(Source: ECI/ABP News)
Kejriwal Security: ਕੇਜਰੀਵਾਲ ਨੂੰ ਮਾਰਨ ਦੀ ਰਚੀ ਜਾ ਰਹੀ ਸਾਜ਼ਿਸ਼ ? ਸੁਰੱਖਿਆ ਖੋਹੇ ਜਾਣ ਤੋਂ ਬਾਅਦ ਭੜਕੇ CM ਮਾਨ ਤੇ ਆਤਿਸ਼ੀ, ਜਾਣੋ ਕਿਉਂ ਵਧਿਆ ਪੂਰਾ ਵਿਵਾਦ
ਮਾਨ ਨੇ ਕਿਹਾ ਕਿ 26 ਜਨਵਰੀ ਨੂੰ ਧਿਆਨ ਵਿੱਚ ਰੱਖਦੇ ਹੋਏ 15 ਜਨਵਰੀ ਵਾਲੀ ਧਮਕੀ ਤੋਂ ਬਾਅਦ ਅਸੀਂ ਦਿੱਲੀ ਪੁਲਿਸ ਨਾਲ ਲਗਾਤਾਰ ਇੱਨਪੁੱਟ ਸਾਝਾਂ ਕਰ ਰਹੇ ਹਾਂ, ਫਿਰ ਵੀ ਅਰਵਿੰਦ ਕੇਜਰੀਵਾਲ ਜੀ ਦੀ ਸੁਰੱਖਿਆ 'ਚੋਂ ਪੰਜਾਬ ਪੁਲਿਸ ਨੂੰ ਹਟਾਉਣਾ ਵੱਡੇ ਸਵਾਲ ਖੜ੍ਹੇ ਕਰਦਾ ਹੈ।
Kejriwal Security: ਅਰਵਿੰਦ ਕੇਜਰੀਵਾਲ ਤੋਂ ਪੰਜਾਬ ਪੁਲਿਸ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ ਜਿਸ ਨੂੰ ਲੈ ਕੇ ਇਸ ਵੇਲੇ ਆਮ ਆਦਮੀ ਪਾਰਟੀ ਵੱਲੋਂ ਵੱਡੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਦੀ ਸੁਰੱਖਿਆ 'ਚੋਂ ਪੰਜਾਬ ਪੁਲਿਸ ਨੂੰ ਹਟਾਉਣਾ ਵੱਡੇ ਸਵਾਲ ਖੜ੍ਹੇ ਕਰਦਾ ਹੈ।
ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਚੋਣ ਪ੍ਰਚਾਰ ਦੌਰਾਨ ਕੇਜਰੀਵਾਲ 'ਤੇ ਕਈ ਵਾਰ ਹਮਲਾ ਹੋਇਆ ਹੈ। ਅਰਵਿੰਦ ਕੇਜਰੀਵਾਲ 'ਤੇ ਹੋਏ ਹਮਲੇ ਬਾਰੇ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਇਸ ਸਮੇਂ ਦਿੱਲੀ ਵਿੱਚ ਇੱਕ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ ਕੇਜਰੀਵਾਲ ਨੂੰ ਮਾਰਨ ਲਈ ਰਚੀ ਜਾ ਰਹੀ ਹੈ। ਇਸ ਸਾਜ਼ਿਸ਼ ਵਿੱਚ ਦੋ ਖਿਡਾਰੀ ਹਨ, ਇੱਕ ਭਾਜਪਾ ਵਰਕਰ ਹੈ ਤੇ ਦੂਜਾ ਦਿੱਲੀ ਪੁਲਿਸ ਹੈ ਜੋ ਭਾਰਤੀ ਜਨਤਾ ਪਾਰਟੀ ਦੇ ਅਧੀਨ ਆਉਂਦੀ ਹੈ, ਦੋਵੇਂ ਹੀ ਸ਼ਾਮਲ ਹਨ।
ਆਤਿਸ਼ੀ ਨੇ ਕਿਹਾ ਕਿ ਇਸ ਦੇਸ਼ ਦੇ ਇਤਿਹਾਸ ਵਿੱਚ ਕੀ ਕੋਈ ਅਜਿਹਾ ਵਿਅਕਤੀ ਸੀ ਜਿਸਨੂੰ ਜ਼ੈੱਡ-ਪਲੱਸ ਸੁਰੱਖਿਆ ਦੁਆਰਾ ਸੁਰੱਖਿਅਤ ਰੱਖਿਆ ਹੋਵੇ ਤੇ ਉਸਦੀ ਕਾਰ 'ਤੇ ਹਮਲਾ ਹੋਇਆ ਹੋਵੇ? ਹੈਰਾਨੀ ਦੀ ਗੱਲ ਹੈ ਕਿ ਪੁਲਿਸ ਹਮਲਾਵਰਾਂ ਨੂੰ ਰੋਕਦੀ ਵੀ ਨਹੀਂ। ਇਹ ਦਿੱਲੀ ਵਿੱਚ ਇਸ ਲਈ ਹੋ ਰਿਹਾ ਹੈ ਕਿਉਂਕਿ ਦਿੱਲੀ ਪੁਲਿਸ, ਜੋ ਕੇਜਰੀਵਾਲ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਜ਼ਿੰਮੇਵਾਰ ਹੈ, ਅਮਿਤ ਸ਼ਾਹ ਦੇ ਅਧੀਨ ਕੰਮ ਕਰਦੀ ਹੈ।
ਦੂਜੇ ਪਾਸੇ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਵੀ ਕੇਜਰੀਵਾਲ ਕਿਸੇ ਜਨਤਕ ਮੀਟਿੰਗ ਵਿੱਚ ਜਾਂਦੇ ਹਨ, ਤਾਂ ਕਈ ਵਾਰ ਉਨ੍ਹਾਂ 'ਤੇ ਤਰਲ ਪਦਾਰਥ ਸੁੱਟੇ ਜਾਂਦੇ ਹਨ ਤੇ ਕਈ ਵਾਰ ਪੱਥਰ ਸੁੱਟੇ ਜਾਂਦੇ ਹਨ। ਜੇ ਅਸੀਂ ਹਮਲਾਵਰਾਂ ਦਾ ਨਾਂਅ ਦੱਸਦੇ ਹਾਂ ਤਾਂ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਨੂੰ ਵੀ ਲਿਖਿਆ ਹੈ ਕਿ ਕੇਜਰੀਵਾਲ 'ਤੇ ਹਮਲਾ ਹੋ ਸਕਦਾ ਹੈ, ਫਿਰ ਵੀ ਪੰਜਾਬ ਪੁਲਿਸ ਦੀ ਸੁਰੱਖਿਆ ਹਟਾਉਣ ਦਾ ਹੁਕਮ ਦਿੱਤਾ ਗਿਆ ਸੀ।
ਮਾਨ ਨੇ ਕਿਹਾ ਕਿ 26 ਜਨਵਰੀ ਨੂੰ ਧਿਆਨ ਵਿੱਚ ਰੱਖਦੇ ਹੋਏ 15 ਜਨਵਰੀ ਵਾਲੀ ਧਮਕੀ ਤੋਂ ਬਾਅਦ ਅਸੀਂ ਦਿੱਲੀ ਪੁਲਿਸ ਨਾਲ ਲਗਾਤਾਰ ਇੱਨਪੁੱਟ ਸਾਝਾਂ ਕਰ ਰਹੇ ਹਾਂ, ਫਿਰ ਵੀ ਅਰਵਿੰਦ ਕੇਜਰੀਵਾਲ ਜੀ ਦੀ ਸੁਰੱਖਿਆ 'ਚੋਂ ਪੰਜਾਬ ਪੁਲਿਸ ਨੂੰ ਹਟਾਉਣਾ ਵੱਡੇ ਸਵਾਲ ਖੜ੍ਹੇ ਕਰਦਾ ਹੈ।
26 ਜਨਵਰੀ ਨੂੰ ਧਿਆਨ ਵਿੱਚ ਰੱਖਦੇ ਹੋਏ 15 ਜਨਵਰੀ ਵਾਲੀ ਧਮਕੀ ਤੋਂ ਬਾਅਦ ਅਸੀਂ ਦਿੱਲੀ ਪੁਲਿਸ ਨਾਲ ਲਗਾਤਾਰ ਇੱਨਪੁੱਟ ਸਾਝਾਂ ਕਰ ਰਹੇ ਹਾਂ, ਫਿਰ ਵੀ ਅਰਵਿੰਦ ਕੇਜਰੀਵਾਲ ਜੀ ਦੀ ਸੁਰੱਖਿਆ 'ਚੋਂ ਪੰਜਾਬ ਪੁਲਿਸ ਨੂੰ ਹਟਾਉਣਾ ਵੱਡੇ ਸਵਾਲ ਖੜ੍ਹੇ ਕਰਦਾ ਹੈ।
— Bhagwant Mann (@BhagwantMann) January 24, 2025
.......
26 जनवरी को ध्यान में रखते हुए 15 जनवरी वाली धमकी के बाद हम दिल्ली… pic.twitter.com/byoobb9oIp
ਜ਼ਿਕਰ ਕਰ ਦਈਏ ਕਿ ਗ੍ਰਹਿ ਮੰਤਰਾਲੇ ਅਤੇ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ 'ਤੇ, ਦਿੱਲੀ ਪੁਲਿਸ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਦੇ 22 ਵਿਸ਼ੇਸ਼ ਕਮਾਂਡੋਜ਼ ਨੂੰ ਹਟਾ ਦਿੱਤਾ ਹੈ। ਦਿੱਲੀ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਹੈ। ਇਸ ਅਧੀਨ 63 ਸਿਪਾਹੀ ਤਾਇਨਾਤ ਹਨ। ਇਸ ਤੋਂ ਇਲਾਵਾ ਕੇਂਦਰੀ ਹਥਿਆਰਬੰਦ ਪੁਲਿਸ ਬਲ ਦੇ ਲਗਭਗ 15 ਵਰਦੀਧਾਰੀ ਕਰਮਚਾਰੀ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
