Punjab News: ਬਠਿੰਡਾ ਅਤੇ ਲੁਧਿਆਣਾ ਤੋਂ ਦਿੱਲੀ ਲਈ ਉੱਡਣਗੇ ਜਹਾਜ਼, ਕੇਂਦਰ ਨੇ ਲਿਆ ਫ਼ੈਸਲਾ, ਬਾਦਲ ਨੇ ਕੀਤੀ ਸ਼ਲਾਘਾ
ਬਾਦਲ ਨੇ ਕਿਹਾ ਕਿ ਬਠਿੰਡਾ-ਦਿੱਲੀ-ਬਠਿੰਡਾ ਰੂਟ 'ਤੇ ਤਿੰਨ ਸਾਲ ਦਾ ਨਿਰਧਾਰਤ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਮਾਰਚ 2020 ਵਿੱਚ ਬੰਦ ਕਰ ਦਿੱਤਾ ਗਿਆ ਸੀ ਅਤੇ ਵਪਾਰੀਆਂ ਅਤੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਸਮੇਤ ਹੋਰਨਾਂ ਵੱਲੋਂ ਸੇਵਾ ਨੂੰ ਮੁੜ ਸ਼ੁਰੂ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ ਸੀ।
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਡਾਨ ਰੀਜਨਲ ਕਨੈਕਟੀਵਿਟੀ ਸਕੀਮ (ਆਰਸੀਐਸ) ਤਹਿਤ 19 ਸੀਟਾਂ ਵਾਲੇ ਜਹਾਜ਼ ਰਾਹੀਂ ਬਠਿੰਡਾ ਅਤੇ ਲੁਧਿਆਣਾ ਨੂੰ ਦਿੱਲੀ ਨਾਲ ਜੋੜਨ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਲੋਕ ਸਭਾ ਵਿੱਚ ਇੱਕ ਸਵਾਲ ਰਾਹੀਂ ਇਹ ਮੁੱਦਾ ਉਠਾਇਆ, ਜਿਸ ਦਾ ਜਵਾਬ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਨੇ ਦਿੱਤਾ।
The civil aviation ministry decision to connect Bathinda & Ludhiana to Delhi through a 19-seat aircraft under the “UDAN” scheme which was revealed after I posed a question in this regard in parliament is most welcome. People of Bathinda, including businessmen & central government… pic.twitter.com/N7mTgTggoI
— Sukhbir Singh Badal (@officeofssbadal) August 11, 2023
ਬਾਦਲ ਨੇ ਕਿਹਾ ਕਿ ਬਠਿੰਡਾ-ਦਿੱਲੀ-ਬਠਿੰਡਾ ਰੂਟ 'ਤੇ ਤਿੰਨ ਸਾਲ ਦਾ ਨਿਰਧਾਰਤ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਮਾਰਚ 2020 ਵਿੱਚ ਬੰਦ ਕਰ ਦਿੱਤਾ ਗਿਆ ਸੀ ਅਤੇ ਵਪਾਰੀਆਂ ਅਤੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਸਮੇਤ ਹੋਰਨਾਂ ਵੱਲੋਂ ਸੇਵਾ ਨੂੰ ਮੁੜ ਸ਼ੁਰੂ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ ਸੀ। ਬਾਦਲ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਵੱਲੋਂ ਆਦਮਪੁਰ ਤੋਂ ਹਿੰਡਨ, ਨਾਂਦੇੜ, ਕੋਲਕਾਤਾ, ਗੋਆ ਅਤੇ ਬੈਂਗਲੁਰੂ ਨੂੰ ਜੋੜਨ ਵਾਲੇ ਰੂਟਾਂ ਨੂੰ ਮਨਜ਼ੂਰੀ ਦੇਣ ਦੇ ਫੈਸਲੇ ਦਾ ਵੀ ਸਵਾਗਤ ਕੀਤਾ।
ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਲੰਬੇ ਸਮੇਂ ਤੋਂ ਮੰਗ ਸੀ ਕਿਉਂਕਿ ਆਦਮਪੁਰ ਤੋਂ ਦਿੱਲੀ, ਮੁੰਬਈ ਅਤੇ ਜੈਪੁਰ ਨੂੰ ਜੋੜਨ ਵਾਲੇ ਰੂਟ 2018 ਵਿੱਚ ਸ਼ੁਰੂ ਕੀਤੇ ਗਏ ਸਨ ਪਰ ਤਿੰਨ ਸਾਲਾਂ ਬਾਅਦ ਬੰਦ ਕਰ ਦਿੱਤੇ ਗਏ ਸਨ।