Punjab Breaking News Live 9 May: ਖੇਤਾਂ ਵਿੱਚ ਪਾਣੀ ਪੀਣ ਤੋਂ ਬਾਅਦ ਗੁੱਜਰਾਂ ਦੀਆਂ 18 ਮੱਝਾਂ ਦੀ ਮੌਤ, ਹੰਸ ਰਾਜ ਹੰਸ ਫਰੀਦਕੋਟ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ, ਪੰਜਾਬ ਵਿੱਚ ਲੋਕ ਗਰਮੀ ਤੋਂ ਪਰੇਸ਼ਾਨ

Punjab Breaking News Live 9 May: ਖੇਤਾਂ ਵਿੱਚ ਪਾਣੀ ਪੀਣ ਤੋਂ ਬਾਅਦ ਗੁੱਜਰਾਂ ਦੀਆਂ 18 ਮੱਝਾਂ ਦੀ ਮੌਤ, ਹੰਸ ਰਾਜ ਹੰਸ ਫਰੀਦਕੋਟ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ, ਪੰਜਾਬ ਵਿੱਚ ਲੋਕ ਗਰਮੀ ਤੋਂ ਪਰੇਸ਼ਾਨ

ABP Sanjha Last Updated: 09 May 2024 12:39 PM
Lok sabha Election: ਹਰਦੀਪ ਸਿੰਘ ਬੁਟਰੇਲਾ ਸਾਥੀਆਂ ਸਮੇਤ ਆਪ 'ਚ ਸ਼ਾਮਲ, ਬੀਤੇ ਦਿਨੀਂ ਛੱਡੀ ਅਕਾਲੀ ਦਲ ਦੀ ਉਮੀਦਵਾਰੀ ਤੇ ਪਾਰਟੀ

Chandigarh News: ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਸਾਬਕਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਦੱਸ ਦਈਏ ਕਿ ਬੁਟਰੇਲਾ ਚੰਡੀਗੜ੍ਹ ਤੋਂ 3 ਵਾਰ ਕੌਂਸਲਰ ਤੇ ਇੱਕ ਵਾਰ ਡਿਪਟੀ ਮੇਅਰ ਰਹਿ ਚੁੱਕੇ ਹਨ। ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਉੱਤੇ ਬੁਟਰੇਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

Patiala News: ਕਿਸਾਨਾਂ ਅਤੇ ਅਧਿਕਾਰੀਆਂ ਵਿਚਾਲੇ ਹੋਇਆ ਸਮਝੌਤਾ, ਅੱਜ ਹੋਵੇਗਾ ਕਿਸਾਨ ਦਾ ਪੋਸਟਮਾਰਟਮ

Punjab News: ਬੀਤੇ ਦਿਨੀਂ ਹਲਕਾ ਘਨੌਰ ਦੇ ਪਿੰਡ ਸੇਹਰਾ ਵਿੱਚ ਭਾਜਪਾ ਉਮੀਦਵਾਰ ਮਹਾਰਾਣੀ ਪਰਨੀਤ ਕੌਰ ਦਾ ਵਿਰੋਧ ਕਰਨ ਵੇਲੇ ਇੱਕ ਕਿਸਾਨ  ਸੁਰਿੰਦਰ ਪਾਲ ਦੀ ਮੌਤ ਹੋ ਗਈ ਸੀ। ਮ੍ਰਿਤਕ ਕਿਸਾਨ ਸੁਰਿੰਦਰ ਪਾਲ ਸਿੰਘ ਆਕੜੀ ਪਿੰਡ ਦੇ ਰਹਿਣ ਵਾਲੇ ਸਨ। ਜਿਨ੍ਹਾਂ ਦੀ ਉਮਰ 62 ਸਾਲ ਦੇ ਕਰੀਬ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ, ਪਰਿਵਾਰਿਕ ਮੈਂਬਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਕੁਝ ਮੰਗਾਂ ਰੱਖੀਆਂ ਗਈਆਂ ਸਨ। ਇਨ੍ਹਾਂ ਵਿੱਚ ਮ੍ਰਿਤਕ ਕਿਸਾਨ ਸੁਰਿੰਦਰ ਪਾਲ ਸਿੰਘ ਆਕੜੀ ਦੇ ਪਰਿਵਾਰ ਨੂੰ ਉਚਿਤ ਮੁਆਵਜ਼ਾ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਸਮੇਤ ਮੁਲਜ਼ਮ ਦੀ ਗ੍ਰਿਫਤਾਰੀ ਬਾਰੇ ਕਿਹਾ ਗਿਆ ਸੀ। ਇਸ ਨੂੰ ਲੈ ਕੇ ਕੁਝ ਦਿਨ ਪਹਿਲਾਂ ਸਹਿਮਤੀ ਬਣਦੀ ਹੋਈ ਨਜ਼ਰ ਨਹੀਂ ਆ ਰਹੀ ਸੀ ਪਰ ਹੁਣ ਪ੍ਰਸ਼ਾਸਨ ਅਤੇ ਮ੍ਰਿਤਕ ਪਰਿਵਾਰ ਸਮੇਤ ਕਿਸਾਨ ਯੂਨੀਅਨਾਂ ਵਿੱਚ ਐਫਆਈਆਰ ਵਿੱਚ ਦਰਜ ਮੁਲਜਮ ਹਰਵਿੰਦਰ ਹਰਪਾਲਪੁਰ ਦੀ ਗ੍ਰਿਫਤਾਰੀ ਅਤੇ ਸਰਕਾਰੀ ਨੌਕਰੀ ਨੂੰ ਲੈ ਕੇ ਸਹਿਮਤੀ ਬਣ ਚੁੱਕੀ ਹੈ। ਇਸ ਤੋਂ ਬਾਅਦ ਅੱਜ ਮ੍ਰਿਤਕ ਕਿਸਾਨ ਸੁਰਿੰਦਰ ਪਾਲ ਸਿੰਘ ਆਕੜੀ ਦਾ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਜਾਵੇਗਾ।


Gurdaspur News: ਬਹਾਦਰੀ ਦੇ ਮਾਮਲੇ 'ਚ ਪੰਜਾਬ ਦੀਆਂ ਮੁਟਿਆਰਾਂ ਵੀ ਨਹੀਂ ਘੱਟ! ਹਥਿਆਰਬੰਦ ਲੁਟੇਰਿਆਂ ਨਾਲ ਭਿੜ ਗਈ ਕੁੜੀ

Gurdaspur News: ਬਹਾਦਰੀ ਦੇ ਮਾਮਲੇ ਵਿੱਚ ਪੰਜਾਬ ਦੇ ਗੱਭਰੂ ਹੀ ਨਹੀਂ ਸਗੋਂ ਮੁਟਿਆਰਾਂ ਵੀ ਕਿਸੇ ਘੱਟ ਨਹੀਂ। ਇਸ ਦੀ ਤਾਜ਼ਾ ਮਿਸਾਲ ਗੁਰਦਾਸਪੁਰ ਵਿੱਚ ਵੇਖਣ ਨੂੰ ਮਿਲੀ। ਇੱਥੇ ਇੱਕ ਲੜਕੀ ਹਥਿਆਰਬੰਦ ਲੁਟੇਰਿਆਂ ਨਾਲ ਭਿੜ ਗਈ। ਉਸ ਦੀ ਬਹਾਦਰੀ ਕਰਕੇ ਦੋ ਲੁਟੇਰੇ ਪਿਸਤੌਲ ਸਣੇ ਪੁਲਿਸ ਦੀ ਗ੍ਰਿਫਤ ਵਿੱਚ ਪਹੁੰਚ ਗਏ। zvx  ਦਰਅਸਲ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਨੱਤ ਨਜ਼ਦੀਕ ਸਕੂਟਰੀ 'ਤੇ ਜਾ ਰਹੇ ਮਾਮਾ-ਭਣੇਵੀਂ ਨੂੰ ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਲੁੱਟਣ ਦੀ ਕੋਸ਼ਿਸ਼ ਕੀਤੀ, ਪਰ ਲੜਕੀ ਦਲੇਰੀ ਦਿਖਾਉਂਦਿਆਂ ਲੁਟੇਰਿਆਂ ਨਾਲ ਹੱਥੋ ਪਾਈ ਹੋ ਗਈ।

ਅਕਾਲੀ ਲੀਡਰ 'ਤੇ ਜਾਨਲੇਵਾ ਹਮਲਾ ਕਰਵਾਉਣ ਵਾਲੇ ਵੀ ਅਕਾਲੀ ਹੀ ਨਿਕਲੇ? ਗ੍ਰਿਫਤਾਰ ਨੌਜਵਾਨਾਂ ਨੇ ਖੋਲ੍ਹੀ ਸਾਰੀ ਪੋਲ

Fatehgarh Sahib News: ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ 'ਤੇ ਹੋਏ ਹਮਲੇ ਦੀਆਂ ਕੜੀਆਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। 28 ਅਪਰੈਲ ਨੂੰ ਵਾਪਰੀ ਇਸ ਘਟਨਾ ਵਿੱਚ ਬੱਸੀ ਪਠਾਣਾ ਪੁਲਿਸ ਨੇ ਸੀਨੀਅਰ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਇਹ ਕਾਰਵਾਈ ਹਾਸਲ ਸਬੂਤਾਂ ਤੇ ਸਰਕਾਰੀ ਗਵਾਹ ਬਣੇ ਦੋ ਨੌਜਵਾਨਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ ਕੀਤੀ ਹੈ। 

Crime News: ਸ਼ਰਮਨਾਕ ਕਾਰਾ! ਪਿਓ ਨੇ ਧੀ ਦਾ ਕੀਤਾ ਬਲਾਤਕਾਰ, ਫਿਰ ਭਰਾ ਅਤੇ ਮਾਸੜ ਨੇ ਵੀ ਨਹੀਂ ਛੱਡੀ ਕੋਈ ਕਸਰ

Crime News: ਗੁਰੂਹਰਸਹਾਏ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ 15 ਸਾਲ ਦੀ ਨਾਬਾਲਗ ਨਾਲ ਪਿਓ, ਭਰਾ ਅਤੇ ਮਾਸਣ ਨੇ ਦਰਿੰਦਗੀ ਭਰਿਆ ਕਾਰਾ ਕੀਤਾ ਹੈ। ਉਸ ਨੇ ਆਪਣੇ ਪਿਓ ਸਮੇਤ ਇਨ੍ਹਾਂ 'ਤੇ ਗਲਤ ਕੰਮ ਕਰਨ ਦੇ ਦੋਸ਼ ਲਾਏ ਹਨ। ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਆਈਪੀਸੀ ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।

ਪਿਛੋਕੜ

Punjab Breaking News Live 9 May: ਸੰਗਰੂਰ ਦੇ ਕਪਿਆਲ ਪਿੰਡ ਵਿੱਚ ਖੇਤਾਂ ਵਿੱਚ ਪਾਣੀ ਪੀਣ ਤੋਂ ਬਾਅਦ ਗੁੱਜਰਾਂ ਦੀਆਂ 18 ਮੱਝਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਗੁੱਜਰ ਪਰਿਵਾਰ ਖੇਤ ਖਾਲੀ ਹੋਣ ਤੋਂ ਬਾਅਦ ਖੇਤਾਂ ਵਿੱਚ ਮੱਝਾਂ ਚਰਾਉਣ ਲੈ ਕੇ ਗਿਆ ਸੀ।


Sangrur News: ਵੱਡੀ ਖ਼ਬਰ! ਖੇਤਾਂ 'ਚ ਪਾਣੀ ਪੀਣ ਤੋਂ ਬਾਅਦ 18 ਮੱਝਾਂ ਦੀ ਹੋਈ ਮੌਤ


ਪੰਜਾਬ ਵਿੱਚ ਲੋਕ ਗਰਮੀ ਤੋਂ ਪਰੇਸ਼ਾਨ


Punjab Weather Update: ਪੰਜਾਬ ਵਿੱਚ ਇਨ੍ਹੀਂ ਦਿਨੀਂ ਗਰਮੀ ਲੋਕਾਂ ਨੂੰ ਖੂਬ ਪ੍ਰਭਾਵਿਤ ਕਰ ਰਹੀ ਹੈ। ਕੜਾਕੇ ਦੀ ਧੁੱਪ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਇਸ ਦੌਰਾਨ ਲੁਧਿਆਣਾ ਵਿੱਚ ਤਾਪਮਾਨ 43 ਡਿਗਰੀ ਤੱਕ ਪਹੁੰਚ ਗਿਆ ਹੈ। ਮਈ ਮਹੀਨੇ ਵਿੱਚ ਤਾਪਮਾਨ ਵਿੱਚ ਹੋਇਆ ਇਹ ਵਾਧਾ ਸਾਫ਼ ਦਰਸਾਉਂਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧੇਗੀ। ਪਿਛਲੇ 13 ਸਾਲਾਂ 'ਚ ਪਹਿਲੀ ਵਾਰ ਮਈ ਦੇ ਪਹਿਲੇ ਹਫ਼ਤੇ ਹੀ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ।


Punjab Weather: ਪੰਜਾਬ 'ਚ ਗਰਮੀ ਦਾ ਕਹਿਰ, ਮਈ ਮਹੀਨੇ ਟੁੱਟਿਆ 13 ਸਾਲ ਦਾ ਰਿਕਾਰਡ, ਤਾਪਮਾਨ 43 ਡਿਗਰੀ ਤੋਂ ਪਾਰ


ਹੰਸ ਰਾਜ ਹੰਸ ਫਰੀਦਕੋਟ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ


Hans Raj Hans Nomination: ਅੱਜ ਵੀਰਵਾਰ ਨੂੰ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਫਰੀਦਕੋਟ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਰਹਿਣਗੇ। ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌੜ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਸੀ। ਪੰਜਾਬ ਵਿੱਚ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ। ਉੱਥੇ ਹੀ ਅੱਜ ਹੰਸ ਰਾਜ ਹੰਸ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਤਾਂ ਉੱਥੇ ਹੀ 10 ਮਈ ਭਾਵ ਕਿ ਭਲਕੇ ਛੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। 


ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨਾਮਜ਼ਦਗੀ ਕਰਨਗੇ ਦਾਖ਼ਲ, ਦੇਖੋ ਪੂਰੀ ਲਿਸਟ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.