ਲੁਧਿਆਣਾ: ਤਿੰਨ ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ 1984 ਦੰਗਾ ਪੀੜਤ ਆਪਣੀਆਂ ਮੰਗਾਂ ਨੂੰ ਲੈ ਕੇ ਨਵੀਂ ਕਚਿਹਰੀ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਸਾੜਨ ਲਈ ਇਕੱਠੇ ਹੋਏ। ਉਨ੍ਹਾਂ ਧਮਕੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾਲ ਮੰਨੀਆ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਰੋਜ਼ਾਨਾ ਇੱਕ ਦੰਗਾ ਪੀੜਤ ਮਹਿਲਾ ਆਤਮਦਾਹ ਕਰੇਗੀ।











ਦੰਗਾ ਪੀੜਤਾਂ ਨੇ ਕਿਹਾ ਕਿ ਸਿੱਖ ਕਤਲੇਆਮ ਨੂੰ ਤਕਰੀਬਨ 32 ਸਾਲ ਹੋ ਗਏ ਹਨ। ਪੰਜਾਬ-ਹਰਿਆਣਾ ਹਾਈਕੋਰਟ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਸਰਕਾਰ ਰਹਿਣ ਲਈ ਘਰ ਮੁਹੱਈਆ ਕਰਵਾਏ ਪਰ ਘਰ ਵੀ ਨਹੀਂ ਮਿਲੇ। ਸਰਕਾਰ ਨੇ ਨਾ ਤਾਂ ਦੰਗਾ ਪੀੜਤਾਂ ਨੂੰ ਨੌਕਰੀ ਦਿੱਤੀ ਹੈ ਤੇ ਨਾ ਹੀ ਰੁਜ਼ਗਾਰ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਣਗੀਆ, ਇਹ ਪ੍ਰਦਰਸ਼ਨ ਇਸ ਤਰ੍ਹਾਂ ਹੀ ਜਾਰੀ ਰਹੇਗਾ।