Punjab News : ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿੱਥੇ 17 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਪੁੱਤਰ ਲਛਮਣ ਸਿੰਘ ਵਜੋਂ ਹੋਈ ਹੈ ਜੋ ਕਿ 10 ਦਿਨ ਪਹਿਲਾਂ ਪੜ੍ਹਾਈ ਤੇ ਰੋਜ਼ੀ-ਰੋਟੀ ਦੀ ਭਾਲ 'ਚ ਕੈਨੇਡਾ ਗਿਆ ਸੀ। ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਜਗਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਜੀਤ ਸਿੰਘ 10 ਦਿਨ ਪਹਿਲਾਂ (14 ਜੁਲਾਈ 2023) ਹੀ ਕੈਨੇਡਾ ਗਿਆ ਸੀ ਪਰ ਉਸ ਨੂੰ ਕੀ ਪਤਾ ਸੀ ਕਿ ਕੈਨੇਡਾ ਵਿੱਚ ਉਸ ਦੀ ਮੌਤ ਉਸ ਦਾ ਇੰਤਜ਼ਾਰ ਕਰ ਰਹੀ ਹੈ। 


ਪਰਿਵਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਚਾਰ ਮਹੀਨੇ ਪਹਿਲਾਂ ਹੀ ਮ੍ਰਿਤਕ ਦੀ ਭੈਣ ਵੀ ਕੈਨੇਡਾ ਪੜ੍ਹਾਈ ਕਰਨ ਗਈ ਸੀ। ਜਿਸ ਤੋਂ ਬਾਅਦ ਜਗਜੀਤ ਸਿੰਘ ਨੂੰ ਵੀ ਕੈਨੇਡਾ ਭੇਜ ਦਿੱਤਾ ਗਿਆ। 


ਸਰਕਾਰ ਨੂੰ ਕੀਤੀ ਇਹ ਅਪੀਲ 


ਪੀੜਤ ਪਰਿਵਾਰ ਸਮੇਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਨੂੰ ਪਰਿਵਾਰ ਉੱਤੇ ਚੜ੍ਹੇ ਕਰਜ ਲਈ ਮਦਦ ਦੀ ਗੁਹਾਰ ਲਾਈ ਹੈ, ਤਾਂ ਕਿ ਪਿੱਛੇ ਰਹਿ ਰਿਹਾ ਪਰਿਵਾਰ ਨੂੰ ਕੁੱਝ ਰਾਹਤ ਮਿਲ ਸਕੇ ਤੇ ਉਹ ਆਪਣਾ ਪਾਲਣ-ਪੌਸ਼ਣ ਕਰ ਸਕੇ। ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰ ਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।   


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ