ਪੜਚੋਲ ਕਰੋ

ਹਿੰਦੂ ਲੀਡਰ ਦੇ ਕਤਲ ਕੇਸ 'ਚ ਦੋ ਗ੍ਰਿਫਤਾਰ

ਅੰਮ੍ਰਿਤਸਰ: 30 ਅਕਤੂਬਰ ਨੂੰ ਅੰਮ੍ਰਿਤਸਰ ਦੇ ਬਟਾਲਾ ਰੋਡ ਇਲਾਕੇ ਵਿੱਚ ਹੋਏ ਹਿੰਦੂ ਨੇਤਾ ਵਿਪਨ ਸ਼ਰਮਾ ਦੇ ਕਤਲ ਮਾਮਲੇ ਵਿੱਚ ਸ਼ਾਮਲ ਮੁਲਜ਼ਮ ਵਿਸ਼ਾਲ ਨੂੰ ਪੁਲਿਸ ਨੇ ਉਸ ਦੇ ਇੱਕ ਹੋਰ ਸਾਥੀ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਜਦੋਂ ਵਿਪਨ ਸ਼ਰਮਾ ਦਾ ਕਤਲ ਹੋਇਆ ਸੀ, ਉਸ ਵੇਲੇ ਵਿਸ਼ਾਲ ਸ਼ਰਮਾ ਵੀ ਉੱਥੇ ਇੱਕ ਮੋਟਰਸਾਈਕਲ 'ਤੇ ਮੌਜੂਦ ਸੀ। ਉਸ ਨੇ ਕਾਤਲਾਂ ਨੂੰ ਉੱਥੋਂ ਭਜਾਉਣ ਵਿੱਚ ਮਦਦ ਕੀਤੀ ਸੀ। ਦੂਜੇ ਗ੍ਰਿਫ਼ਤਾਰ ਮੁਲਜ਼ਮ ਕੁੰਵਰਬੀਰ ਸਿੰਘ ਉਰਫ ਕੈਮੀ 'ਤੇ ਇਲਜ਼ਾਮ ਹੈ ਕਿ ਉਸ ਨੇ ਕਤਲ ਦੀ ਘਟਨਾ ਤੋਂ ਬਾਅਦ ਸ਼ੁਭਮ, ਸਾਰਜ ਤੇ ਗਿਫ਼ਟੀ ਨੂੰ ਪੰਜਾਬ ਤੋਂ ਬਾਹਰ ਭੇਜਣ ਵਿੱਚ ਮਦਦ ਕੀਤੀ ਸੀ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਐਸ.ਐਸ ਸ਼੍ਰੀਵਾਸਤਵ ਨੇ ਅੱਜ ਇਸ ਬਾਰੇ ਦੱਸਿਆ ਕਿ ਹਿੰਦੂ ਨੇਤਾ ਦੇ ਕਤਲ ਨੂੰ ਕੁੱਲ ਚਾਰ ਲੋਕਾਂ ਵੱਲੋਂ ਅੰਜਾਮ ਦਿੱਤਾ ਗਿਆ ਸੀ, ਜਿਨ੍ਹਾਂ ਵਿੱਚ ਵਿਸ਼ਾਲ ਵੀ ਸ਼ਾਮਲ ਸੀ। ਦੱਸਣਯੋਗ ਹੈ ਕੇ ਜਦੋਂ ਵਿਪਨ ਸ਼ਰਮਾ ਦਾ ਕਤਲ ਹੋਇਆ ਤਾਂ ਸੀਸੀਟੀਵੀ ਵਿੱਚ ਕੈਦ ਦੋ ਨੌਜਵਾਨ ਗੋਲੀਆਂ ਚਲਾਉਂਦੇ ਦਿਖਾਈ ਦੇ ਰਹੇ ਸਨ। ਉਨ੍ਹਾਂ ਦੋਹਾਂ ਮੁਲਜ਼ਮਾਂ ਦੇ ਨਾਮ ਸ਼ੁਭਮ ਤੇ ਸਾਰਜ ਮਿੰਟੂ ਹਨ। ਪੁਲਿਸ ਮੁਤਾਬਕ ਦੋ ਮੋਟਰਸਾਈਕਲਾਂ 'ਤੇ ਚਾਰ ਨੌਜਵਾਨ ਵਿਪਨ ਦਾ ਕਤਲ ਕਰਨ ਲਈ ਪਹੁੰਚੇ ਸਨ। ਇੱਕ ਮੋਟਰਸਾਈਕਲ ਵਿਸ਼ਾਲ ਚਲਾ ਰਿਹਾ ਸੀ ਤੇ ਦੂਜਾ ਗਿਫ਼ਟੀ। ਜਦੋਂ ਸਾਰਜ ਤੇ ਸ਼ੁਭਮ ਵਿਪਨ ਦਾ ਕਤਲ ਕਰਨ ਲਈ ਅੱਗੇ ਗਏ ਤਾਂ ਗਿਫ਼ਟੀ ਤੇ ਵਿਸ਼ਾਲ ਨੇ ਮੋਟਰਸਾਈਕਲ ਸਟਾਰਟ ਰੱਖੇ ਤੇ ਘਟਨਾ ਨੂੰ ਅੰਜ਼ਾਮ ਦੇਣ ਮਗਰੋਂ ਦੋਹਾਂ ਮੁਲਜ਼ਮਾਂ ਨੂੰ ਉੱਥੋਂ ਲੈ ਕੇ ਫਰਾਰ ਹੋ ਗਏ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਸ਼ੁਭਮ ਸ਼ਰਮਾ ਇੱਕ ਗੈਂਗਸਟਰ ਹੈ ਤੇ ਉਹ ਕੁਝ ਮਹੀਨੇ ਪਹਿਲਾਂ ਪੇਸ਼ੀ 'ਤੇ ਆਉਣ ਸਮੇਂ ਪੁਲਿਸ ਦੀ ਗ੍ਰਿਫਤ 'ਚੋਂ ਫਰਾਰ ਹੋ ਗਿਆ ਸੀ। ਉਸ ਦਾ ਪਿਤਾ ਪੁਲਿਸ ਵਿੱਚ ਹੌਲਦਾਰ ਸੀ ਤੇ ਉਸ ਦਾ ਕੁਝ ਨੌਜਵਾਨਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਸੂਤਰਾਂ ਮੁਤਾਬਕ ਸ਼ੁਭਮ ਨੇ ਆਪਣੇ ਪਿਤਾ ਦੇ ਕਤਲ ਦਾ ਬਲਦਾ ਲੈਣ ਲਈ ਹੀ ਸਾਰਜ ਨਾਲ ਮਿਲਕੇ ਵਿਪਨ ਸ਼ਰਮਾ ਦਾ ਕਤਲ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਨੂੰ ਕਿਸੇ ਵੀ ਵਿਸ਼ੇਸ਼ ਧਰਮ ਨਾਲ ਨਾ ਜੋੜਿਆ ਜਾਵੇ। ਜੋ ਲੋਕ ਇਸ ਕਤਲ ਦੇ ਮਾਮਲੇ ਨੂੰ ਧਰਮ ਨਾਲ ਜੋੜ ਕੇ ਲੋਕਾਂ ਵਿੱਚ ਗ਼ਲਤ ਅਫਵਾਹਾਂ ਫੈਲਾਉਣਗੇ, ਉਨ੍ਹਾਂ ਖਿਲਾਫ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

ਤਰਨਤਾਰਨ 'ਚ ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, 12 ਰਾਉਂਡ ਫਾਇਰ ਕੀਤੇ; ਮੱਚੀ ਭਗਦੜ
ਤਰਨਤਾਰਨ 'ਚ ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, 12 ਰਾਉਂਡ ਫਾਇਰ ਕੀਤੇ; ਮੱਚੀ ਭਗਦੜ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਦਿਨਦਿਹਾੜੇ ਆਰਕੀਟੈਕਟ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਦਿਨਦਿਹਾੜੇ ਆਰਕੀਟੈਕਟ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
8 ਤਰੀਕ ਨੂੰ ਹੋਵੇਗਾ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ? ਮੋਗਾ 'ਚ ਵੱਡੀ ਰੈਲੀ
8 ਤਰੀਕ ਨੂੰ ਹੋਵੇਗਾ ਅਕਾਲੀ-ਭਾਜਪਾ ਗੱਠਜੋੜ ਦਾ ਐਲਾਨ? ਮੋਗਾ 'ਚ ਵੱਡੀ ਰੈਲੀ
ਰਾਜਾ ਵੜਿੰਗ ਦੇ ਇਨਸਾਫ ਮਾਰਚ 'ਚ ਸੀਨੀਅਰ ਲੀਡਰਸ਼ਿਪ ਦਾ ਕਿਨਾਰਾ, ਕੋਈ ਨੀ ਪਹੁੰਚਿਆ; ਵੜਿੰਗ ਨੇ ਆਖ ਦਿੱਤੀ ਆਹ ਗੱਲ
ਰਾਜਾ ਵੜਿੰਗ ਦੇ ਇਨਸਾਫ ਮਾਰਚ 'ਚ ਸੀਨੀਅਰ ਲੀਡਰਸ਼ਿਪ ਦਾ ਕਿਨਾਰਾ, ਕੋਈ ਨੀ ਪਹੁੰਚਿਆ; ਵੜਿੰਗ ਨੇ ਆਖ ਦਿੱਤੀ ਆਹ ਗੱਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget