ਆਪ ਦੇ ਵਿਧਾਇਕ ਹੀ ਨਹੀਂ ਮੰਨ ਰਹੇ ਵਿਧਾਨ ਸਭਾ ਦਾ ਕਾਨੂੰਨ, 31 ਜਨਵਰੀ ਤੱਕ ਦਾ ਦਿੱਤਾ ਸੀ ਸਮਾ, ਜਾਣੋ ਮਾਮਲਾ
ਸੱਤਾ ਧਾਰੀ ਧਿਰ ਦੇ 11 ਵਿਧਾਇਕ ਹਨ ਤੇ ਵਿਰੋਧ ਧਿਰ ਕਾਂਗਰਸ ਦੇ 5 ਤੇ ਸ਼੍ਰੋਮਣੀ ਅਕਾਲੀ ਦਲ ਦੇ 2 ਵਿਧਾਇਕ ਹਨ ਜਿਨ੍ਹਾਂ ਨੇ ਅਜੇ ਤੱਕ ਆਪਣੀ ਜਾਣਕਾਰੀ ਵਿਧਾਨ ਸਭਾ ਨਾਲ ਸਾਂਝੀ ਨਹੀਂ ਕੀਤੀ ਹੈ।
Punjab News: ਪੰਜਾਬ ਵਿਧਾਨ ਸਭਾ ਵੱਲੋਂ ਵਿਧਾਇਕਾਂ ਨੂੰ 31 ਜਨਵਰੀ 2023 ਤੱਕ ਆਪਣੀ ਜਾਇਦਾਦ ਦੇ ਵੇਰਵਾ ਵਿਧਾਨ ਸਭਾ ਨੂੰ ਦੇਣ ਲਈ ਕਿਹਾ ਗਿਆ ਸੀ ਪਰ ਇਸ ਦੌਰਾਨ 18 ਵਿਧਾਇਕ ਇਹੋ ਜਿਹੇ ਸਾਹਮਣੇ ਆਏ ਹਨ ਜਿਨ੍ਹਾਂ ਨੇ ਅਜੇ ਤੱਕ ਵਿਧਾਨ ਸਭਾ ਦੇ ਕਾਨੂੰਨ ਦੇ ਅੱਖੋ-ਪਰੋਖੇ ਕਰਕੇ ਜਾਇਦਾਦ ਦਾ ਵੇਰਵਾ ਨਹੀਂ ਦਿੱਤਾ ਹੈ।
ਜ਼ਿਕਰ ਕਰ ਦਈਏ ਕਿ ਇਸ ਵਿੱਚ ਸੱਤਾ ਧਾਰੀ ਧਿਰ ਦੇ 11 ਵਿਧਾਇਕ ਹਨ ਤੇ ਵਿਰੋਧ ਧਿਰ ਕਾਂਗਰਸ ਦੇ 5 ਤੇ ਸ਼੍ਰੋਮਣੀ ਅਕਾਲੀ ਦਲ ਦੇ 2 ਵਿਧਾਇਕ ਹਨ ਜਿਨ੍ਹਾਂ ਨੇ ਅਜੇ ਤੱਕ ਆਪਣੀ ਜਾਣਕਾਰੀ ਵਿਧਾਨ ਸਭਾ ਨਾਲ ਸਾਂਝੀ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ:ਪੰਜਾਬ 'ਚ ਹੁਣ Online ਹੋਵੇਗੀ ਰੇਤ ਦੀ ਵਿਕਰੀ, CM ਭਗਵੰਤ ਮਾਨ ਨੇ ਲੋਕਾਂ ਨੂੰ ਸਮਰਪਿਤ ਕੀਤੀਆਂ 16 ਨਵੀਆਂ ਖੱਡਾਂ
ਦੱਸ ਦਈਏ ਕਿ ਇਨ੍ਹਾਂ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਨਪ੍ਰੀਤ ਸਿੰਘ ਇਯਾਲੀ ਤੇ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਦਾ ਨਾਂਅ ਸ਼ਾਮਲ ਹੈ।
ਇਸ ਤੋਂ ਇਲਾਵਾ ਸਾਬਕਾ ਮੰਤਰੀ ਪ੍ਰਗਟ ਸਿੰਘ, ਸੁੱਖ ਸਰਕਾਰੀਆ, ਤ੍ਰਿਪਤ ਰਾਜਿੰਦਰ ਸਿੰਗ ਬਾਜਵਾ ਤੇ ਅਰੁਣਾ ਚੌਧਰੀ ਨੇ ਵੀ ਹਾਲੇ ਤੱਕ ਜਾਣਕਾਰੀ ਨਹੀਂ ਦਿੱਤੀ।
ਜਾਇਦਾਦ ਦਾ ਵੇਰਵਾ ਦੇ ਚੁੱਕੇ ਵਿਧਾਇਕਾਂ ਦੀ ਸੂਚੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ