ਮੋਗਾ : ਬੀਤੀ ਰਾਤ 1 ਵਜੇ ਦੇ ਕਰੀਬ ਮੋਗਾ 'ਚ ਭਾਰੀ ਮੀਂਹ ਅਤੇ ਤੇਜ਼ ਹਨੇਰੀ ਕਾਰਨ ਮੋਗਾ ਦੇ ਵਿਸ਼ਵਕਰਮਾ ਚੱਕ 'ਤੇ ਕੰਧ ਡਿੱਗਣ ਕਾਰਨ 2 ਬੱਚਿਆਂ ਦੀ ਮੌਤ ਹੋ ਗਈ। ਜਦਕਿ 6 ਲੋਕ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਪਿਛਲੇ ਕੁਝ ਸਾਲਾਂ ਤੋਂ ਉੱਤਰ ਪ੍ਰਦੇਸ਼ ਦੇ ਮੁਜ਼ੱਫਰਪੁਰ ਦਾ ਰਹਿਣ ਵਾਲਾ ਸੰਜੇ ਕੁਮਾਰ ਆਪਣੇ ਪਰਿਵਾਰ ਸਮੇਤ ਮੋਗਾ ਵਿਖੇ ਰਹਿ ਰਿਹਾ ਸੀ।  ਉਹ ਮਜ਼ਦੂਰੀ ਅਤੇ ਸਬਜ਼ੀਆਂ ਵੇਚਣ ਦਾ ਕੰਮ ਕਰਦਾ ਸੀ ਅਤੇ ਬੀਤੀ ਰਾਤ ਆਪਣੇ ਪਰਿਵਾਰ ਨਾਲ ਸੌਂ ਰਿਹਾ ਸੀ।


ਇਸ ਦੌਰਾਨ ਹਾਦਸਾ ਵਾਪਰ ਗਿਆ ਤਾਂ ਉਕਤ ਜਾਣਕਾਰੀ ਸੰਜੇ ਕੁਮਾਰ ਨੇ ਮੀਡੀਆ ਨੂੰ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਸਾਰੇ ਲੋਕ ਸੁੱਤੇ ਪਏ ਸਨ ਕਿ ਅਚਾਨਕ ਉਨ੍ਹਾਂ ਦੇ ਘਰ 'ਤੇ ਸੀਮਿੰਟ ਦੀ ਕੰਧ ਡਿੱਗ ਗਈ, ਬਾਹਰ ਮੀਂਹ ਪੈ ਰਿਹਾ ਸੀ ਅਤੇ ਸਾਰੇ ਲੋਕ ਬਾਹਰ ਨਿਕਲਣ 'ਚ ਕਾਮਯਾਬ ਹੋ ਗਏ ਪਰ ਉਨ੍ਹਾਂ ਦੇ 2 ਬੱਚੇ ਬਾਹਰ ਨਹੀਂ ਨਿਕਲ ਸਕੇ


ਜਿਸ ਕਾਰਨ ਕੰਧ ਉਪਰ ਡਿੱਗ ਗਈ ਇਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਧਰ ਮੌਕੇ 'ਤੇ ਪਹੁੰਚੀ ਪੁਲਿਸ ਨੇ ਮੀਡੀਆ ਨੂੰ ਦੱਸਿਆ ਕਿ ਕੰਧ ਡਿੱਗਣ ਕਾਰਨ 6 ਵਿਅਕਤੀ ਜ਼ਖਮੀ ਹੋ ਗਏ ਹਨ। ਜਿਸ 'ਚ 2 ਬੱਚਿਆਂ ਦੀ ਮੌਤ ਹੋ ਗਈ। ਬੀਤੀ ਰਾਤ ਤੇਜ਼ ਤੂਫਾਨ ਕਾਰਨ ਹਾਦਸਾ ਵਾਪਰ ਗਿਆ। 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ