Punjab News : ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਓਥੇ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਰੋਜ਼ਾਨਾ ਖ਼ਬਰਾਂ ਸਾਹਮਣੇ ਆ ਰਹੀਆਂ ਹਨ। 


 

ਹੁਣ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਭਿਆਨਕ ਸੜਕ ਹਾਦਸੇ ਵਿਚ 17 ਸਾਲਾ ਸਿੱਖ ਨੌਜਵਾਨ ਦੀ ਮੌਤ ਹੋ ਗਈ ਹੈ। ਉਸ ਦੀ ਗੱਡੀ ਦਾ ਅਚਾਨਕ ਸੰਤੁਲਨ ਵਿਗੜ ਗਿਆ ਤੇ ਹਾਦਸਾ ਵਾਪਰ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਆਪਣੇ ਘਰ ਜਾ ਰਿਹਾ ਸੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਲੈਂਗਲੇ ਵਿਚ ਫਰੇਜ਼ਰ ਹਾਈਵੇਅ 'ਤੇ ਇਹ ਹਾਦਸਾ ਵਾਪਰ ਗਿਆ। 7 ਜਨਵਰੀ ਨੂੰ ਹੋਇਆ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖਚੇ ਉੱਡ ਗਏ। ਨੌਜਵਾਨ ਦੀ ਮਾਂ ਸਰਬਜੀਤ ਨੇ ਦੱਸਿਆ ਕਿ ਹਾਦਸੇ ਤੋਂ ਕੁਝ ਸਮਾਂ ਪਹਿਲਾਂ ਉਸ ਨੇ ਆਪਣੇ ਬੇਟੇ ਨਾਲ ਗੱਲ ਕੀਤੀ ਸੀ।

 


 

ਇਸ ਤੋਂ 2 ਦਿਨ ਪਹਿਲਾਂ ਫਿਰੋਜ਼ਪੁਰ ਦੇ ਜੰਪਪਲ 21 ਸਾਲਾ ਨੌਜਵਾਨ ਕੁਨਾਲ ਚੋਪੜਾ ਦੀ ਆਸਟਰੇਲੀਆ ਦੇ ਕੈਨਬਰਾ 'ਚ ਸੜਕ ਹਾਦਸੇ 'ਚ ਮੌਤ ਹੋ ਗਈ ਸੀ। ਕੁਨਾਲ ਫਿਰੋਜ਼ਪੁਰ ਸ਼ਹਿਰ ਦੇ ਸਾਧੂ ਚੰਦ ਚੌਂਕ ਦਾ ਰਹਿਣ ਵਾਲਾ ਸੀ। ਕੁਨਾਲ ਦੀ ਮੌਤ ਦੀ ਖਬਰ ਸੁਣ ਕੇ ਜਿਥੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ, ਉਥੇ ਫਿਰੋਜ਼ਪੁਰ ਚ ਸੋਗ ਦੀ ਲਹਿਰ ਹੈ। ਕੁਨਾਲ ਚੋਪੜਾ ਅਜੇ 8 ਮਹੀਨੇ ਪਹਿਲਾਂ ਹੀ ਵਿਦਿਆਰਥੀ ਵੀਜ਼ੇ ਉੱਤੇ ਆਸਟਰੇਲੀਆ ਗਿਆ ਸੀ। 10 ਤਰੀਕ ਨੂੰ ਸੜਕ ਹਾਦਸਾ ਹੋਇਆ ਸੀ ਅਤੇ ਅੱਜ ਤੱਕ ਲਾਸ਼ ਫਿਰੋਜ਼ਪੁਰ ਨਹੀਂ ਆਈ। ਪਰਿਵਾਰ ਨੇ ਕਰਜੇ ਦੀ ਪੰਡ ਚੁੱਕ ਕੇ ਪੁੱਤ ਆਸਟਰੇਲੀਆ ਭੇਜਿਆ ਸੀ।

 ਦੱਸ ਦੇਈਏ ਕਿ ਹਰ ਸਾਲ ਪੰਜਾਬ ਦੇ ਲੱਖਾਂ ਨੌਜਵਾਨ ਆਪਣੀ ਪੜ੍ਹਾਈ ਅਤੇ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ਾਂ ਦਾ ਰੁਖ ਕਰਦੇ ਹਨ। ਸਭ ਤੋਂ ਵੱਡੀ ਦੇਖਣ ਵਾਲੀ ਗੱਲ ਇਹ ਹੈ ਕਿ ਦੇਸ਼ ਵਿਚ ਜਿੰਨੇ ਵੀ ਵਿਦਿਆਰਥੀ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਨਾ ਚਾਹੁੰਦੇ ਹਨ ਉਨ੍ਹਾਂ ਵਿੱਚੋਂ 60 ਫੀਸਦ ਗਿਣਤੀ ਸਿਰਫ਼ ਪੰਜਾਬੀਆਂ ਦੀ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।