪੁਰ ਜ਼ਿਲ੍ਹੇ ਦੇ ਘੁਮਾਣ ਇਲਾਕੇ ਦਾ ਰਹਿਣ ਵਾਲਾ ਹੈ ਪਵਿੱਤਰ ਸਿੰਘ 


ਹਾਸਲ ਜਾਣਕਾਰੀ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਦੇ ਘੁਮਾਣ ਇਲਾਕੇ ਦਾ ਰਹਿਣ ਵਾਲਾ ਪਵਿੱਤਰ ਸਿੰਘ ਕਤਲ ਤੇ ਹਥਿਆਰਾਂ ਦੀ ਤਸਕਰੀ ਸਮੇਤ 8 ਅਪਰਾਧਕ ਮਾਮਲਿਆਂ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦਾ ਹੈ। ਉਹ ਪਵਿੱਤਰ ਚੌੜਾ ਗੈਂਗ ਦਾ ਮੁਖੀ ਮੰਨਿਆ ਜਾਂਦਾ ਹੈ, ਜੋ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਵਿਰੋਧੀ ਹੈ। ਪਵਿੱਤਰ ਸਿੰਘ ਖ਼ਿਲਾਫ਼ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੇ ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਕੇਸ ਦਰਜ ਹਨ। ਇਸੇ ਤਰ੍ਹਾਂ ਹੁਸਨਦੀਪ ਖ਼ਿਲਾਫ਼ ਤਿੰਨ ਅਪਰਾਧਕ ਮਾਮਲੇ ਦਰਜ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ