ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਜੁੜੇ 1988 ਰੋਡਰੇਜ ਮਾਮਲੇ ਦੀ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਫਿਲਹਾਲ ਅਦਾਲਤ ਨੇ ਮਾਮਲੇ ਦੀ ਸੁਣਵਾਈ 25 ਫਰਵਰੀ ਲਈ ਮੁਲਤਵੀ ਕਰ ਦਿੱਤੀ ਹੈ।ਵੀਰਵਾਰ ਨੂੰ 34 ਸਾਲ ਪੁਰਾਣੇ ਰੋਡਰੇਜ ਮਾਮਲੇ 'ਚ ਸਜ਼ਾ ਵਧਾਉਣ ਦੀ ਮੰਗ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ।ਜਾਣਕਾਰੀ ਮੁਤਾਬਕ ਸਿੱਧੂ ਆਪਣੇ ਲਈ ਅਰਦਾਸ ਕਰਨ ਵੈਸ਼ਨੋ ਦੇਵੀ ਵੀ ਪੁੱਜੇ ਸੀ।
ਮਾਮਲੇ ਦੀ ਗੱਲ ਕਰੀਏ ਤਾਂ ਇਹ 34 ਸਾਲ ਪੁਰਾਣਾ ਮਾਮਲਾ ਹੈ, ਜਿਸ ਵਿੱਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਸਿਰਫ਼ 1000 ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਹੁਣ ਇਹ ਸਜ਼ਾ ਵਧ ਸਕਦੀ ਹੈ। ਸਤੰਬਰ 2018 'ਚ ਅਦਾਲਤ ਨੇ ਸਜ਼ਾ 'ਤੇ ਮੁੜ ਵਿਚਾਰ ਕਰਨ ਦੀ ਮੰਗ ਨੂੰ ਸਵੀਕਾਰ ਕਰ ਲਿਆ ਸੀ। 1988 ਵਿੱਚ ਪੰਜਾਬ ਦੇ ਪਟਿਆਲਾ ਵਿੱਚ ਵਾਪਰੀ ਇਸ ਘਟਨਾ ਵਿੱਚ ਗੁਰਨਾਮ ਸਿੰਘ ਨਾਂ ਦਾ ਵਿਅਕਤੀ ਮਾਰਿਆ ਗਿਆ ਸੀ।
ਸਿੱਧੂ ਅਤੇ ਉਸਦੇ ਦੋਸਤ ਕੰਵਰ ਸਿੰਘ ਸੰਧੂ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਗੈਰ ਇਰਾਦਤਨ ਕਤਲ ਹੋਣ ਦੇ ਦੋਸ਼ ਵਿੱਚ ਦੋਸ਼ੀ ਠਹਿਰਾਇਆ ਸੀ ਅਤੇ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਪਰ ਜੁਲਾਈ 2018 ਵਿੱਚ ਸੁਪਰੀਮ ਕੋਰਟ ਨੇ ਸੰਧੂ ਨੂੰ ਪੂਰੀ ਤਰ੍ਹਾਂ ਬਰੀ ਕਰ ਦਿੱਤਾ ਸੀ। ਜਦੋਂ ਕਿ ਸਿੱਧੂ ਨੂੰ ਸਿਰਫ਼ ਕੁੱਟਮਾਰ ਦਾ ਦੋਸ਼ੀ ਠਹਿਰਾਇਆ ਅਤੇ ਇੱਕ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਿੱਤੀ ਸੀ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ