ਪੜਚੋਲ ਕਰੋ

ਪੰਜਾਬ ਸਰਕਾਰ ਨੇ ਪਟਵਾਰੀਆਂ ਦੀਆਂ 1000 ਤੋਂ ਵੱਧ ਅਸਾਮੀਆਂ ਖਤਮ ਕੀਤੀਆਂ, ਖਹਿਰਾ ਬੋਲੇ ਇਨ੍ਹਾਂ ਤੇ ਰਵਾਇਤੀ ਪਾਰਟੀਆਂ 'ਚ ਕੀ ਫਰਕ?

ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ 'ਚ ਆਈ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਟਵਾਰੀ ਦੀਆਂ ਅਸਾਮੀਆਂ ਦੀ ਗਿਣਤੀ 4,716 ਤੋਂ ਘਟਾ ਕੇ 3,660 ਕਰ ਦਿੱਤੀ ਹੈ।

ਚੰਡੀਗੜ੍ਹ: ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ 'ਚ ਆਈ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਟਵਾਰੀ ਦੀਆਂ ਅਸਾਮੀਆਂ ਦੀ ਗਿਣਤੀ 4,716 ਤੋਂ ਘਟਾ ਕੇ 3,660 ਕਰ ਦਿੱਤੀ ਹੈ।ਇਸ 'ਤੇ ਸਾਬਕਾ ਵਿਰੋਧੀ ਧਿਰ ਨੇਤਾ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਆਪ ਨੂੰ ਘੇਰਿਆ ਹੈ।

ਖਹਿਰਾ ਨੇ ਟਵੀਟ ਕਰਕੇ ਕਿਹਾ, " ਹੁਣ ''ਬਾਦਲਾਵ'' ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਹੁਕਮਾਂ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ 2019 ਵਿੱਚ ਕੈਬਿਨੇਟ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਪਟਵਾਰੀਆਂ ਦੀਆਂ 1 ਹਜ਼ਾਰ ਅਸਾਮੀਆਂ ਘਟਾ ਦਿੱਤੀਆਂ ਹਨ! ਹੋਰ ਨੌਕਰੀਆਂ ਦੇ ਆਪਣੇ ਵਾਅਦੇ ਨੂੰ ਲਾਗੂ ਕਰਨ ਦੀ ਬਜਾਏ ਬੌਕਰ ਪਾਰਟੀ ਨੇ ਨੌਕਰੀਆਂ ਵਿੱਚ ਕਟੌਤੀ ਕਰਨੀ ਸ਼ੁਰੂ ਕਰ ਦਿੱਤੀ ਹੈ! ਇਹਨਾਂ ਵਿੱਚ ਅਤੇ ਰਵਾਇਤੀ ਪਾਰਟੀਆਂ ਵਿੱਚ ਕੀ ਫਰਕ ਹੈ?"

ਦਰਅਸਲ, ਪੰਜਾਬ ਸਰਕਾਰ ਨੇ ਮਾਲ ਤੇ ਮੁੜ ਵਸੇਬਾ ਵਿਭਾਗ ਵਿੱਚ ਪਟਵਾਰੀਆਂ ਦੀਆਂ 1050 ਅਸਾਮੀਆਂ ਖਤਮ ਕਰ ਦਿੱਤੀਆਂ ਹਨ। ਵਿਭਾਗ ਵਿੱਚ ਪਟਵਾਰੀ ਦੀਆਂ ਅਸਾਮੀਆਂ ਦੀ ਗਿਣਤੀ 4,716 ਤੋਂ ਘਟਾ ਕੇ 3,660 ਕਰ ਦਿੱਤੀ ਗਈ ਹੈ। ਦਸੰਬਰ 2019 ਵਿੱਚ ਕੈਬਨਿਟ ਵੱਲੋਂ "ਪਟਵਾਰੀ ਦੀਆਂ ਅਸਾਮੀਆਂ ਦੇ ਪੁਨਰਗਠਨ" ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ।

ਇਹ ਕਦਮ ਅਜਿਹੇ ਸਮੇਂ ਆਇਆ ਹੈ ਜਦੋਂ 'ਆਪ' ਨੇ ਸਰਕਾਰੀ ਵਿਭਾਗਾਂ 'ਚ ਖਾਲੀ ਅਸਾਮੀਆਂ ਨੂੰ ਭਰਨ ਲਈ ਵੱਡੇ ਪੱਧਰ 'ਤੇ ਰੁਜ਼ਗਾਰ ਮੁਹਿੰਮ ਸ਼ੁਰੂ ਕੀਤੀ ਹੈ।ਪਰ ਪਟਵਾਰੀ ਦੀਆਂ ਅਸਾਮੀਆਂ ਦੀ ਗਿਣਤੀ 4,716 ਤੋਂ ਘਟਾ ਕੇ 3,660 ਕਰ ਦਿੱਤੀ ਗਈ ਹੈ। ਹੈਰਾਨੀ ਦੀ ਗੱਲ ਹੈ ਕਿ ਤਤਕਾਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਦਾ ਕਦੇ ਵੀ ਜਨਤਕ ਤੌਰ 'ਤੇ ਖੁਲਾਸਾ ਨਹੀਂ ਕੀਤਾ ਗਿਆ। ਹੁਣ ਸਿਰਫ 5 ਦਸੰਬਰ, 2019 ਨੂੰ ਲਏ ਗਏ ਮੰਤਰੀ ਮੰਡਲ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ।

ਪਟਵਾਰੀ ਦੀਆਂ 4,716 ਮੂਲ ਮਨਜ਼ੂਰ ਅਸਾਮੀਆਂ ਦੇ ਮੁਕਾਬਲੇ ਇਹ ਮਾਲ ਅਧਿਕਾਰੀ ਸਿਰਫ਼ 1700 'ਤੇ ਹੀ ਕੰਮ ਕਰ ਰਹੇ ਹਨ। ਕਿਉਂਕਿ 3,000 ਅਸਾਮੀਆਂ ਖਾਲੀ ਪਈਆਂ ਸਨ ਅਤੇ ਪਟਵਾਰੀ ਬਹੁਤ ਜ਼ਿਆਦਾ ਕੰਮ ਕਰ ਰਹੇ ਸਨ, 'ਆਪ' ਸਰਕਾਰ ਨੇ ਸੰਕਟ ਨੂੰ ਦੂਰ ਕਰਨ ਲਈ ਹਾਲ ਹੀ ਵਿੱਚ 400 ਸੇਵਾਮੁਕਤ ਵਿਅਕਤੀਆਂ ਨੂੰ ਮੁੜ ਨਿਯੁਕਤ ਕੀਤਾ ਸੀ। ਇਸ ਸਮੇਂ 1,090 ਨਵੇਂ ਭਰਤੀ ਪਟਵਾਰੀ ਵੀ ਸਿਖਲਾਈ ਲੈ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget