ਪੜਚੋਲ ਕਰੋ

Fake Police Encounter: ਪੰਜਾਬ ਪੁਲਿਸ ਦਾ ਕਰੂਰ ਚਿਹਰਾ ਬੇਨਕਾਬ! ਅੱਤਵਾਦੀ ਕਹਿ ਕੇ ਮਾਰ ਸੁੱਟੇ ਦੋ ਸਿੱਖ ਮੁੰਡੇ

Fake Police Encounter: ਪੰਜਾਬ ਵਿੱਚ ਅੱਤਵਾਦੀ ਕਹਿ ਕੇ ਝੂਠੇ ਪੁਲਿਸ ਮੁਕਾਬਲੇ ਦਾ 32 ਸਾਲਾਂ ਬਾਅਦ ਇੱਕ ਹੋਰ ਸੱਚ ਸਾਹਮਣੇ ਆਇਆ ਹੈ। ਲੰਬੀ ਕਾਨੂੰਨੀ ਲੜਾਈ ਲੜਨ ਤੋਂ ਬਾਅਦ ਆਖਰ ਦੋਸ਼ੀ ਪੁਲਿਸ ਅਫਸਰ ਸਿਲਾਖਾਂ ਪਿੱਛੇ ਪਹੁੰਚ ਗਏ ਹਨ।

Fake Police Encounter: ਪੰਜਾਬ ਵਿੱਚ ਅੱਤਵਾਦੀ ਕਹਿ ਕੇ ਝੂਠੇ ਪੁਲਿਸ ਮੁਕਾਬਲੇ ਦਾ 32 ਸਾਲਾਂ ਬਾਅਦ ਇੱਕ ਹੋਰ ਸੱਚ ਸਾਹਮਣੇ ਆਇਆ ਹੈ। ਲੰਬੀ ਕਾਨੂੰਨੀ ਲੜਾਈ ਲੜਨ ਤੋਂ ਬਾਅਦ ਆਖਰ ਦੋਸ਼ੀ ਪੁਲਿਸ ਅਫਸਰ ਸਿਲਾਖਾਂ ਪਿੱਛੇ ਪਹੁੰਚ ਗਏ ਹਨ। ਇਹ ਮਾਮਲਾ ਅੰਮ੍ਰਿਤਸਰ ਦਾ ਜਿੱਥੇ ਪੁਲਿਸ ਨੇ ਦੋ ਨੌਜਵਾਨਾਂ ਬਲਦੇਵ ਸਿੰਘ ਦੇਬਾ ਤੇ ਲਖਵਿੰਦਰ ਸਿੰਘ ਨੂੰ ਅੱਤਵਾਦੀ ਕਹਿ ਕੇ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰ ਮੁਕਾਇਆ ਸੀ। ਅਦਾਲਤ ਨੇ ਮਜੀਠਾ ਥਾਣੇ ਦੇ ਸਾਬਕਾ ਐਸਐਚਓ ਗੁਰਭਿੰਦਰ ਸਿੰਘ ਤੇ ਏਐਸਆਈ ਪ੍ਰਸ਼ੋਤਮ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਦਰਅਸਲ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 32 ਸਾਲ ਪੁਰਾਣੇ ਝੂਠੇ ਪੁਲਿਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਮਜੀਠਾ ਥਾਣੇ ਦੇ ਸਾਬਕਾ ਐਸਐਚਓ ਗੁਰਭਿੰਦਰ ਸਿੰਘ ਤੇ ਏਐਸਆਈ ਪ੍ਰਸ਼ੋਤਮ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਤੇ 2-2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਾਬਕਾ ਐੱਸਐੱਚਓ ਤੇ ਥਾਣੇਦਾਰ ’ਤੇ ਸਾਲ 1992 ਵਿੱਚ ਅੰਮ੍ਰਿਤਸਰ ਦੇ ਦੋ ਨੌਜਵਾਨਾਂ ਫੌਜੀ ਬਲਦੇਵ ਸਿੰਘ ਦੇਬਾ ਵਾਸੀ ਬਾਸਰਕੇ ਭੈਣੀ ਤੇ ਲਖਵਿੰਦਰ ਸਿੰਘ ਸੁਲਤਾਨਵਿੰਡ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਨਾਜਾਇਜ਼ ਹਿਰਾਸਤ ਵਿੱਚ ਰੱਖਣ ਤੇ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਦਾ ਦੋਸ਼ ਹੈ। 

ਮੁਲਜ਼ਮ ਹਰਭਜਨ ਸਿੰਘ, ਮਹਿੰਦਰ ਸਿੰਘ, ਪ੍ਰਸ਼ੋਤਮ ਲਾਲ, ਮੋਹਨ ਸਿੰਘ ਤੇ ਜੱਸਾ ਸਿੰਘ ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ ਵਿੱਚ ਨਾਮਜ਼ਦ ਸਾਬਕਾ ਡੀਐੱਸਪੀ ਐੱਸਐੱਸ ਸਿੱਧੂ ਤੇ ਸੀਆਈਏ ਸਟਾਫ਼ ਦੇ ਇੰਚਾਰਜ ਸਾਬਕਾ ਇੰਸਪੈਕਟਰ ਚਮਨ ਲਾਲ ਨੂੰ ਪਿਛਲੀ ਤਰੀਕ ’ਤੇ ਦੋਸ਼ ਮੁਕਤ ਕਰਾਰ ਦਿੱਤਾ ਗਿਆ ਸੀ। ਪੀੜਤ ਪਰਿਵਾਰਾਂ ਵੱਲੋਂ ਇਸ ਕੇਸ ਦੀ ਪੈਰਵੀ ਕਰ ਰਹੇ ਵਕੀਲਾਂ ਸਰਬਜੀਤ ਸਿੰਘ ਵੇਰਕਾ, ਪੁਸ਼ਪਿੰਦਰ ਸਿੰਘ ਨੱਤ ਤੇ ਜਗਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਦੋਸ਼ੀਆਂ ਨੂੰ ਧਾਰਾ 302 ਵਿੱਚ ਉਮਰ ਕੈਦ ਤੇ 2-2 ਲੱਖ ਰੁਪਏ ਜੁਰਮਾਨਾ ਤੇ ਸਬੂਤ ਮਿਟਾਉਣ ਦੇ ਦੋਸ਼ ਹੇਠ ਧਾਰਾ 218 ਵਿੱਚ 2-2 ਸਾਲ ਦੀ ਕੈਦ ਤੇ 25-25 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ 1992 ਵਿੱਚ ਮਜੀਠਾ ਪੁਲਿਸ ਵੱਲੋਂ ਬਲਦੇਵ ਸਿੰਘ ਦੇਬਾ ਵਾਸੀ ਬਾਸਰਕੇ ਤੇ ਲਖਵਿੰਦਰ ਸਿੰਘ ਸੁਲਤਾਨਵਿੰਡ ਨੂੰ ਜਬਰੀ ਚੁੱਕ ਕੇ ਬਾਅਦ ਵਿੱਚ ਮੁਕਾਬਲੇ ਵਿੱਚ ਮਾਰੇ ਗਏ ਦਿਖਾਇਆ ਗਿਆ ਸੀ। ਉਸ ਸਮੇਂ ਪੁਲਿਸ ਅਧਿਕਾਰੀਆਂ ਨੇ ਇਹ ਦਾਅਵਾ ਕੀਤਾ ਸੀ ਕਿ ਦੋਵੇਂ ਨੌਜਵਾਨ ਅਤਿਵਾਦੀ ਸਨ, ਜਿਨ੍ਹਾਂ ਦੇ ਸਿਰ ’ਤੇ ਇਨਾਮ ਰੱਖਿਆ ਹੋਇਆ ਸੀ ਤੇ ਉਹ ਕਤਲ, ਜਬਰੀ ਵਸੂਲੀ, ਲੁੱਟ-ਖਸੁੱਟ ਆਦਿ ਦੇ ਸੈਂਕੜੇ ਮਾਮਲਿਆਂ ਵਿੱਚ ਸ਼ਾਮਲ ਸਨ। ਬੇਅੰਤ ਸਿੰਘ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਗੁਰਮੇਜ ਸਿੰਘ ਦੇ ਪੁੱਤਰ ਦੇ ਕਤਲ ਦਾ ਦੋਸ਼ ਵੀ ਇਨ੍ਹਾਂ ਸਿਰ ਹੀ ਮੜ੍ਹਿਆ ਗਿਆ ਸੀ।

ਸਿਖਰਲੀ ਅਦਾਲਤ ਨੇ 15 ਨਵੰਬਰ 1995 ਨੂੰ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਸੀ। ਇਸ ਕੇਸ ਨੂੰ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ’ਤੇ ਅਣਪਛਾਤੀਆਂ ਲਾਸ਼ਾਂ ਦੇ ਸਸਕਾਰ ਮਾਮਲੇ ਨਾਲ ਜੋੜਿਆ ਗਿਆ। ਸੀਬੀਆਈ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਬਲਦੇਵ ਸਿੰਘ ਉਰਫ਼ ਦੇਬਾ ਨੂੰ 6 ਸਤੰਬਰ 1992 ਨੂੰ ਪਿੰਡ ਬਾਸਰਕੇ ਭੈਣੀ ਵਿੱਚ ਘਰ ਤੋਂ ਐੱਸਆਈ ਮਹਿੰਦਰ ਸਿੰਘ ਤੇ ਹਰਭਜਨ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਚੁੱਕਿਆ ਸੀ। ਇੰਜ ਹੀ ਲਖਵਿੰਦਰ ਸਿੰਘ ਉਰਫ਼ ਲੱਖਾ ਵਾਸੀ ਪਿੰਡ ਸੁਲਤਾਨਵਿੰਡ ਨੂੰ 12 ਸਤੰਬਰ 1992 ਨੂੰ ਪ੍ਰੀਤਨਗਰ ਅੰਮ੍ਰਿਤਸਰ ਸਥਿਤ ਉਸ ਦੇ ਕਿਰਾਏ ਦੇ ਮਕਾਨ ’ਚੋਂ ਕੁਲਵੰਤ ਸਿੰਘ ਨਾਲ ਐੱਸਆਈ ਗੁਰਭਿੰਦਰ ਸਿੰਘ ਥਾਣਾ ਮਜੀਠਾ ਦੀ ਅਗਵਾਈ ਵਾਲੀ ਟੀਮ ਨੇ ਗ੍ਰਿਫ਼ਤਾਰ ਕੀਤਾ ਸੀ ਪਰ ਬਾਅਦ ਵਿੱਚ ਪੁਲਿਸ ਨੇ ਕੁਲਵੰਤ ਸਿੰਘ ਨੂੰ ਛੱਡ ਦਿੱਤਾ ਸੀ।

ਜਾਂਚ ਦੌਰਾਨ ਸੀਬੀਆਈ ਨੂੰ ਪਤਾ ਲੱਗਾ ਕਿ ਥਾਣਾ ਛੇਹਰਟਾ ਦੀ ਪੁਲਿਸ ਨੇ ਦੇਬਾ ਅਤੇ ਲੱਖਾ ਨੂੰ ਸਾਬਕਾ ਕਾਂਗਰਸੀ ਮੰਤਰੀ ਗੁਰਮੇਜ ਸਿੰਘ ਦੇ ਪੁੱਤਰ ਦੇ ਕਤਲ ਕੇਸ ਵਿੱਚ ਝੂਠਾ ਫਸਾਇਆ ਸੀ, ਜਿਸ ਦੀ 23 ਜੁਲਾਈ 1992 ਨੂੰ ਹੱਤਿਆ ਕਰ ਦਿੱਤੀ ਗਈ ਸੀ। 12 ਸਤੰਬਰ ਨੂੰ ਛੇਹਰਟਾ ਪੁਲਿਸ ਨੇ ਉਸ ਕਤਲ ਕੇਸ ਵਿੱਚ ਬਲਦੇਵ ਸਿੰਘ ਦੇਬਾ ਦੀ ਗ੍ਰਿਫ਼ਤਾਰੀ ਪਾਈ ਸੀ ਤੇ 13 ਸਤੰਬਰ 1992 ਨੂੰ ਦੋਵੇਂ ਨੌਜਵਾਨਾਂ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰ ਦਿੱਤਾ ਸੀ। 

ਉਦੋਂ ਪੁਲੀਸ ਨੇ ਕਹਾਣੀ ਘੜੀ ਸੀ ਕਿ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਲਈ ਪਿੰਡ ਸੰਸਾਰਾ ਨੇੜੇ ਬਲਦੇਵ ਸਿੰਘ ਨੂੰ ਲਿਜਾਂਦੇ ਸਮੇਂ ਅਤਿਵਾਦੀਆਂ ਨਾਲ ਮੁਕਾਬਲਾ ਹੋਇਆ ਸੀ। ਇਸ ਵਿੱਚ ਬਲਦੇਵ ਸਿੰਘ ਦੇਬਾ ਤੇ ਹਮਲਾਵਰ ਮਾਰਿਆ ਗਿਆ ਸੀ, ਜਿਸ ਦੀ ਬਾਅਦ ਵਿੱਚ ਪਛਾਣ ਲਖਵਿੰਦਰ ਸਿੰਘ ਲੱਖਾ ਵਜੋਂ ਹੋਈ। ਸੀਬੀਆਈ ਨੇ ਇਹ ਸਿੱਟਾ ਕੱਢਿਆ ਕਿ ਦੋਵੇਂ ਨੌਜਵਾਨਾਂ ਨੂੰ ਜਬਰੀ ਚੁੱਕ ਕੇ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ ਅਤੇ ਫਿਰ ਝੂਠੇ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
Embed widget