ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਤੀਜੇ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਹ ਹਰਿਆਣਾ ਦਾ ਰਹਿਣ ਵਾਲਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਐਤਵਾਰ ਰਾਤ ਨੂੰ ਦਿੱਲੀ ਦੇ ਕਸ਼ਮੀਰੇ ਗੇਟ ਤੋਂ ਉਸ ਨੂੰ ਗ੍ਰਿਫ਼ਤਾਰ ਕੀਤਾ।


ਕਤਲ ਦੇ ਸਮੇਂ ਸਿਰਫ 19 ਸਾਲਾ ਅੰਕਿਤ ਸੇਰਸਾ ਨੇ ਮੂਸੇਵਾਲਾ ਨੂੰ ਦੋਵੇਂ ਹੱਥਾਂ ਵਿੱਚ ਬੰਦੂਕ ਨਾਲ ਗੋਲੀ ਮਾਰ ਦਿੱਤੀ ਸੀ। ਇਹ ਉਸਦਾ ਪਹਿਲਾ ਕਤਲ ਸੀ। ਕਤਲ ਦੇ ਸਮੇਂ ਉਹ ਮੂਸੇਵਾਲਾ ਦੇ ਸਭ ਤੋਂ ਨੇੜੇ ਸੀ। ਇੰਨਾ ਹੀ ਨਹੀਂ ਉਸ ਨੇ ਇਕ ਫੋਟੋ ਵੀ ਖਿਚਵਾਈ, ਜਿਸ ਵਿਚ ਗੋਲੀ ਨਾਲ ਸਿੱਧੂ ਮੂਸੇਵਾਲਾ ਲਿਖਿਆ ਹੋਇਆ ਹੈ।


ਪੰਜਾਬ ਪੁਲਿਸ ਨੇ ਸੋਮਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਦੋ ਮੁਕੱਦਮੇ ਸਮੇਤ ਚਾਰ ਵਿਅਕਤੀਆਂ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਨੇ ਪ੍ਰਿਆਵਰਤ ਉਰਫ਼ ਫ਼ੌਜੀ (ਮੁੱਖ ਸ਼ੂਟਰ), ਕਸ਼ਿਸ਼ ਉਰਫ਼ ਕੁਲਦੀਪ (ਸ਼ੂਟਰ), ਦੀਪਕ ਉਰਫ਼ ਟੀਨੂੰ (ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਕਰੀਬੀ) ਅਤੇ ਕੇਸ਼ਵ ਕੁਮਾਰ (ਇੱਕ ਜਿਸ ਨੇ ਮੁੱਖ ਸ਼ੂਟਰਾਂ ਨੂੰ ਵਾਹਨ ਮੁਹੱਈਆ ਕਰਵਾਏ ਅਤੇ ਭੱਜਣ ਵਿੱਚ ਮਦਦ ਕੀਤੀ) ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।


ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਚਾਰ ਹੋਰ ਮੁਲਜ਼ਮਾਂ ਦਾ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇੱਕ ਦਿਨ ਦਾ ਟਰਾਂਜਿਟ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਸ ਤੋਂ ਬਾਅਦ ਦੇਰ ਰਾਤ ਕਰੀਬ 3-50 ਵਜੇ ਪੁਲਿਸ ਮਾਨਸਾ ਪਹੁੰਚੀ।


ਜਿਥੇ ਇਹਨਾਂ ਚਾਰਾਂ ਨੂੰ ਸੀਆਈਏ ਸਟਾਫ਼ ਵਿੱਚ ਰੱਖਿਆ ਗਿਆ ਹੈ। ਸਵੇਰੇ ਮੈਡੀਕਲ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਟਰਾਂਜ਼ਿਟ ਰਿਮਾਂਡ 'ਤੇ ਪ੍ਰਿਆਵਰਤ ਫੌਜੀ, ਕੇਸ਼ਵ, ਕਸ਼ਿਸ਼ ਤੇ ਦੀਪਕ ਟੀਨੂੰ ਨੂੰ ਲਿਆ ਹੈ। ਰਾਤ ਨੂੰ ਦਿੱਲੀ ਤੋਂ ਮਾਨਸਾ ਲਿਆਂਦਾ ਗਿਆ ਹੈ। ਮੰਗਲਵਾਰ ਨੂੰ ਮਾਨਸਾ ਕੋਰਟ 'ਚ ਪੇਸ਼ ਕਰ ਕੇ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ।


ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਖਤ ਯਤਨਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋ ਸੂਟਰਾਂ ਸਮੇਤ ਚਾਰ ਵਿਅਕਤੀਆਂ ਦਾ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ