ਚੰਡੀਗੜ੍ਹ: 'ਵੰਦੇ ਭਾਰਤ' ਮਿਸ਼ਨ ਤਹਿਤ 177 ਭਾਰਤੀਆਂ ਨੂੰ ਲੈ ਕੇ ਕੁਵੈਤ ਤੋਂ ਇੱਕ ਫਲਾਈਟ ਚੰਡੀਗੜ੍ਹ ਪਹੁੰਚ ਗਈ ਹੈ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਅਥੋਰਟੀ ਵੱਲੋਂ ਕਿਹਾ ਗਿਆ ਹੈ ਕਿ ਸਾਰੇ ਯਾਤਰੀ ਸੂਬਾ ਸਰਕਾਰ ਦੇ ਪ੍ਰਤੀਨਿਧੀਆਂ ਦੀ ਦੇਖਰੇਖ 'ਚ ਆਪਣੇ ਜ਼ਿਲ੍ਹੇ 'ਚ ਪਹੁੰਚਣਗੇ, ਜਿੱਥੇ ਉਨ੍ਹਾਂ ਨੂੰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੁਆਰੰਟਾਈਨ ਕੀਤਾ ਜਾਵੇਗਾ।


ਦੱਸ ਦਈਏ ਕਿ ਇਹ ਵਿਦੇਸ਼ਾਂ ਵਿਚ ਫਸੇ ਭਾਰਤੀ ਨਾਗਰਿਕਾਂ ਨੂੰ ਵਿਦੇਸ਼ਾਂ ਵਿਚੋਂ ਬਾਹਰ ਕੱਢਣ ਲਈ ਕੇਂਦਰ ਸਰਕਾਰ ਦੇ ਵੰਦੇ ਭਾਰਤ ਮਿਸ਼ਨ ਦੇ ਤਹਿਤ ਚਲਾਈ ਨੌਂ ਫਲਾਈਟ ਅਤੇ ਕੁਵੈਤ ਤੋਂ ਦੂਜੀ ਫਲਾਈਟ ਹੈ। ਜਿਸ ‘ਚ 177 ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ ਹੈ।

ਇਸ ਫਲਾਈਟ ਰਾਹਾਂ ਵਾਪਸ ਆਉਣ ਵਾਲੇ ਯਾਤਰੀ ਜ਼ਿਆਦਾਤਰ ਪੰਜਾਬ, ਹਰਿਆਣਾ ਅਤੇ ਨੇੜਲੇ ਰਾਜਾਂ ਦੇ ਵੱਖ-ਵੱਖ ਹਿੱਸਿਆਂ ਨਾਲ ਸਬੰਧਤ ਹਨ। ਸਿਹਤ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸਿਹਤ ਅਧਿਕਾਰੀਆਂ ਨੇ ਸਖਤ ਸਾਵਧਾਨੀ ਵਰਤੀ ਅਤੇ ਯਾਤਰੀਆਂ ਨੇ ਸਮਾਜਿਕ ਦੂਰੀ ਬਣਾਈ ਰੱਖੀ।

ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਈ ਵੀ ਯਾਤਰੀ ਬੁਖਾਰ, ਖੰਘ, ਜ਼ੁਕਾਮ ਆਦਿ ਨਾਲ ਪੀੜਤ ਨਹੀਂ ਸੀ ਜੋ ਕੋਰੋਨਵਾਇਰਸ ਲਈ ਸੰਕੇਤਕ ਹਨ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904